ਜੇਲ੍ਹ ’ਚ ਤਾਇਨਾਤ ਪੈਸਕੋ ਕਰਮਚਾਰੀ ਕੋਲੋਂ ਸਿਗਰੇਟ ਦੀਆਂ ਡੱਬੀਆਂ ਬਰਾਮਦ
Tuesday, Oct 07, 2025 - 04:54 PM (IST)

ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਜੋ ਕਿ ਆਏ ਦਿਨ ਅਖ਼ਬਾਰਾਂ ਦੀਆਂ ਸੁਰਖ਼ੀਆਂ ਦਾ ਸ਼ਿੰਗਾਰ ਬਣਦੀ ਰਹਿੰਦੀ ਹੈ, ਵਿਖੇ ਤਾਇਨਾਤ ਇਕ ਪੈਸਕੋ ਕਰਮਚਾਰੀ ਦੇ ਕੋਲੋਂ 3 ਡੱਬੀਆਂ ਸਿਗਰੇਟ ਬਰਾਮਦ ਹੋਈਆਂ ਹਨ। ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਉਕਤ ਕਰਮਚਾਰੀ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਵਿਭਾਗ ਦੀ ਨਵੀਂ ਭਵਿੱਖਬਾਣੀ
ਜੇਲ੍ਹ ਦੇ ਸਹਾਇਕ ਸੁਪਰਡੈਂਟ ਕੁਲਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਵਿਚ ਕੀਤੀ ਗਈ ਤਲਾਸ਼ੀ ਦੌਰਾਨ ਪੈਸਕੋ ਕਰਮਚਾਰੀ ਰਣਬੀਰ ਸਿੰਘ ਦੀ ਚੈਕਿੰਗ ਕੀਤੀ ਗਈ, ਜਿਸ ਦੇ ਕੋਲੋਂ ਸਿਗਰੇਟ ਦੀਆਂ 3 ਡੱਬੀਆਂ ਬਰਾਮਦ ਹੋਈਆਂ ਹਨ। ਓਧਰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਉਕਤ ਮੁਲਜ਼ਮ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8