ਗੋਇੰਦਵਾਲ ਜੇਲ੍ਹ 'ਚ ਨਸ਼ੇ ਦੀ ਵੰਡ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਝੜਪ, ਇਕ ਕੈਦੀ ਹੋਇਆ ਜ਼ਖ਼ਮੀ

03/17/2023 5:05:14 PM

ਸ੍ਰੀ ਗੋਇੰਦਵਾਲ ਸਾਹਿਬ- ਸ੍ਰੀ ਗੋਇੰਦਵਾਲ ਜੇਲ੍ਹ 'ਚ ਇਕ ਵਾਰ ਫਿਰ ਨਸ਼ੇ ਦੀ ਵੰਡ ਨੂੰ ਲੈ ਕੇ ਦੋ ਧਿਰਾਂ 'ਚ ਲੜਾਈ ਹੋ ਗਈ। ਸੂਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਇਸ ਝਗੜੇ ਦੌਰਾਨ ਇਕ ਕੈਦੀ ਅਤੇ ਇਕ ਸ਼ਰਨਾਰਥੀ ਗੰਭੀਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕੈਦੀ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ ਅਤੇ ਉਸ ਦੇ ਕੰਨ ਵੱਡੇ ਹੋਏ ਹਨ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨੇ ਇਸ ਲੜਾਈ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਥਾਨਕ ਪੁਲਸ ਨੇ ਇਸ ਘਟਨਾ ਨੂੰ ਅਫ਼ਵਾਹ ਦੱਸਦਿਆਂ ਅਤੇ ਕਿਸੇ ਵੀ ਸ਼ਰਨਾਰਥੀ ਦੇ ਜ਼ਖ਼ਮੀ ਹੋਣ ਤੋਂ ਇਨਕਾਰ ਕੀਤਾ ਹੈ। 

ਇਹ ਵੀ ਪੜ੍ਹੋ- ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ, ਹਜ਼ਾਰਾਂ ਏਕੜ ਕਣਕ ਦੀ ਫ਼ਸਲ ਜ਼ਮੀਨ ’ਤੇ ਵਿਛੀ

ਜ਼ਿਕਰਯੋਗ ਹੈ ਕਿ ਜੇਲ੍ਹ 'ਚ ਖੂਨੀ ਗੈਂਗਵਾਰ ਤੋਂ ਬਾਅਦ ਜੇਲ੍ਹ 'ਚੋਂ ਲਗਾਤਾਰ ਮੋਬਾਇਲ ਫੋਨ ਬਰਾਮਦ ਕਰਨ ਦੀ ਕਾਰਵਾਈ ਜਾਰੀ ਹੈ। ਦੂਜੇ ਪਾਸੇ ਸਥਾਨਕ ਪੁਲਸ ਜੇਲ੍ਹ 'ਚ ਵਾਪਰ ਰਹੀਆਂ ਅਣਸੁਖਾਵੀਂਆਂ ਘਟਨਾਵਾਂ ਤੋਂ ਬੇਖ਼ਬਰ ਨਜ਼ਰ ਆ ਰਹੀ ਹੈ ਅਤੇ ਇਸ ਜੇਲ੍ਹ 'ਚ ਆਏ ਦਿਨ ਵਿਵਾਦ ਦੇਖਣ ਨੂੰ ਮਿਲ ਰਹੇ ਹਨ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਹੀ ਜੇਲ੍ਹ ਦੇ ਇਕ ਕੈਦੀ ਦੀ ਸਿਹਤ ਠੀਕ ਨਹੀਂ ਸੀ। ਜਿਸ ਨੂੰ ਇਲਾਜ ਲਈ ਤਰਨਤਾਰਨ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਹੋਇਆ ਸੀ ਪਰ ਕੈਦੀ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਫਿਰ ਥਾਣਾ ਸਿਟੀ ਵੱਲੋਂ ਉਸ 'ਤੇ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ- ਅੱਤਵਾਦੀਆਂ ਵਲੋਂ ਲਾਹੌਰ ਵਿਖੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਮਾਗਮ ਨੂੰ ਉਡਾਉਣ ਦੀ ਧਮਕੀ

ਇਸ ਦੇ ਨਾਲ ਬੀਤੀ ਦਿਨੀਂ ਇਹ ਵੀ ਘਟਨਾ ਦੇਖਣ ਨੂੰ ਮਿਲੀ ਸੀ ਕਿ ਜੱਗੂ ਭਗਵਾਨਪੁਰੀਆ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗਸਟਰ ਦੋਵਾਂ ਦੇ ਸਾਥੀ ਜੋ ਕੇਂਦਰੀ ਜੇਲ੍ਹ ਗੋਇੰਦਵਾਲ 'ਚ ਬੰਦ ਹਨ, ਉਨ੍ਹਾਂ ਦੀ ਆਪਸ 'ਚ ਝੜਪ ਹੋ ਗਈ ਸੀ। ਜਿਸ ਦੌਰਾਨ 2 ਗੈਂਗਸਟਰਾਂ ਦੀ ਮੌਤ ਹੋ ਗਈ ਅਤੇ ਕੁਝ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਸਨ। ਇਸ ਤਰ੍ਹਾਂ ਜੇਲ੍ਹ 'ਚ ਆਏ ਦਿਨ ਨਵੇਂ ਵਿਵਾਦ ਦੇਖਣ ਨੂੰ ਮਿਲ ਰਹੇ ਹਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News