ਘਰ-ਘਰ ਵੋਟਰ ਤਸਦੀਕ ਮੁਹਿੰਮ ਮੁਕੰਮਲ, 13 ਅਗਸਤ ਤੋਂ ਦਾਅਵੇ-ਇਤਰਾਜ਼ ਸ਼ੁਰੂ
Friday, Aug 07, 2026 - 05:59 PM (IST)
ਗੁਰਦਾਸਪੁਰ(ਹਰਮਨ, ਗੋਰਾਇਆ, ਵਿਨੋਦ): ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ (ਹਾਊਸ ਟੂ ਹਾਊਸ ਵੈਰੀਫਿਕੇਸ਼ਨ) ਦਾ ਕੰਮ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਆਦਿਤਿਆ ਉੱਪਲ ਨੇ ਦੱਸਿਆ ਕਿ 25 ਜੂਨ ਤੋਂ 3 ਅਗਸਤ 2026 ਤੱਕ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓ.) ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀ.ਐੱਲ.ਓਜ਼ ਨੇ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਹੈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਸਮੇਂ ਜ਼ਿਲ੍ਹੇ ਵਿੱਚ 12,93,682 ਵੋਟਰ ਦਰਜ ਸਨ।
ਇਹ ਵੀ ਪੜ੍ਹੋ- ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
ਤਸਦੀਕ ਦੌਰਾਨ 11,83,552 ਇਨੂਮਰੇਸ਼ਨ ਫਾਰਮ ਪ੍ਰਾਪਤ ਹੋਏ, ਜਦਕਿ 1,08,473 ਵੋਟਰ ਗੈਰ-ਹਾਜ਼ਰ, ਤਬਦੀਲ-ਨਿਵਾਸੀ, ਮ੍ਰਿਤਕ, ਡੁਪਲੀਕੇਟ ਜਾਂ ਹੋਰ ਕਾਰਨਾਂ ਵਾਲੀ ਸ਼੍ਰੇਣੀ ਵਿੱਚ ਪਾਏ ਗਏ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਕਾਰਜਕ੍ਰਮ ਅਨੁਸਾਰ 13 ਅਗਸਤ 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ। ਇਸ ਤੋਂ ਬਾਅਦ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸ ਮਿਆਦ ਦੌਰਾਨ ਯੋਗ ਨਾਗਰਿਕ ਫਾਰਮ-6 ਰਾਹੀਂ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾ ਸਕਦੇ ਹਨ, ਜਦਕਿ ਵੇਰਵਿਆਂ ਦੀ ਸੋਧ ਲਈ ਫਾਰਮ-8 ਅਤੇ ਨਾਮ ਕਟਵਾਉਣ ਲਈ ਫਾਰਮ-7 ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੋਟਰ ਆਪਣੇ ਨਾਮ ਦੀ ਪੁਸ਼ਟੀ ਸਬੰਧਤ ਬੂਥ ਲੈਵਲ ਅਫ਼ਸਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ.) ਦੇ ਦਫ਼ਤਰ ਜਾਂ ਚੋਣ ਕਮਿਸ਼ਨ ਦੇ ਅਧਿਕਾਰਤ ਆਨਲਾਈਨ ਪਲੇਟਫਾਰਮ ਰਾਹੀਂ ਕਰ ਸਕਦੇ ਹਨ। ਇਸ ਤੋਂ ਇਲਾਵਾ 16 ਅਗਸਤ ਨੂੰ ਸਮੂਹ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਬੂਥਾਂ ’ਤੇ ਹਾਜ਼ਰ ਰਹਿਣਗੇ, ਜਿੱਥੇ ਵੋਟਰ ਲੋੜੀਂਦੇ ਫਾਰਮ ਭਰ ਕੇ ਜਮ੍ਹਾਂ ਕਰਵਾ ਸਕਣਗੇ। ਆਦਿਤਿਆ ਉੱਪਲ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦਾ ਕੰਮ ਵੀ ਪੂਰਾ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
ਇਸ ਤਹਿਤ 47 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਸ ਨਾਲ ਕੁੱਲ ਪੋਲਿੰਗ ਬੂਥਾਂ ਦੀ ਗਿਣਤੀ 1553 ਤੋਂ ਵੱਧ ਕੇ 1600 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵੋਟਰਾਂ ਨੂੰ ਹੋਰ ਸੁਵਿਧਾਜਨਕ ਅਤੇ ਆਸਾਨ ਮਤਦਾਨ ਸਹੂਲਤਾਂ ਮਿਲਣਗੀਆਂ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਦੌਰਾਨ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਜ਼ਰੂਰ ਕਰਵਾਉਣ ਅਤੇ ਜਿੱਥੇ ਲੋੜ ਹੋਵੇ ਨਿਰਧਾਰਤ ਫਾਰਮ ਜਮ੍ਹਾਂ ਕਰਵਾ ਕੇ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਅੱਪਡੇਟ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
