ਸਰਹੱਦ ਨੇੜਿਓਂ ਫਿਰ ਬਰਾਮਦ ਹੋਇਆ ਚੀਨੀ ਡਰੋਨ

Thursday, Aug 08, 2024 - 05:03 PM (IST)

ਤਰਨਤਾਰਨ (ਰਮਨ)-ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ. ਐੱਸ. ਐੱਫ. ਅਤੇ ਪੁਲਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਚੀਨੀ ਡਰੋਨ ਨੂੰ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਸਬੰਧੀ ਪੁਲਸ ਨੇ ਥਾਣਾ ਖਾਲੜਾ ਵਿਖੇ ਅਣਪਛਾਤੇ ਤਸਕਰ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਪਸ਼ੂਆਂ ਲਈ ਪੱਖਾ ਲਗਾ ਰਹੇ ਨੌਜਵਾਨ ਨੂੰ ਲਗਾ ਕਰੰਟ, ਹੋਈ ਮੌਤ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੀ.ਐੱਸ.ਐੱਫ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਸਰਹੱਦੀ ਇਲਾਕਿਆਂ ’ਚ ਮਾੜੇ ਅਨਸਰਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਇਆ ਜਾ ਰਿਹਾ ਸੀ, ਜਿਸ ਦੌਰਾਨ ਟੀਮ ਨੇ ਪਿੰਡ ਪਲੋਪਤੀ ਵਿਖੇ ਖੇਤਾਂ ’ਚ ਡਿੱਗੇ ਹੋਏ ਇਕ ਚਾਈਨਾ ਦੇ ਬਣੇ ਹੋਏ ਡਰੋਨ ਨੂੰ ਬਰਾਮਦ ਕੀਤਾ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਵੱਲੋਂ ਅਣਪਛਾਤੇ ਤਸਕਰ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਮਿਲਾਵਟਖੋਰੀ ਵੱਡੇ ਪੱਧਰ 'ਤੇ, ਪੰਜਾਬ 'ਚ ਤਿੰਨ ਸਾਲਾਂ 'ਚ ਦੁੱਧ ਦੇ 18 ਫ਼ੀਸਦੀ ਸੈਂਪਲ ਹੋਏ ਫੇਲ੍ਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News