ਸਰਹੱਦ ਨੇੜਿਓਂ ਚੀਨੀ ਪਿਸਤੌਲ ਤੇ ਜ਼ਿੰਦਾਂ ਰੌਂਦ ਬਰਾਮਦ
Monday, May 18, 2026 - 04:12 PM (IST)
ਤਰਨਤਾਰਨ (ਰਮਨ)-ਥਾਣਾ ਖਾਲੜਾ ਦੀ ਪੁਲਸ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਪਿੰਡ ਵਾਂ ਤਾਰਾ ਸਿੰਘ ਵਿਖੇ ਖੇਤਾਂ ’ਚ ਡਿੱਗੇ ਹੋਏ ਇਕ ਪੈਕਟ ਨੂੰ ਬਰਾਮਦ ਕਰਦੇ ਹੋਏ ਉਸ ’ਚੋਂ ਇਕ ਚੀਨ ਦੇ ਬਣੇ ਹੋਏ 30 ਬੋਰ ਪਿਸਤੌਲ ਨੂੰ ਬਰਾਮਦ ਕੀਤਾ ਹੈ, ਜਿਸ ਦੇ ਸਬੰਧ ’ਚ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਅਤੁਲ ਸੋਨੀ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਏ. ਐੱਸ. ਆਈ. ਗੁਰਨਾਮ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਜਦੋਂ ਪਿੰਡ ਡਲ ਵਿਖੇ ਮੌਜੂਦ ਸਨ ਤਾਂ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਵਾਂ ਤਾਰਾ ਸਿੰਘ ਵਿਖੇ ਸਤਨਾਮ ਸਿੰਘ ਪੁੱਤਰ ਸੰਤਾ ਸਿੰਘ ਦੀ ਜ਼ਮੀਨ ’ਚ ਪੀਲੇ ਰੰਗ ਦਾ ਪੈਕਟ ਡਿੱਗਾ ਪਿਆ ਹੈ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ’ਚੋਂ ਇਕ ਪਿਸਤੌਲ ਜੋ ਚੀਨ ਦਾ ਬਣਿਆ ਹੋਇਆ ਸੀ ਸਣੇ ਇਕ ਜ਼ਿੰਦਾ ਰੌਂਦ ਬਰਾਮਦ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਹੁਣ ਜੁਗਾੜੂ ਵਾਹਨ ਤਿਆਰ ਕਰਨ ਵਾਲਿਆਂ ਤੇ ਚਲਾਉਣ ਵਾਲਿਆਂ ਦੀ ਵੀ ਖੈਰ ਨਹੀਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
