ਸਰਹੱਦ ਨੇੜਿਓਂ ਚੀਨੀ ਡਰੋਨ ਬਰਾਮਦ

Tuesday, Aug 06, 2024 - 02:25 PM (IST)

ਤਰਨਤਾਰਨ (ਰਮਨ)-ਜ਼ਿਲ੍ਹੇ ਅਧੀਨ ਹੁੰਦੀ ਸਰਹੱਦ ਨੇੜਿਓਂ ਇਕ ਚੀਨੀ ਡਰੋਨ ਬੀ.ਐੱਸ.ਐੱਫ ਅਤੇ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਬਰਾਮਦ ਕੀਤਾ ਗਿਆ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਤਸਕਰ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ

ਜਾਣਕਾਰੀ ਦੇ ਅਨੁਸਾਰ ਬੀ.ਐੱਸ.ਐੱਫ ਦੀ 103 ਬਟਾਲੀਅਨ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਸਾਂਝੇ ਤੌਰ ਉਪਰ ਸਰਹੱਦੀ ਇਲਾਕੇ ਵਿਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ, ਜਿਸ ਦੇ ਚੱਲਦਿਆਂ ਗੁਪਤ ਸੂਚਨਾ ਦੇ ਆਧਾਰ ਉਪਰ ਪਿੰਡ ਡੱਲ ਵਿਖੇ ਜ਼ਮੀਨ ਉਪਰ ਡਿੱਗੇ ਇਕ ਚੀਨੀ ਡਰੋਨ ਨੂੰ ਬਰਾਮਦ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਏ.ਐੱਸ.ਆਈ ਹਰੀ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਐੱਸ.ਐੱਨ ਕੰਪਨੀ ਕਮਾਂਡਰ 103 ਬਟਾਲੀਅਨ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- SGPC ਦਫ਼ਤਰ 'ਚ ਹੋਏ ਕਤਲ ਦੇ ਮਾਮਲੇ 'ਚ ਪੁਲਸ ਨੇ ਲਿਆ ਵੱਡਾ ਐਕਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News