CIA ਸਟਾਫ਼ ਨੇ ਨਸ਼ਾ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼, 400 ਗ੍ਰਾਮ ਹੈਰਇਨ ਸਮੇਤ 1 ਕਾਬੂ
Saturday, Jan 20, 2024 - 04:41 PM (IST)
ਅੰਮ੍ਰਿਤਸਰ (ਗੁਰਪ੍ਰੀਤ)- ਸੀ.ਆਈ.ਏ. ਸਟਾਫ਼-2 ਦੀ ਪੁਲਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਪਾਰਟੀ ਵੱਲੋਂ ਫੜੇ ਗਏ ਵਿਅਕਤੀ ਦੀ ਪਛਾਣ ਹਰਦੀਪ ਸਿੰਘ ਵਾਸੀ ਪੈਰਿਸ ਐਵੀਨਿਊ, ਛੇਹਰਟਾ ਅੰਮ੍ਰਿਤਸਰ ਵਜੋਂ ਹੋਈ ਹੈ, ਜਿਸ ਪਾਸੋਂ 400 ਗ੍ਰਾਮ ਹੈਰੋਇਨ ਅਤੇ ਇੱਕ ਡਿਜ਼ੀਟਲ ਕੰਡਾ ਵੀ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸ਼ਿਵ ਸੈਨਾ ਨੇਤਾ ਦੇ ਭਰਾ ਦਾ ਕਤਲ ਕਰਨ ਵਾਲੇ ਮੁਲਜ਼ਮ ਸਮੇਤ 6 ਕਾਬੂ, ਭਾਰੀ ਅਸਲਾ ਬਰਾਮਦ
ਮੁਲਜ਼ਮ ਹਰਦੀਪ ਸਿੰਘ ਨੂੰ ਪੈਰਿਸ ਐਵੀਨਿਊ ਛੇਹਰਟਾ ਦੇ ਖ਼ੇਤਰ ਤੋਂ ਕਾਬੂ ਕੀਤਾ, ਜੋ ਕਿ ਹੈਰੋਇਨ ਦੀ ਸਪਲਾਈ ਕਿਸੇ ਵਿਅਕਤੀ ਨੂੰ ਕਰਨ ਜਾ ਰਿਹਾ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੀ ਉਮਰ 22 ਸਾਲ ਦੇ ਕਰੀਬ ਹੈ ਤੇ ਬਾਰਵੀਂ ਜਮਾਤ ਤੱਕ ਪੜ੍ਹਿਆ ਹੈ ਅਤੇ ਇਹ ਸਲੂਨ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ : ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਚੱਲ ਰਹੇ DJ ਦੌਰਾਨ 16 ਸਾਲਾ ਮੁੰਡੇ ਦਾ ਗੋਲੀਆਂ ਮਾਰ ਕੀਤਾ ਕਤਲ
ਪੁਲਸ ਵੱਲੋਂ ਸ਼ੁਰੂਆਤੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਇਹ ਹੈਰੋਇਨ ਛੇਹਰਟਾ, ਅੰਮ੍ਰਿਤਸਰ ਦੇ ਰਹਿਣ ਵਾਲੇ ਸੰਦੀਪ ਸਿੰਘ ਪਾਸੋਂ ਤੋਂ ਲਈ ਸੀ। ਪੁਲਸ ਵੱਲੋਂ ਗ੍ਰਿਫ਼ਤਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਉਸ ਤੋਂ ਬਾਰੀਕੀ ਨਾਲ ਪੁੱਛਗਿੱਛ ਕਰਕੇ ਇਸਦੇ ਬੈੱਕਵਰਡ ਤੇ ਫਾਰਵਰਡ ਲਿੰਕ ਸਾਰੇ ਪਤਾ ਕਰੇਗੀ। ਇਸ ਤੋਂ ਇਲਾਵਾ ਧੰਦੇ ਨਾਲ ਜੁੜੇ ਹੋਰ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਛੁੱਟੀ 'ਤੇ ਆਏ ਫੌਜੀ ਦਾ ਸ਼ਰਮਨਾਕ ਕਾਰਾ, ਪ੍ਰੇਮਿਕਾ ਨਾਲ ਕਰ 'ਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8