ਸਿਵਲ ਸਰਜਨ ਡਾਕਟਰ ਭਾਰਤ ਭੂਸ਼ਨ ਨੇ ਜ਼ਿਲ੍ਹਾ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ
Tuesday, Aug 20, 2024 - 04:00 PM (IST)
ਗੁਰਦਾਸਪੁਰ(ਹਰਮਨ)- ਸਿਵਲ ਸਰਜਨ ਗੁਰਦਾਸਪੁਰ ਡਾਕਟਰ ਭਾਰਤ ਭੂਸ਼ਨ ਜੀ ਨੇ ਅੱਜ ਜ਼ਿਲ੍ਹਾ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਸਿਹਤ ਸਹੂਲਤਾਂ ਦੀ ਸਮੀਖਿਆ ਕੀਤੀ । ਉਨ੍ਹਾਂ ਜ਼ਿਲ੍ਹਾ ਹਸਪਤਾਲ ਦੇ ਦੋਰੇ ਦੌਰਾਨ ਵੱਖ-ਵੱਖ ਵਿੰਗਾਂ ਓ. ਪੀ. ਡੀ., ਫਾਰਮੇਸੀ, ਐਮਰਜੈਂਸੀ, ਲੈਬ, ਬਲੱਡ ਬੈਂਕ , ਐੱਮ. ਸੀ. ਐੱਚ, ਲੇਬਰ ਰੂਮ , ਆਈ. ਸੀ. ਯੂ. ਦੀ ਸੇਵਾਵਾਂ ਦੀ ਚੈਕਿੰਗ ਕੀਤੀ। ਉਨ੍ਹਾਂ ਹਸਪਤਾਲ ਵਿਖੇ ਪਾਈਆਂ ਗਈਆਂ ਕਮੀਆਂ ਲਈ ਪ੍ਰਬੰਧਕਾਂ ਨੂੰ ਹਿਦਾਇਤ ਕੀਤੀ ਕਿ ਇਨ੍ਹਾਂ ਨੂੰ ਜਲਦ ਤੋਂ ਜਲਦ ਦੂਰ ਕੀਤਾ ਜਾਵੇ । ਉਨ੍ਹਾਂ ਮਰੀਜ਼ਾਂ ਅਤੇ ਉਨ੍ਹਾਂ ਦੇ ਤੀਮਾਰਦਾਰਾਂ ਨਾਲ ਗੱਲਬਾਤ ਕੀਤੀ ਅਤੇ ਹਸਪਤਾਲ ਵਿੱਚ ਮਿਲ ਰਹੀ ਸਹੂਲਤਾਂ ਬਾਰੇ ਪੁੱਛਿਆ ।
ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ CM ਮਾਨ ਦਾ ਪੰਜਾਬ ਵਾਸੀਆਂ ਲਈ ਖ਼ਾਸ ਤੋਹਫ਼ਾ, ਪੜ੍ਹੋ ਖ਼ਬਰ
ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਦੀ ਮੌਤ ਦਰ ਘਟਾਉਣ ਲਈ ਕੀਤੇ ਜਾਂਦੇ ਉਪਰਾਲਿਆ ਵਿੱਚ ਤੇਜ਼ੀ ਲਿਆਂਦੀ ਜਾਵੇਗੀ । ਮਾਵਾਂ ਨੂੰ ਖਤਰੇ ਦੇ ਹਾਲਤ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਮੁਸ਼ਕਲ ਸਮੇਂ ਕਿਵੇਂ ਡਾਕਟਰੀ ਮਦਦ ਲੈਣੀ ਹੈ। ਉਨ੍ਹਾਂ ਐੱਸ. ਐੱਮ. ਓ. ਡਾਕਟਰ ਅਰਵਿੰਦ ਮਹਾਜਨ ਜੀ ਨੂੰ ਹਿਦਾਇਤ ਕੀਤੀ ਕਿ ਫਾਇਰ ਸੇਫਟੀ, ਆਪਦਾ ਪ੍ਰਬੰਧਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਰੀਵਿਊ ਕੀਤਾ ਜਾਵੇ । ਜ਼ਰੂਰੀ ਦਵਾਈਆਂ ਦਾ ਸਟਾਕ ਸਮੇਂ ਸਿਰ ਚੈੱਕ ਕੀਤਾ ਜਾਵੇ ।
ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ ਮੱਥਾ ਟੇਕਣ ਜਾ ਰਹੇ ਨੌਜਾਵਾਨ ਦੀ ਹਾਦਸੇ 'ਚ ਮੌਤ, ਕੁਝ ਦਿਨ ਬਾਅਦ ਜਾਣਾ ਸੀ ਨਿਊਜ਼ੀਲੈਂਡ
ਇਸ ਮੌਕੇ ਏ. ਸੀ. ਐੱਸ ਡਾਕਟਰ ਪ੍ਰਭਜੋਤ ਕੌਰ ਕਲਸੀ ਜੀ ਨੇ ਕਿਹਾ ਕਿ ਪਾਣੀ ਜਣਿਤ ਅਤੇ ਮੱਛਰਾਂ ਨਾਲ ਹੋਣ ਵਾਲੀ ਬੀਮਾਰੀਆਂ ਦੀ ਰੋਕਥਾਮ ਲਈ ਉਪਰਾਲੇ ਕੀਤੇ ਜਾਣ। ਮਰੀਜ਼ਾਂ ਨੂੰ ਮੁਫ਼ਤ ਟੈਸਟ ਅਤੇ ਇਲਾਜ ਦੀ ਸਹੂਲੀਅਤ ਦੀ ਸਮੀਖਿਆ ਵੀ ਕੀਤੀ ਜਾਵੇ । ਇਸ ਮੌਕੇ ਐੱਸ. ਐੱਮ. ਓ ਡਾ. ਅਰਵਿੰਦ ਮਹਾਜਨ, ਡਾ. ਅੰਕੁਰ ਕੌਸ਼ਲ ਆਦਿ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8