ਸਰਹੱਦ ਨੇੜਿਓਂ ਚੀਨੀ ਡਰੋਨ ਬਰਾਮਦ
Friday, Oct 25, 2024 - 01:05 PM (IST)

ਤਰਨਤਾਰਨ (ਰਮਨ ਚਾਵਲਾ)-ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇਡ਼ਿਓਂ ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਨੇ 1 ਡਰੋਨ ਨੂੰ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਬਰਾਮਦ ਕੀਤਾ ਗਿਆ ਡਰੋਨ ਟੁੱਟੀ ਹਾਲਤ ’ਚ ਬਰਾਮਦ ਹੋਇਆ ਹੈ, ਜਿਸ ਨੂੰ ਕਬਜ਼ੇ ’ਚ ਲੈਂਦੇ ਹੋਏ ਥਾਣਾ ਖਾਲੜਾ ਦੀ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਹਰਜਿੰਦਰ ਸਿੰਘ ਧਾਮੀ ਦਾ ਵੱਡਾ ਇਲਜ਼ਾਮ, ਕਿਹਾ- 'SGPC ਮੈਂਬਰਾਂ ਨੂੰ ਖਰੀਦਣ ਦੀ ਹੋ ਰਹੀ ਕੋਸ਼ਿਸ਼'
ਜਾਣਕਾਰੀ ਦੇ ਅਨੁਸਾਰ ਸਰਹੱਦੀ ਕਸਬਾ ਖਾਲੜਾ ਵਿਖੇ ਬੀ.ਐੱਸ.ਐੱਫ. ਦੀ 71 ਬਟਾਲੀਅਨ ਅਤੇ ਪੁਲਸ ਵੱਲੋਂ ਦੌਰਾਨੇ ਤਲਾਸ਼ੀ ਅਭਿਆਨ ਦੌਰਾਨ ਵੀਰਵਾਰ ਖੇਤਾਂ ਵਿਚ ਡਿੱਗੇ ਹੋਏ ਡਰੋਨ ਨੂੰ ਬਰਾਮਦ ਕੀਤਾ ਗਿਆ, ਜੋ ਚੀਨ ਦੇ ਬਣਿਆ ਹੋਇਆ ਹੈ ਅਤੇ ਟੁੱਟੀ ਹਾਲਤ ’ਚ ਸੀ। ਇਸ ਸਬੰਧੀ ਪੁਲਸ ਵੱਲੋਂ ਡਰੋਨ ਨੂੰ ਕਬਜ਼ੇ ’ਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8