CIA ਸਟਾਫ ਨੇ 100 ਗ੍ਰਾਮ ਹੈਰੋਇਨ ਸਣੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

Sunday, Aug 02, 2020 - 01:58 AM (IST)

CIA ਸਟਾਫ ਨੇ 100 ਗ੍ਰਾਮ ਹੈਰੋਇਨ ਸਣੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਤਰਨਤਾਰਨ, (ਰਾਜੂ)- ਸੀ. ਆਈ. ਏ. ਸਟਾਫ ਤਰਨਤਾਰਨ ਨੇ 100 ਗ੍ਰਾਮ ਹੈਰੋਇਨ ਸਣੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਮਹਿਲ ਸਿੰਘ ’ਤੇ ਅਧਾਰਿਤ ਪੁਲਸ ਪਾਰਟੀ ਨੇ ਗਸ਼ਤ ਦੌਰਾਨ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿੰਨ੍ਹਾਂ ਨੇ ਆਪਣਾ ਨਾਮ ਪ੍ਰਿੰਸਪਾਲ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬਹੋਡ਼ੂ ਅਤੇ ਗੁਰਜਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਇੱਬਨ ਦੱਸਿਆ। ਤਲਾਸ਼ੀ ਲੈਣ ’ਤੇ ਉਕਤ ਨੌਜਵਾਨਾਂ ਦੇ ਕੋਲੋਂ 50-50 ਗ੍ਰਾਮ ਕੁੱਲ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿੰਨ੍ਹਾਂ ਦੇ ਖਿਲਾਫ ਸਬੰਧਤ ਥਾਣਾ ਝਬਾਲ ’ਚ ਮੁਕੱਦਮਾ ਦਰਜ ਕਰਕੇ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।


author

Bharat Thapa

Content Editor

Related News