ਨਗਰ ਕੌਂਸਲ ਚੋਣਾਂ ਲਈ ਪੁਲਸ ਨੇ ਵਧਾਈ ਚੌਕਸੀ, ਤੇਜ਼ ਕੀਤਾ ਚੈਕਿੰਗ ਦਾ ਸਿਲਸਿਲਾ

02/04/2021 10:23:26 AM

ਗੁਰਦਾਸਪੁਰ (ਹਰਮਨ) - ਨਗਰ ਕੌਂਸਲ ਚੋਣਾਂ ਦੇ ਸਬੰਧੀ ਪੁਲਸ ਨੇ ਚੌਕਸੀ ਵਧਾ ਦਿੱਤੀ ਹੈ, ਜਿਸ ਦੇ ਚਲਦਿਆਂ ਪੁਲਸ ਵੱਲੋਂ ਲਗਾਤਾਰ ਨਾਕੇ ਲਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਗਈ ਹੈ। ਐੱਸ. ਐੱਸ. ਪੀ. ਡਾ. ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਪੁਲਸ ਨੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਹਨ ਅਤੇ ਪੁਲਸ ਨੇ ਮੁਸ਼ਤੈਦੀ ਵੀ ਵਧਾ ਦਿੱਤੀ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਲਾਇਸੈਂਸਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀ ਆਪਣਾ-ਆਪਣਾ ਹਥਿਆਰ ਨੇੜੇ ਦੇ ਪੁਲਸ ਸਟੇਸ਼ਨ ਵਿਚ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾ ਕਰਵਾ ਦੇਣ। ਹਥਿਆਰ ਜਮ੍ਹਾ ਕਰਵਾਉਣ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਇਸ ਲਈ ਅਸਲਾ ਧਾਰਕ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।

ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਣਗਹਿਲੀ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਦੇ ਹੋਏ ਉਸਦਾ ਅਸਲਾ ਜ਼ਬਤ ਕੀਤਾ ਜਾਵੇਗਾ। ਇਸ ਮੌਕੇ ਥਾਣਾ ਸਿਟੀ ਦੇ ਮੁਖੀ ਜਬਰਜੀਤ ਸਿੰਘ ਨੇ ਕਾਹਨੂੰਵਾਨ ਚੌਕ ’ਚ ਲਾਏ ਨਾਕੇ ਦੌਰਾਨ ਕਿਹਾ ਕਿ ਸਿਟੀ ਦੀ ਹਰੇਕ ਵਾਰਡ ’ਚ ਪੁਲਸ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਜਗ੍ਹਾ ’ਤੇ ਕੋਈ ਗੈਰ-ਕਾਨੂੰਨੀ ਕੰਮ ਨਹੀਂ ਹੋਣ ਦਿੱਤਾ ਜਾਵੇਗਾ।


rajwinder kaur

Content Editor

Related News