ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਗ੍ਰੰਥੀ ਪਾਠੀ ਸਿੰਘਾਂ ਤੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ’ਚ ਝੜਪ

Friday, Aug 18, 2023 - 11:30 AM (IST)

ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਗ੍ਰੰਥੀ ਪਾਠੀ ਸਿੰਘਾਂ ਤੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ’ਚ ਝੜਪ

ਅੰਮਿਤਸਰ (ਸਰਬਜੀਤ)- ਸੰਗਰਾਂਦ ਦਿਹਾੜੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਅਤੇ ਆਖੰਡ ਪਾਠੀ ਸਿੰਘਾਂ ਵਿਚ ਤਕਰਾਰ ਹੋ ਗਈ, ਜਿਸ ਕਾਰਨ ਦੋਵਾਂ ਧਿਰਾਂ ਦੀ ਆਪਸ ਵਿਚ ਕਾਫ਼ੀ ਬਹਿਸਬਾਜ਼ੀ ਹੁੰਦੀ ਰਹੀ।ਇਸ ਦੌਰਾਨ ਪਾਠੀ ਸਿੰਘਾਂ ਨੇ ਦੱਸਿਆ ਕਿ ਬਹੁਤ ਦੁੱਖ ਵਾਲੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਾਠੀ ਸਿੰਘਾਂ ਨੂੰ ਕਾਫ਼ੀ ਜ਼ਲੀਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਸ੍ਰੀ ਮੁਕਤਸਰ ਸਾਹਿਬ 'ਚ ਵੱਡੀ ਵਾਰਦਾਤ, ਨਿਹੰਗ ਸਿੰਘਾਂ ਦੇ ਬਾਣੇ 'ਚ ਰਹਿ ਰਹੇ ਵਿਅਕਤੀ ਵੱਲੋਂ ਨੌਜਵਾਨ ਦਾ ਕਤਲ

ਉਨ੍ਹਾਂ ਕਿਹਾ ਕਿ ਆਖੰਡ ਪਾਠੀ ਸਿੰਘਾਂ ਵੱਲੋਂ ਆਪਸੀ ਵਿਚਾਰ-ਵਟਾਂਦਰਾ ਲਈ ਇਕ ਮੀਟਿੰਗ ਰੱਖੀ ਗਈ ਸੀ ਪਰ ਸ਼੍ਰੋਮਣੀ ਕਮੇਟੀ ਵਲੋਂ ਇਹ ਝੂਠਾ ਦੋਸ਼ ਲਗਾਇਆ ਜਾ ਰਿਹਾ ਸੀ ਕਿ ਆਖੰਡ ਪਾਠੀ ਸਿੰਘਾਂ ਨੇ ਆਖੰਡ ਪਾਠ ਆਰੰਭ ਨਹੀਂ ਕਰਨੇ ਜੋ ਕਿ ਝੂਠਾ ਪ੍ਰਚਾਰ ਫੈਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸੰਗਤਾਂ ਨੂੰ ਦਿਖਾਉਣਾ ਚਾਹੁੰਦੇ ਹਾਂ ਕਿ ਤੁਸੀਂ ਵੇਖ਼ ਸਕਦੇ ਹੋ ਆਖੰਡ ਪਾਠ ਆਰੰਭ ਕੀਤੇ ਜਾ ਰਹੇ ਹਨ। ਪਾਠੀ ਸਿੰਘਾਂ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਇਕ ਵਾਰ ਫਿਰ ਮਰਿਆਦਾ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਖੰਡ ਪਾਠੀ ਸਿੰਘਾਂ 'ਤੇ ਗ੍ਰੰਥੀ ਸਿੰਘਾਂ ਨੂੰ ਬਦਨਾਮ ਕਰ ਰਹੇ ਹਨ।

ਇਹ ਵੀ ਪੜ੍ਹੋ- ਭਾਰਤੀ ਫ਼ੌਜ ਨੂੰ ਸਲਾਮ, ਗੁਰਦਾਸਪੁਰ 'ਚ ਹੜ੍ਹ ਦੌਰਾਨ 15 ਦਿਨ ਦੇ ਬੱਚੇ ਨੂੰ ਕੀਤਾ ਗਿਆ ਰੈਸਕਿਊ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News