ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ''ਫ਼ਰਿਸ਼ਤੇ'' ਹਸਪਤਾਲਾਂ ਦੀ ਖੋਜ ਕਰ ਸਕਣਗੇ : ਰਮਨ ਬਹਿਲ

Friday, Aug 23, 2024 - 05:19 PM (IST)

ਗੁਰਦਾਸਪੁਰ (ਹਰਮਨ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਸੁਰੱਖਿਆ ਅਤੇ ਐਮਰਜੈਂਸੀ ਦੇਖਭਾਲ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਪੁਲਸ ਦੇ ਟਰੈਫ਼ਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਰਾਜ ਸਿਹਤ ਏਜੰਸੀ (ਐੱਸ.ਐੱਚ.ਏ.) ਅਤੇ ਮੈਪ ਮਾਈ ਇੰਡੀਆ ਦੇ ਸਹਿਯੋਗ ਨਾਲ ਮੈਪਲਜ਼ ਮੋਬਾਈਲ ਐਪ ਜ਼ਰੀਏ ਫ਼ਰਿਸ਼ਤੇ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਬਾਰੇ ਜਾਣਕਾਰੀ ਉਪਲਬਧ ਕਰਵਾਈ ਹੈ, ਤਾਂ ਜੋ ਸੁਖਾਲੇ ਢੰਗ ਨਾਲ ਇਹਨਾਂ ਹਸਪਤਾਲਾਂ ਤੱਕ ਪਹੁੰਚ ਕੀਤੀ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਔਰਤ ਦਾ ਬੇਰਹਿਮੀ ਨਾਲ ਕਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਨਿਰਵਿਘਨ ਨੇਵੀਗੇਸ਼ਨ ਸਹਾਇਤਾ ਦੀ ਪੇਸ਼ਕਸ਼ ਕਰਨਾ ਹੈ, ਜਿਸ ਨਾਲ ਉਪਭੋਗਤਾ, ਖ਼ਾਸ ਕਰਕੇ ਸੜਕ ਦੁਰਘਟਨਾਵਾਂ ਦੀ ਸਥਿਤੀ ਵਿੱਚ, ਨੇੜਲੇ ਹਸਪਤਾਲਾਂ ਦੀ ਤੇਜ਼ੀ ਨਾਲ ਭਾਲ ਕਰਕੇ ਸਮੇਂ ਸਿਰ ਪੀੜਤ ਨੂੰ ਹਸਪਤਾਲ ਪਹੁੰਚਾ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਵਿੱਚ ਸੱਟਾਂ ਲੱਗਣ ਕਾਰਨ ਹੋਣ ਵਾਲੀ ਮੌਤ ਦਰ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ, ਮੁਸ਼ਕਲ ਰਹਿਤ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫ਼ਰਿਸ਼ਤੇ ਸਕੀਮ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ- ਐਕਸ਼ਨ 'ਚ ਪੰਜਾਬ ਪੁਲਸ, ਕਰ 'ਤਾ ਐਨਕਾਊਂਟਰ

ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਹੁਣ ਤੱਕ ਫ਼ਰਿਸ਼ਤੇ ਸਕੀਮ ਤਹਿਤ ਪੰਜਾਬ ਭਰ ਵਿੱਚ 384 ਹਸਪਤਾਲਾਂ ਨੂੰ ਸਫ਼ਲਤਾਪੂਰਵਕ ਰਜਿਸਟਰ ਕੀਤਾ ਗਿਆ ਹੈ, ਜਿਸ ਵਿੱਚ 238 ਪ੍ਰਾਈਵੇਟ ਅਤੇ 146 ਸਰਕਾਰੀ ਹਸਪਤਾਲ ਸ਼ਾਮਲ ਹਨ। ਹੁਣ ਇਹ ਹਸਪਤਾਲ, ਪੰਜਾਬ ਫ਼ਰਿਸ਼ਤੇ ਸਕੀਮ ਅਪਲਾਈ ਆਨਲਾਈਨ 2024 ਪ੍ਰਕਿਰਿਆ ਨੂੰ ਪੂਰਾ ਕਰਨ ਤੋਂ ਬਾਅਦ, ਮੈਪਲ ਮੋਬਾਈਲ ਐਪ 'ਤੇ ਉਪਲਬਧ ਹਨ।

ਇਹ ਵੀ ਪੜ੍ਹੋ- ਸਪਾ ਸੈਂਟਰ ’ਚ ਜਿਸਮ ਫਿਰੋਸ਼ੀ ਦਾ ਧੰਦਾ ਬੇਪਰਦ

ਚੇਅਰਮੈਨ ਰਮਨ ਬਹਿਲ ਕਿਹਾ ਕਿ ਫ਼ਰਿਸ਼ਤੇ ਹਸਪਤਾਲਾਂ ਦਾ ਮੈਪਲਜ਼ ਮੋਬਾਈਲ ਐਪ ਨਾਲ ਏਕੀਕਰਨ ਇਹ ਯਕੀਨੀ ਬਣਾਏਗਾ ਕਿ ਸੜਕ ਦੁਰਘਟਨਾ ਪੀੜਤਾਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਮਿਲ ਸਕੇ, ਜੋ ਮਨੁੱਖੀ ਜਾਨਾਂ ਬਚਾਉਣ ਲਈ ਲਾਹੇਵੰਦ ਸਾਬਿਤ ਹੋਵੇਗਾ। ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐਫ.) ਇਸ ਪ੍ਰਣਾਲੀ ਦੀ ਵਰਤੋਂ ਦੁਰਘਟਨਾ ਪੀੜਤਾਂ ਨੂੰ ਸੰਵੇਦਨਸ਼ੀਲ ਸਮੇਂ 'ਤੇ ਹਸਪਤਾਲ ਲਿਜਾਣ ਲਈ ਸਹਾਈ ਹੋਵੇਗੀ ਜਿਸ ਨਾਲ ਮਨੁੱਖੀ ਜਾਨਾਂ ਬਚਾਉਣ ਦੀ ਦਰ ਵਿੱਚ ਸੁਧਾਰ ਆਵੇਗਾ।  ਉਨ੍ਹਾਂ ਨੇ ਕਿਹਾ ਕਿ ਫ਼ਰਿਸ਼ਤੇ ਪ੍ਰਣਾਲੀ ਤਹਿਤ, ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਵਿੱਚ ਸਹਾਇਤਾ ਕਰਨ ਵਾਲੇ ਵਿਅਕਤੀਆਂ ਨੂੰ ਸਰਕਾਰ ਦੁਆਰਾ 'ਫ਼ਰਿਸ਼ਤਾ' ਵਜੋਂ ਮਾਨਤਾ ਦਿੱਤੀ ਜਾਂਦੀ ਹੈ ਅਤੇ 2,000 ਰੁਪਏ ਦਾ ਇਨਾਮ ਦਿੱਤਾ ਜਾਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News