ਖਾਲੜਾ ਸਰਹੱਦ ਨੇੜਿਓਂ ਚੀਨੀ ਡਰੋਨ ਹੈਰੋਇਨ ਸਮੇਤ ਬਰਾਮਦ

Wednesday, Oct 25, 2023 - 11:29 AM (IST)

ਤਰਨਤਾਰਨ (ਰਮਨ) : ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਦਿਆਂ ਰੋਜ਼ਾਨਾ ਪਾਕਿਸਤਾਨੀ ਡਰੋਨਾਂ ਦਾ ਭਾਰਤੀ ਇਲਾਕੇ ਵਿਚ ਦਸਤਕ ਦਿੱਤੇ ਜਾਣ ਦਾ ਸਿਲਸਲਾ ਜਾਰੀ ਹੈ। ਇਸ ਦੀ ਤਾਜ਼ਾ ਮਿਸਾਲ ਉਦੋਂ ਵੇਖਣ ਨੂੰ ਮਿਲੀ ਜਦੋਂ ਸਰਹੱਦੀ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਉਂਦਿਆਂ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਇਕ ਚੀਨ ਦੇ ਬਣੇ ਹੋਏ ਡਰੋਨ ਤੇ 718 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਵੱਲੋਂ ਇਸ ਸਬੰਧੀ ਥਾਣਾ ਖੇਮਕਰਨ ਅਤੇ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਡਾ. ਓਬਰਾਏ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਲਿਆ ਵੱਡਾ ਫ਼ੈਸਲਾ

ਜਾਣਕਾਰੀ ਦਿੰਦੇ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਸਵੇਰੇ 11.28 ਵਜੇ ਬੀ. ਓ. ਪੀ. ਵਾਂ ਤਾਰਾ ਸਿੰਘ ਵਿਖੇ ਪਾਕਿਸਤਾਨੀ ਡਰੋਨ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਸਬੰਧੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਬੀ. ਐੱਸ. ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਪਿੰਡ ਵਾਂ ਤਾਰਾ ਸਿੰਘ ਵਿਖੇ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਸੁਖਦੇਵ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਵਾਂ ਤਾਰਾ ਸਿੰਘ ਦੇ ਖੇਤਾਂ ਵਿਚੋਂ ਚੀਨੀ ਡ੍ਰੋਨ ਸਮੇਤ ਹੈਰੋਇਨ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

 ਇਹ ਵੀ ਪੜ੍ਹੋ :  ਕੁਲਚਾ ਵਿਵਾਦ 'ਤੇ ਮੀਤ ਹੇਅਰ ਦਾ ਵੱਡਾ ਬਿਆਨ, ਬਿਕਰਮ ਮਜੀਠੀਆ ਨੂੰ ਕੀਤਾ ਚੈਲੰਜ

ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਪਿੰਡ ਮਸਤਗੜ੍ਹ ਵਿਖੇ ਰੇਸ਼ਮ ਸਿੰਘ ਪੁੱਤਰ ਡੋਗਰ ਸਿੰਘ ਦੇ ਖੇਤਾਂ ਵਿਚੋਂ ਇਕ ਪਲਾਸਟਿਕ ਦੀ ਬੋਤਲ ਵੀ ਬਰਾਮਦ ਕੀਤੀ ਗਈ, ਜਿਸ ਵਿਚ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਹੈਰੋਇਨ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੀ ਗਈ ਹੋ ਸਕਦੀ ਹੈ, ਜਿਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮਾਮਲਿਆਂ ਵਿੱਚ ਕੁੱਲ 718 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News