ਗੁਰਦਾਸਪੁਰ ''ਚ CIA ਸਟਾਫ਼ ਨੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ-ਕੀ ਹੋਇਆ ਬਰਾਮਦ

11/26/2023 6:08:05 PM

ਗੁਰਦਾਸਪੁਰ (ਵਿਨੋਦ) : ਸੀ.ਆਈ.ਏ ਸਟਾਫ਼ ਗੁਰਦਾਸਪੁਰ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 80 ਗ੍ਰਾਮ ਹੈਰੋਇਨ, 2000 ਰੁਪਏ ਦੀ ਡਰੱਗ ਮਨੀ ਅਤੇ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ਼ ਗੁਰਦਾਸਪੁਰ ਦੇ ਇੰਚਾਰਜ ਕਪਿਲ ਕੌਸ਼ਲ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਲਾਨੌਰ ਇਲਾਕੇ ''ਚ ਦੋ ਮੁਸਲਿਮ ਨੌਜਵਾਨ ਨੌਜਵਾਨਾਂ ਨੂੰ ਹੈਰੋਇਨ ਸਪਲਾਈ ਕਰਨ ਲਈ ਆਉਂਦੇ ਹਨ ਅਤੇ ਅੱਜ ਵੀ ਉਨ੍ਹਾਂ ਨੂੰ ਇਲਾਕੇ 'ਚ ਦੇਖਿਆ ਗਿਆ ਹੈ। ਜਿਸ 'ਤੇ ਕਲਾਨੌਰ ਪੁਲਸ ਦੀ ਮਦਦ ਨਾਲ ਰਸੂਲਪੁਰ-ਢੇਡਗਵਾਰ ਰੋਡ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਜਿਵੇਂ ਹੀ ਮੋਟਰਸਾਈਕਲ ’ਤੇ ਦੋ ਨੌਜਵਾਨਾਂ ਨੂੰ ਆਉਂਦੇ ਦੇਖਿਆ ਤਾਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਪਾਰਟੀ ਨੇ ਦੋਵਾਂ ਨੂੰ ਕਾਬੂ ਕਰ ਲਿਆ। ਪੁੱਛਗਿੱਛ ਕਰਨ 'ਤੇ ਮੁਲਜ਼ਮਾਂ ਨੇ ਆਪਣੀ ਪਛਾਣ ਅਭੀ ਅਲੀ ਪੁੱਤਰ ਸ਼ੇਰੂ ਵਾਸੀ ਜ਼ਿਲ੍ਹਾ ਮਜੀਠਾ ਅਤੇ ਜਮਨ ਪੁੱਤਰ ਬਸ਼ੀਰ ਵਾਸੀ ਰਸੂਲਪੁਰ ਵਜੋਂ ਦੱਸੀ।

ਇਹ ਵੀ ਪੜ੍ਹੋ-  ਤਰਨਤਾਰਨ ਪੁਲਸ ਨੇ ਲੁਟੇਰਿਆਂ ਦਾ ਕੀਤਾ ਐਨਕਾਊਂਟਰ, ਦੋਵੇਂ ਪਾਸੋਂ ਚੱਲੀਆਂ ਗੋਲੀਆਂ

ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 80 ਗ੍ਰਾਮ ਹੈਰੋਇਨ, 2000 ਰੁਪਏ ਦੀ ਡਰੱਗ ਮਨੀ ਅਤੇ ਮੋਬਾਈਲ ਫੋਨ ਬਰਾਮਦ ਹੋਇਆ। ਮੁਲਜ਼ਮਾਂ ਖ਼ਿਲਾਫ਼ ਥਾਣਾ ਕਲਾਨੌਰ ਵਿਖੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਆਮ ਆਦਮੀ ਪਾਰਟੀ ਨੂੰ 11 ਸਾਲ ਹੋਏ ਪੂਰੇ, CM ਮਾਨ ਨੇ ਟਵੀਟ ਕਰ ਆਖੀ ਇਹ ਗੱਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News