ਸਿਵਲ ਸਰਜਨ ਗੁਰਦਾਸਪੁਰ ਨੇ ਸਿਵਲ ਹਸਪਤਾਲ ਬਟਾਲਾ ਦਾ ਕੀਤਾ ਅਚਨਚੇਤ ਦੌਰਾ

Friday, Jun 12, 2026 - 05:27 PM (IST)

ਸਿਵਲ ਸਰਜਨ ਗੁਰਦਾਸਪੁਰ ਨੇ ਸਿਵਲ ਹਸਪਤਾਲ ਬਟਾਲਾ ਦਾ ਕੀਤਾ ਅਚਨਚੇਤ ਦੌਰਾ

ਬਟਾਲਾ (ਬੇਰੀ)- ਅੱਜ ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਵੱਲੋਂ ਸਿਵਲ ਹਸਪਤਾਲ ਬਟਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਤੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐੱਸ. ਐੱਮ. ਓ. ਬਟਾਲਾ ਡਾ. ਮਨਿੰਦਰਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਪ੍ਰਭਾਕਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਸਪਤਾਲ ’ਚ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਦੇ ਹਾਥੀ ਗੇਟ ਅਤੇ ਸੁੱਖਾ ਸਿੰਘ ਮਹਿਤਾਬ ਸਿੰਘ ਚੌਕ ’ਚ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦਾ ਵੀ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ- ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ ਦੀਪਕੇ

ਇਸ ਮੌਕੇ ਐੱਸ. ਐੱਮ. ਓ. ਡਾ. ਮਨਿੰਦਰਜੀਤ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਬਟਾਲਾ ਵੱਲੋਂ ਲੋਕਾਂ ਨੂੰ 24 ਘੰਟੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ’ਚ ਨਵੀਂ ਅਲਟਰਾਸਾਊਂਡ ਮਸ਼ੀਨ ਪਹੁੰਚ ਚੁੱਕੀ ਹੈ, ਜੋ ਇਕ-ਦੋ ਦਿਨਾਂ ’ਚ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨਵੀਂ ਡਿਜੀਟਲ ਐਕਸਰੇ ਮਸ਼ੀਨ ਵੀ ਜਲਦ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਥੀ ਗੇਟ ਅਤੇ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ’ਚ ਬਣ ਰਹੇ ਮੁਹੱਲਾ ਕਲੀਨਿਕਾਂ ਦਾ ਕੰਮ ਅੱਜ ਮੁਕੰਮਲ ਹੋ ਜਾਵੇਗਾ ਅਤੇ 15 ਜੂਨ ਨੂੰ ਇਹ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, SGPC ਵੱਲੋਂ ਜਾਂਚ ਦੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News