ਸਿਵਲ ਹਸਪਤਾਲ ’ਚ ਭਖਿਆ 5 ਮਹੀਨੇ ਦੀ ਗਰਭਵਤੀ ਜਨਾਨੀ ਦੀ ਨਸਬੰਦੀ ਕਰਨ ਦਾ ਮਾਮਲਾ, ਹੋਵੇਗੀ ਕਾਰਵਾਈ

07/19/2022 12:58:22 PM

ਅੰਮ੍ਰਿਤਸਰ (ਦਲਜੀਤ)- ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਵਿਚ ਗਰਭਵਤੀ ਜਨਾਨੀ ਦੀ ਨਸਬੰਦੀ ਕਰਨ ਦਾ ਮਾਮਲਾ ਭਖ ਗਿਆ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਜਾਂਚ ਦੇ ਤਿੰਨ ਅਧਿਕਾਰੀਆਂ ਦਾ ਵਿਸ਼ੇਸ਼ ਬੋਰਡ ਗਠਿਤ ਕਰਕੇ 2 ਦਿਨਾਂ ਵਿਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਸਿਵਲ ਸਰਜਨ ਨੇ ਕਿਹਾ ਕਿ ਜਾਂਚ ਵਿਚ ਜੇਕਰ ਕੋਈ ਮੁਲਜ਼ਮ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਪੀੜਤ ਜਨਾਨੀ ਦੀ ਰਿਪੋਰਟ ਦੇਖ ਕੇ ਅਧਿਕਾਰੀ ਹੈਰਾਨ ਰਹਿ ਗਏ ਅਤੇ ਇਹ ਗੱਲ ਸਾਹਮਣੇ ਆਈ ਕਿ ਨਸਬੰਦੀ ਤੋਂ ਇਕ ਮਹੀਨਾ ਪਹਿਲਾਂ ਹੀ ਜਨਾਨੀ ਗਰਭਵਤੀ ਸੀ। ਇਸ ਮਾਮਲੇ ਸਬੰਧੀ ਪੀੜਤ ਜਨਾਨੀ ਵਲੋਂ ਸਮਾਜ ਸੇਵੀ ਜੈ ਗੋਪਾਲ ਲਾਲੀ ਅਤੇ ਰਾਜਿੰਦਰ ਸ਼ਰਮਾ ਰਾਜੂ ਸਮੇਤ ਸਿਵਲ ਸਰਜਨ ਨੂੰ ਪੱਤਰ ਲਿਖ ਕੇ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ

ਜਾਣਕਾਰੀ ਅਨੁਸਾਰ ਛੇਹਰਟਾ ਦੀ ਰਹਿਣ ਵਾਲੀ ਨਵਜੋਤ ਕੌਰ ਨਾਂ ਦੀ ਜਨਾਨੀ ਦੀ ਨਸਬੰਦੀ ਤੋਂ ਬਾਅਦ ਹੋਏ ਖੁਲਾਸੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਨਵਜੋਤ ਦੀ ਸਿਵਲ ਹਸਪਤਾਲ ਵਿਖੇ ਜਾਂਚ ਕੀਤੀ ਗਈ। ਰਿਪੋਰਟਾਂ ਅਨੁਸਾਰ ਉਹ ਗਰਭਵਤੀ ਨਹੀਂ ਸੀ। ਇਸ ਤੋਂ ਬਾਅਦ ਡਾਕਟਰ ਨੇ ਨਸਬੰਦੀ ਕਰ ਦਿੱਤੀ। ਪੰਜ ਮਹੀਨਿਆਂ ਬਾਅਦ ਨਵਜੋਤ ਨੂੰ ਪਤਾ ਲੱਗਾ ਕਿ ਨਸਬੰਦੀ ਤੋਂ ਇਕ ਮਹੀਨਾ ਪਹਿਲਾਂ ਹੀ ਉਹ ਗਰਭਵਤੀ ਸੀ। ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਜਾਂਚ ਲਈ ਸਿਵਲ ਸਰਜਨ ਨੇ ਸਿਵਲ ਹਸਪਤਾਲ ਦੇ ਡਾ. ਸਰਤਾਜ, ਡਾ. ਨੈਨਾ ਅਤੇ ਡਾ. ਜੈਸਮੀਨ ਦੇ ਆਧਾਰਿਤ ਜਾਂਚ ਟੀਮ ਦਾ ਗਠਨ ਕੀਤਾ ਹੈ, ਜਿਨ੍ਹਾਂ ਤੋਂ ਉਨ੍ਹਾਂ ਨੇ ਦਿਨਾਂ ਵਿਚ ਰਿਪੋਰਟ ਮੰਗੀ ਹੈ।

ਪੜ੍ਹੋ ਇਹ ਵੀ ਖ਼ਬਰ: ਅਦਾਲਤ ਦੇ ਫ਼ੈਸਲੇ ਤੋਂ ਨਾਖ਼ੁਸ਼ ਮੁਲਜਮ ਨੇ ਆਪਣੀ ਪਤਨੀ, ਸੱਸ, 3 ਰਿਸ਼ਤੇਦਾਰਾਂ ਦਾ ਗੋਲੀ ਮਾਰ ਕੀਤਾ ਕਤਲ

ਸੋਮਵਾਰ ਨੂੰ ਨਵਜੋਤ ਕੌਰ, ਉਸ ਦਾ ਪਤੀ ਲਖਨਪਾਲ, ਸਮਾਜ ਸੇਵੀ ਜੈ ਗੋਪਾਲ ਲਾਲੀ ਅਤੇ ਆਰ. ਟੀ. ਆਈ. ਐਕਟੀਵਿਸਟ ਰਜਿੰਦਰ ਸ਼ਰਮਾ ਨੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨਾਲ ਮੁਲਾਕਾਤ ਕਰ ਕੇ ਜਾਂਚ ਦੀ ਮੰਗ ਕੀਤੀ ਹੈ। ਪੀੜਤ ਨਵਜੋਤ ਨੇ ਦੱਸਿਆ ਕਿ ਦੋ ਬੱਚੇ ਹੋਣ ਤੋਂ ਬਾਅਦ ਉਸ ਨੇ 12 ਮਾਰਚ ਨੂੰ ਸਿਵਲ ਹਸਪਤਾਲ ਤੋਂ ਨਸਬੰਦੀ ਕਰਵਾਈ ਸੀ। ਇਸ ਤੋਂ ਪਹਿਲਾਂ ਡਾਕਟਰ ਨੇ ਪ੍ਰਗਾ ਕਿੱਟ ਨਾਲ ਟੈਸਟ ਕੀਤਾ ਸੀ, ਜਿਸ ਦੀ ਰਿਪੋਰਟ ਨੈਗੇਟਿਵ ਆਈ ਸੀ। ਇਸ ਤੋਂ ਬਾਅਦ ਨਸਬੰਦੀ ਕੀਤੀ ਗਈ। 14 ਜੁਲਾਈ ਨੂੰ ਉਸ ਦੇ ਢਿੱਡ ਵਿੱਚ ਦਰਦ ਹੋਣ ਕਾਰਨ ਸਿਵਲ ਹਸਪਤਾਲ ਤੋਂ ਅਲਟਰਾਸਾਊਂਡ ਕਰਵਾਇਆ ਗਿਆ। ਰਿਪੋਰਟ ਵਿਚ ਦੱਸਿਆ ਗਿਆ ਸੀ ਕਿ ਉਹ ਪੰਜ ਮਹੀਨੇ ਦੀ ਗਰਭਵਤੀ ਹੈ। ਰਜਿੰਦਰ ਸਰਮਾ ਅਤੇ ਜੈ ਗੋਪਾਲ ਲਾਲੀ ਨੇ ਦੱਸਿਆ ਕਿ ਨਵਜੋਤ ਕੌਰ ਦੋ ਬੱਚਿਆਂ ਦੀ ਮਾਂ ਹੈ। ਉਸ ਦਾ ਪਤੀ ਆਟੋ ਚਲਾ ਕੇ ਪਰਿਵਾਰ ਦਾ ਗੁਜਾਰਾ ਚਲਾ ਰਿਹਾ ਹੈ। ਤੀਜੇ ਬੱਚੇ ਨੂੰ ਦੁੱਧ ਪਿਲਾਉਣ ਦੇ ਯੋਗ ਨਹੀਂ।

ਪੜ੍ਹੋ ਇਹ ਵੀ ਖ਼ਬਰ: ਉਪ ਰਾਸ਼ਟਰਪਤੀ ਦੀ ਦੌੜ ’ਚੋਂ ਕੈਪਟਨ ਅਮਰਿੰਦਰ ਸਿੰਘ ਬਾਹਰ, ‘ਨਹਾਤੀ -ਧੋਤੀ ਰਹਿ ਗਈ ਤੇ...’

ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ
ਦੂਜੇ ਪਾਸੇ ਜੈ ਗੋਪਾਲ ਲਾਲੀ ਅਤੇ ਰਾਜਿੰਦਰ ਸ਼ਰਮਾ ਰਾਜੂ ਨੇ ਦੱਸਿਆ ਕਿ ਜਨਾਨੀ ਪੂਰੀ ਤਰ੍ਹਾਂ ਸਦਮੇ ਵਿਚ ਹੈ। ਸਰਕਾਰੀ ਸਿਸਟਮ ਦੀਆਂ ਪਹਿਲਾਂ ਹੀ ਕਈ ਖਾਮੀਆਂ ਕਾਰਨ ਲੋਕਾਂ ਦਾ ਭਰੋਸਾ ਉਠ ਰਿਹਾ ਹੈ, ਹੁਣ ਇੰਨੀ ਵੱਡੀ ਅਣਗਹਿਲੀ ਤੋਂ ਬਾਅਦ ਲੋਕ ਨਸਬੰਦੀ ਕਰਵਾਉਣ ਤੋਂ ਝਿਜਕ ਰਹੇ ਹਨ। ਆਖਿਰ ਕਸੂਰ ਕਿਸ ਦਾ ਹੈ, ਗਲਤੀ ਕਿੱਥੇ ਹੋਈ, ਇਹ ਜਾਂਚ ਦਾ ਵਿਸ਼ਾ ਹੈ। ਸਿਵਲ ਸਰਜਨ ਡਾ. ਚਰਨਜੀਤ ਸਿੰਘ ਇਕ ਈਮਾਨਦਾਰ ਅਧਿਕਾਰੀ ਹਨ ਅਤੇ ਲੋਕਾਂ ਨੂੰ ਇਨਸਾਫ ਦਿੰਦੇ ਹਨ, ਉਨ੍ਹਾਂ ਨੂੰ ਆਸ ਹੈ ਕਿ ਸਿਵਲ ਸਰਜਨ ਪੀੜਤ ਨੂੰ ਇਨਸਾਫ ਦਿਵਾਉਣਗੇ। ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਜਾਂਚ ਰਿਪੋਰਟ ਦੋ ਦਿਨਾਂ ਵਿਚ ਮਿਲ ਜਾਵੇਗੀ। ਇਸ ਤੋਂ ਬਾਅਦ ਹੀ ਕਿਸੇ ਸਿੱਟੇ ’ਤੇ ਪਹੁੰਚ ਸਕਦੇ ਹਾਂ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਸਰਕਾਰ ਵਲੋਂ 50 ਹਜ਼ਾਰ ਰੁਪਏ ਮੁਆਵਜ਼ੇ ਦੀ ਰਾਸ਼ੀ ਦਾ ਪ੍ਰਬੰਧ ਹੈ। ਉਹ ਇਸ ਸਬੰਧੀ ਸਰਕਾਰ ਨੂੰ ਪੱਤਰ ਵੀ ਲਿਖਣਗੇ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ਵਿਖੇ ਸੜਕ ਹਾਦਸੇ ’ਚ ਮਾਰੇ ਗਏ ਨੌਜਵਾਨ ਦੀ ਘਰ ਪੁੱਜੀ ਲਾਸ਼, ਧਾਹਾਂ ਮਾਰ ਰੋਇਆ ਪਰਿਵਾਰ (ਤਸਵੀਰਾਂ)

ਘਟੀਆ ਕੁਆਲਿਟੀ ਦੀਆਂ ਕਿੱਟਾਂ ਦੀ ਜਾਂਚ ਕਰਨ ਦੀ ਮੰਗ
ਦੂਜੇ ਪਾਸੇ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਸਿਹਤ ਵਿਭਾਗ ਦੇ ਚੇਅਰਮੈਨ ਅਤੇ ਸਿਵਲ ਹਸਪਤਾਲ ਦੇ ਸਾਬਕਾ ਅਪਥੈਲਮਿਕ ਅਫਸਰ ਰਾਕੇਸ਼ ਸ਼ਰਮਾ ਨੇ ਘਟੀਆ ਕੁਆਲਿਟੀ ਦੀਆਂ ਇਨ੍ਹਾਂ ਕਿੱਟਾਂ ਦੀ ਜਾਂਚ ਲਈ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਪੱਤਰ ਲਿਖਿਆ ਹੈ। ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਐੱਚ.ਆਈ.ਵੀ. ਅਤੇ ਹੈਪੇਟਾਈਟਸ ਦੇ ਟੈਸਟਾਂ ਦੀ ਰਿਪੋਰਟ ਗਲਤ ਆ ਚੁੱਕੀ ਹੈ। ਕਈ ਵਾਰ ਮੁਲਾਜ਼ਮਾਂ ਅਤੇ ਡਾਕਟਰਾਂ ਨੇ ਉੱਚ ਅਧਿਕਾਰੀਆਂ ਨੂੰ ਟੈਸਟ ਕਿੱਟ ਠੀਕ ਨਾ ਹੋਣ ਬਾਰੇ ਜਾਣੂ ਵੀ ਕਰਵਾਇਆ ਹੈ। ਵਿਭਾਗ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

ਪੜ੍ਹੋ ਇਹ ਵੀ ਖ਼ਬਰ: ਮੰਦਬੁੱਧੀ ਭਰਾ ਦਾ ਸਿਰ ’ਚ ਬਾਲਾ ਮਾਰ ਕੇ ਕਤਲ, ਖੁਰਦ-ਬੁਰਦ ਕਰਨ ਲਈ ਨਹਿਰ ’ਚ ਸੁੱਟੀ ਲਾਸ਼

 


rajwinder kaur

Content Editor

Related News