ਮੁੜ ਸ਼ੁਰੂ ਹੋਵੇਗਾ ਗੁਰਦਾਸਪੁਰ ਦਾ ਸਿਵਲ ਹਸਪਤਾਲ, ਅਰਬਨ ਕਮਿਊਨਿਟੀ ਹੈਲਥ ਸੈਂਟਰ ''ਚ ਕੀਤਾ ਤਬਦੀਲ

Friday, Dec 16, 2022 - 01:18 PM (IST)

ਮੁੜ ਸ਼ੁਰੂ ਹੋਵੇਗਾ ਗੁਰਦਾਸਪੁਰ ਦਾ ਸਿਵਲ ਹਸਪਤਾਲ, ਅਰਬਨ ਕਮਿਊਨਿਟੀ ਹੈਲਥ ਸੈਂਟਰ ''ਚ ਕੀਤਾ ਤਬਦੀਲ

ਗੁਰਦਾਸਪੁਰ (ਜੀਤ ਮਠਾਰੂ)- 6 ਸਾਲਾਂ ਤੋਂ ਬੰਦ ਪਿਆ ਗੁਰਦਾਸਪੁਰ ਦਾ ਸਿਵਲ ਹਸਪਤਾਲ ਮੁੜ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅਰਬਨ ਕਮਿਊਨਿਟੀ ਹੈਲਥ ਸੈਂਟਰ 'ਚ ਤਬਦੀਲ ਕਰਵਾ ਦਿੱਤਾ ਹੈ। ਅੱਜ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਦੇ ਲੋਕ ਲੰਮੇ ਸਮੇਂ ਤੋਂ ਇਹ ਮੰਗ ਕਰ ਰਹੇ ਸਨ ਕਿ ਗੁਰਦਾਸਪੁਰ ਸ਼ਹਿਰ ਦੇ ਬੰਦ ਪਏ ਸਿਵਲ ਹਸਪਤਾਲ ਨੂੰ ਦੁਬਾਰਾ ਸ਼ੁਰੂ ਕਰਵਾਇਆ ਜਾਵੇ। ਜੋ ਕਿ ਐਮਰਜੈਂਸੀ ਵੇਲੇ ਸ਼ਹਿਰ ਤੋਂ ਬਾਹਰ ਦੂਰ-ਦੁਰਾਡੇ ਜਾਣਾ ਪੈਂਦਾ ਹੈ । 

ਇਹ ਵੀ ਪੜ੍ਹੋ- ਘਰੇ ਪਰਤ ਰਹੇ ਨੌਜਵਾਨ ਨੂੰ ਕਾਲ ਨੇ ਪਾਇਆ ਘੇਰਾ, ਇੰਝ ਹੋਵੇਗੀ ਮੌਤ ਕਿਸੇ ਸੋਚਿਆ ਨਾ ਸੀ

ਬਹਿਲ ਨੇ ਕਿਹਾ ਕੇ ਬੇਹੱਦ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਦੋਵਾਂ ਸਰਕਾਰਾਂ ਨੇ ਲੋਕਾਂ ਨਾਲ ਵੱਡੇ ਵਾਅਦੇ ਤਾਂ ਕੀਤੇ ਸਨ ਪਰ ਇਸ ਹਸਪਤਾਲ ਨੂੰ ਸ਼ੁਰੂ ਕਰਵਾਉਣ ਦਾ ਕਿਸੇ ਨੇ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਨੇ ਗੁਰਦਾਸਪੁਰ ਦੇ ਲੋਕਾਂ ਦੀ ਲੋੜ ਅਤੇ ਮੰਗ ਨੂੰ ਸਮਝਦੇ ਹੋਏ ਇਸ ਹਸਪਤਾਲ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ 'ਚ ਤਬਦੀਲ ਕਰਵਾ ਦਿੱਤਾ ਹੈ। ਇਹ ਹੈ ਕਿ ਇਸ ਹਸਪਤਾਲ 'ਚ 30 ਬੈਡਾਂ ਦੀ ਵਿਵਸਥਾ ਹੋਵੇਗੀ ਅਤੇ ਬਹੁਤ ਜਲਦੀ ਇਹ ਸੇਵਾਵਾਂ ਸ਼ੁਰੂ ਹੋ ਜਾਣਗੀਆਂ। ਸਰਕਾਰ ਦੇ ਇਸ ਫ਼ੈਸਲੇ ਦਾ ਪਤਾ ਲੱਗਣ 'ਤੇ ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਰਮਨ ਬਹਿਲ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ- ਅੱਤਵਾਦੀ ਹਰਵਿੰਦਰ ਰਿੰਦਾ ਨੂੰ ਲੈ ਕੇ ਹੁਣ ਸਾਹਮਣੇ ਆਈ ਇਹ ਗੱਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News