ਸਿਵਲ ਸਰਜਨ ਗੁਰਦਾਸਪੁਰ ਨੇ ਸਿਹਤ ਸੰਸਥਾਵਾਂ ਦੀ ਕੀਤੀ ਅਚਨਚੇਤ ਚੈਕਿੰਗ
Saturday, Aug 23, 2025 - 06:25 PM (IST)

ਗੁਰਦਾਸਪੁਰ (ਹਰਮਨ)- ਸਿਵਲ ਸਰਜਨ ਗੁਰਦਾਸਪੁਰ ਡਾਕਟਰ ਜਸਵਿੰਦਰ ਸਿੰਘ ਵੱਲੋ ਜ਼ਿਲ੍ਹੇ ਦੀ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਿਵਲ ਸਰਜਨ ਵੱਲੋਂ ਜ਼ਿਲ੍ਹਾ ਹਸਪਤਾਲ ਬੱਬਰੀ ਗੁਰਦਾਸਪੁਰ, ਸੀਐਚਸੀ ਕਾਹਨੂੰਵਾਨ, ਸੀਐਚਸੀ ਭਾਮ, ਸੀਐਚਸੀ ਭੈਣੀ ਮੀਆਂ ਖਾਂ, ਰੂਰਲ ਹਸਪਤਾਲ ਸ੍ਰੀਹਰਗੋਬਿੰਦਪੁਰ, ਆਮ ਆਦਮੀ ਕਲੀਨਿਕ ਮਾਨ ਕੌਰ ਸਿੰਘ ਦੀ ਚੈਕਿੰਗ ਕੀਤੀ ਗਈ।ਇਨ੍ਹਾਂ ਸਿਹਤ ਸੰਸਥਾਵਾਂ ਦੇ ਸਮੂਹ ਵਿੰਗਾਂ ਦੇ ਦੌਰੇ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਅਤੇ ਉਨ੍ਹਾਂ ਦੇ ਤੀਮਾਰਦਾਰਾਂ ਨਾਲ ਗੱਲਬਾਤ ਕੀਤੀ । ਮਰੀਜ਼ਾਂ ਨੂੰ ਹਸਪਤਾਲ 'ਚ ਮਿਲ ਰਹੀ ਸਹੂਲਤ ਬਾਰੇ ਪੁੱਛਿਆ। ਇਸ ਨਾਲ ਹੀ ਹਸਪਤਾਲ ਵਿਖੇ ਮਰੀਜ਼ਾਂ ਦੇ ਇਲਾਜ ਅਤੇ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ । ਸਮੂਹ ਸਟਾਫ ਨੂੰ ਬਿਹਤਰ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ-ਪੰਜਾਬ ਦੀ ਵੱਡੀ ਦਾਣਾ ਮੰਡੀ 'ਚ ਲੱਗੀਆਂ ਵਿਸ਼ੇਸ਼ ਪਾਬੰਦੀਆਂ, ਆੜ੍ਹਤੀਆ ਐਸੋਸੀਏਸ਼ਨ ਨੇ ਬਣਾਏ ਨਵੇਂ ਨਿਯਮ
ਇਸ ਮੌਕੇ ਉਨ੍ਹਾਂ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਸਮੀਖਿਆ ਕੀਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ । ਸਿਵਲ ਸਰਜਨ ਗੁਰਦਾਸਪੁਰ ਡਾਕਟਰ ਜਸਵਿੰਦਰ ਸਿੰਘ ਨੇ ਸਮੂਹ ਸਟਾਫ ਨੂੰ ਹਿਦਾਇਤ ਕੀਤੀ ਕਿ ਦਵਾਈਆਂ ਦਾ ਪੂਰਾ ਸਟਾਕ ਰੱਖਿਆ ਜਾਵੇ। ਸਰਕਾਰੀ ਹੁਕਮਾਂ ਤਹਿਤ ਮਰੀਜ਼ਾਂ ਨੂੰ ਹਸਪਤਾਲ ਤੋਂ ਹੀ ਮੁਫ਼ਤ ਦਵਾਈਆਂ ਦਿੱਤੀਆਂ ਜਾਣ। ਜ਼ਰੂਰੀ ਟੈਸਟ ਕਿੱਟਾਂ, ਐਮਰਜੈਂਸੀ ਕਿੱਟਾਂ ਸਟਾਕ 'ਚ ਰੱਖਿਆ ਜਾਣ।
ਇਹ ਵੀ ਪੜ੍ਹੋ- ਹੋਟਲ 'ਚ ਮੁੰਡੇ ਤੇ ਕੁੜੀਆਂ ਦੀ ਵਾਇਰਲ ਵੀਡੀਓ ਨੇ ਮਚਾਈ ਤਰਥੱਲੀ
ਮਰੀਜ਼ਾਂ ਦੀ ਦਿੱਕਤ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਸਿਹਤ ਸੰਸਥਾਵਾਂ 'ਚ ਸਾਫ ਸਫ਼ਾਈ ਦਾ ਵਿਸ਼ੇਸ ਪ੍ਰਬੰਧ ਕੀਤਾ ਜਾਵੇ। ਸੰਸਥਾਵਾਂ ਦੀਆਂ ਛੱਤਾਂ ਨੂੰ ਸਾਫ ਕਰਵਾਇਆ ਜਾਵੇ। ਕਿਤੇ ਵੀ ਫਾਲਤੂ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ। ਲੋਕਾਂ ਨੂੰ ਸਾਫ ਸਫਾਈ, ਚੰਗਾ ਖਾਣ ਪਾਣ , ਜਰੂਰੀ ਸਿਹਤ ਨੁਕਤਿਆਂ ਬਾਰੇ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਮੁਲਾਜ਼ਮ ਆਪਣੀ ਡਿਊਟੀ ਦੇ ਪਾਬੰਦ ਰਹਿਣ । ਡਿਊਟੀ 'ਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ 27 ਤਰੀਖ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8