ਪਾਲਤੂ ਕੁੱਤੇ ਵੱਲੋਂ ਬੱਚਿਆਂ ਨੂੰ ਵੱਢਣ 'ਤੇ ਹੋਈ ਝੜਪ, ਪੀੜਤ ਪਰਿਵਾਰ ਇਨਸਾਫ਼ ਲਈ ਹੋ ਰਿਹਾ ਖੱਜਲ-ਖੁਆਰ
Saturday, Feb 04, 2023 - 11:27 PM (IST)
ਗੁਰਦਾਸਪੁਰ (ਹਰਜਿੰਦਰ, ਗੁਰਪ੍ਰੀਤ) : ਹਲਕਾ ਦੀਨਾਨਗਰ ਦੇ ਪਿੰਡ ਖੁਦਾਦਪੁਰ 'ਚ ਇਕ ਅਜਿਹਾ ਮਾਮਲਾ ਸਾਮਣੇ ਆਇਆ ਹੈ, ਜਿਥੇ ਇਕ ਪਰਿਵਾਰ ਇਨਸਾਫ਼ ਲੈਣ ਲਈ ਥਾਣੇ ਦੇ ਚੱਕਰ ਕੱਟ ਰਿਹਾ ਹੈ। ਉਕਤ ਪਰਿਵਾਰ ਦਾ ਆਰੋਪ ਹੈ ਕਿ ਉਸ ਦੇ ਪਿੰਡ ਦੇ ਇਕ ਪਰਿਵਾਰ ਵੱਲੋਂ ਉਨ੍ਹਾਂ ਪਤੀ-ਪਤਨੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਕੁੱਟਮਾਰ ਦਾ ਕਾਰਨ ਇਹ ਸੀ ਕਿ ਉਨ੍ਹਾਂ ਨੇ ਸਿਰਫ ਇਹ ਇਤਰਾਜ਼ ਜਤਾਇਆ ਸੀ ਕਿ ਆਪਣੇ ਕੁੱਤੇ ਨੂੰ ਬੰਨ੍ਹ ਕੇ ਰੱਖੋ ਕਿਉਂਕਿ ਕੁੱਤੇ ਨੇ ਉਨ੍ਹਾਂ ਦੇ ਛੋਟੇ ਬੱਚਿਆਂ ਵੱਢ ਕੇ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ : ਲੁਧਿਆਣਾ ਤੋਂ ਚਿੰਤਪੂਰਨੀ ਗਏ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਖੱਡ 'ਚ ਕਾਰ ਡਿੱਗਣ ਕਾਰਨ ਔਰਤ ਦੀ ਮੌਤ
ਪੀੜਤ ਔਰਤ ਨੇ ਪਰਿਵਾਰ ਸਮੇਤ ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਉਹ ਆਤਮਹੱਤਿਆ ਕਰਨ ਲਈ ਮਜਬੂਰ ਹੋਣਗੇ ਕਿਉਂਕਿ ਉਹ ਇਨਸਾਫ਼ ਲਈ ਵਾਰ-ਵਾਰ ਥਾਣਿਆਂ ਅਤੇ ਸੀਨੀਅਰ ਅਫ਼ਸਰਾਂ ਦੇ ਦਫ਼ਤਰਾਂ ਦੇ ਚੱਕਰ ਕੱਟ-ਕੱਟ ਕੇ ਥੱਕ ਚੁੱਕੇ ਹਨ।
ਇਹ ਵੀ ਪੜ੍ਹੋ : ਸ਼ਰਾਬ ਫੈਕਟਰੀ ਮਾਮਲਾ: ਸਾਂਝੇ ਮੋਰਚੇ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਸੰਗਤਾਂ ’ਚ ਵਧਣ ਲੱਗਾ ਰੋਸ
ਉਥੇ ਹੀ ਇਸ ਸਬੰਧੀ ਜਦ ਪੁਲਸ ਥਾਣਾ ਬਹਿਰਾਮ ਪੁਰ ਦੇ ਐੱਸਐੱਚਓ ਦੀਪਕਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਲਗਾਏ ਜਾ ਰਹੇ ਆਰੋਪ ਬੇਬੁਨਿਆਦ ਹਨ, ਜਦਕਿ ਪੀੜਤ ਪਰਿਵਾਰ ਦੀ ਸ਼ਿਕਾਇਤ ਸਬੰਧੀ ਜਾਂਚ ਉੱਚ ਅਧਿਕਾਰੀ ਕਰ ਰਹੇ ਹਨ ਤੇ ਅਧਿਕਾਰੀਆਂ ਦੀ ਜਾਂਚ ਤੋਂ ਬਾਅਦ ਜੋ ਵੀ ਸਾਹਮਣੇ ਆਏਗਾ, ਉਸ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।