CIA ਸਟਾਫ਼ ਗੁਰਦਾਸਪੁਰ ਨੇ ਹੈਰੋਇਨ, ਕੰਪਿਊਟਰ ਕੰਡਾ ਤੇ ਡਰੱਗ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Monday, Oct 02, 2023 - 02:42 PM (IST)

CIA ਸਟਾਫ਼ ਗੁਰਦਾਸਪੁਰ ਨੇ ਹੈਰੋਇਨ, ਕੰਪਿਊਟਰ ਕੰਡਾ ਤੇ ਡਰੱਗ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ (ਵਿਨੋਦ) : ਸੀ.ਆਈ.ਏ ਸਟਾਫ਼ ਗੁਰਦਾਸਪੁਰ ਨੇ ਚੌਂਕ ਨਬੀਪੁਰ ਗੁਰਦਾਸਪੁਰ ਵਿਖੇ ਲਗਾਏ ਨਾਕੇ ਦੌਰਾਨ ਇਕ ਮੋਟਰਸਾਈਕਲ ’ਤੇ ਸਵਾਰ ਵਿਅਕਤੀ ਨੂੰ 10 ਗ੍ਰਾਮ ਹੈਰੋਇਨ, ਇਕ ਕੰਪਿਊਟਰ ਕੰਡਾ ਅਤੇ 4ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਥਾਣਾ ਸਦਰ ’ਚ ਐੱਨ.ਡੀ.ਪੀ.ਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਨਵਜੋਤ ਸਿੱਧੂ ਹੋਏ ਸਰਗਰਮ ‘ਦਿੱਲੀਓਂ’ ਤਾਰ ‘ਖੜਕਣ’ ਦੀ ਚਰਚਾ

ਇਸ ਸਬੰਧੀ ’ਚ ਸੀ.ਆਈ.ਏ ਸਟਾਫ਼ ਗੁਰਦਾਸਪੁਰ ’ਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਚੌਂਕ ਨਬੀਪੁਰ ਗੁਰਦਾਸਪੁਰ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮੋਟਰਸਾਈਕਲ 'ਤੇ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਦ ਉਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੇ ਮੋਟਰਸਾਈਕਲ ਦੀ ਚੈਕਿੰਗ ਕੀਤੀ ਗਈ ਤਾਂ ਮੋਟਰਸਾਈਕਲ ਦੇ ਟੂਲ ਬੋਕਸ ਵਿਚੋਂ ਇਕ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ। ਜਿਸ ਵਿਚ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਇਆ।

ਇਹ ਵੀ ਪੜ੍ਹੋ- ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ 'ਤੇ ਆਇਆ ਸਾਬਕਾ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ

ਇਸ ਸਬੰਧੀ ਥਾਣਾ ਸਦਰ ਗੁਰਦਾਸਪੁਰ ਵਿਖੇ ਇਤਲਾਹ ਦਿੱਤੀ ਗਈ ਤਾਂ ਤਫ਼ਤੀਸੀ ਅਫ਼ਸਰ ਨੇ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਕੇ ਕਾਬੂ ਕੀਤੇ ਦੋਸ਼ੀ ਦੇ ਮੋਟਰਸਾਈਕਲ ਦੇ ਟੂਲ ਬੋਕਸ ਵਿਚੋਂ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 10 ਗ੍ਰਾਮ ਹੈਰੋਇਨ, ਇਕ ਕੰਪਿਊਟਰ ਕੰਡਾ ਅਤੇ 4 ਹਜ਼ਾਰ ਰੁਪਏ ਭਾਰਤੀ ਕਰੰਸੀ (ਡਰੱਗ ਮਨੀ) ਬਰਾਮਦ ਹੋਈ। ਜਿਸ ’ਤੇ ਦੋਸ਼ੀ ਖੁਸ਼ਹਾਲ ਚੰਦ ਪੁੱਤਰ ਖਾਨੂੰ ਰਾਮ ਵਾਸੀ ਜੌੜਾ ਛੱਤਰਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News