CIA ਸਟਾਫ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ, 2 ਪਿਸਤੌਲ ਤੇ ਮੋਟਰਸਾਈਕਲ ਸਣੇ 2 ਸਮੱਗਲਰ ਕਾਬੂ
Saturday, Jul 25, 2026 - 03:10 PM (IST)
ਤਰਨਤਾਰਨ (ਰਮਨ)- ਸੀ.ਆਈ.ਏ. ਸਟਾਫ ਤਰਨਤਾਰਨ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਉਨ੍ਹਾਂ ਪਾਸੋਂ 3 ਕਿਲੋ 116 ਗ੍ਰਾਮ ਹੈਰੋਇਨ, ਇਕ ਪਿਸਤੌਲ 30 ਬੋਰ, ਇਕ ਪਿਸਤੌਲ ਗਲੌਕ 9 ਐੱਮ.ਐੱਮ, 2 ਮੋਬਾਈਲ ਫੋਨ ਅਤੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧ ਵਿਚ ਥਾਣਾ ਖਾਲੜਾ ਵਿਖੇ ਮੁਲਜ਼ਮਾਂ ਦੇ ਖਿਲਾਫ ਪਰਚਾ ਦਰਜ ਕਰ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 15 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ ਪਰਤਦੇ ਸਮੇਂ...
ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਪਿੰਡ ਬਾਸਰਕੇ ਦੀ ਦਾਣਾ ਮੰਡੀ ਵਿਖੇ ਲਗਾਏ ਗਏ ਨਾਕੇ ਦੌਰਾਨ ਇਕ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਹਿਚਾਣ ਜਗਦੀਪ ਸਿੰਘ ਪੁੱਤਰ ਤੇਗਾ ਸਿੰਘ ਵਾਸੀ ਡੁੱਗਰੀ ਅਤੇ ਆਕਾਸ਼ ਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਮਾੜੀ ਉਦੋਕੇ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਗੁਪਤ ਸੂਚਨਾ ਦੇ ਆਧਾਰ ਉਪਰ ਗ੍ਰਿਫਤਾਰ ਕਰਦੇ ਹੋਏ ਇਨ੍ਹਾਂ ਪਾਸੋਂ 3 ਕਿਲੋ 116 ਗ੍ਰਾਮ ਹੈਰੋਇਨ, 2 ਪਿਸਤੌਲ, 2 ਮੋਬਾਈਲ ਫੋਨ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ- ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ ਕਾਰ, 2 ਭਰਾ ਲਾਪਤਾ
ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਦੇ ਸਬੰਧ ਪਾਕਿਸਤਾਨੀ ਤਸਕਰਾਂ ਨਾਲ ਹੋਣੇ ਪਾਏ ਗਏ ਹਨ, ਜੋ ਬਾਰਡਰ ਪਾਰ ਤੋਂ ਹੈਰੋਇਨ ਦੀਆਂ ਖੇਪਾਂ ਅਤੇ ਹਥਿਆਰ ਮੰਗਵਾ ਕੇ ਅੱਗੇ ਸਪਲਾਈ ਕਰਦਾ ਧੰਦਾ ਕਰ ਰਹੇ ਸਨ। ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਇਸ ਪੁੱਛ-ਗਿੱਛ ਵਿਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਲਾਕੇ ਵਿਚ ਫਿਰੌਤੀਆਂ ਨਾ ਦੇਣ ਵਾਲਿਆਂ ਉਪਰ ਫਾਇਰਿੰਗ ਕਰਨ ਅਤੇ ਧਮਕੀਆਂ ਦੇਣ ਦੇ ਕੁਝ ਕੇਸਾਂ ਦੇ ਖੁਲਾਸੇ ਵੀ ਹੋਏ ਹਨ, ਜਿਸ ਵਿਚ ਇਨ੍ਹਾਂ ਦੀ ਸ਼ਮੂਲੀਅਤ ਹੋਣੀ ਪਾਈ ਗਈ ਹੈ।
ਇਹ ਵੀ ਪੜ੍ਹੋ- ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ ਦਿੱਤੇ ਚਿਤਾਵਨੀ ਦੇ ਸੰਦੇਸ਼
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਡਰੱਗ ਰੈਕਟ ਦੇ ਸਬੰਧ ਵਿਚ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਸਬੰਧ ਵਿਚ ਪੁਲਸ ਵੱਲੋਂ ਥਾਣਾ ਖਾਲੜਾ ਵਿਖੇ ਪਰਚਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਹਾਸਲ ਕੀਤੇ ਗਏ ਰਿਮਾਂਡ ਦੌਰਾਨ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
