ਡੇਰਾ ਬਾਬਾ ਨਾਨਕ ਦੇ ਇਤਿਹਾਸਕ ਅਸਥਾਨ 'ਤੇ ਸੇਵਾਦਾਰਾਂ ਤੇ ਪਿੰਡ ਵਾਸੀਆਂ ’ਚ ਹੋਈ ਝੜਪ, ਜਾਣੋ ਪੂਰਾ ਮਾਮਲਾ

05/31/2023 4:54:29 PM

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਪਿੰਡ ਚੰਦੂ ਨੰਗਲ ਦੇ ਵਾਸੀਆਂ ਤੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾ ਰਹੇ ਪਰਿਵਾਰ ਦਾ ਕਿਸੇ ਵਿਵਾਦ ਨੂੰ ਲੈ ਕੇ ਮੁੱਦਾ ਪੂਰੀ ਤਰ੍ਹਾਂ ਗਰਮਾ ਗਿਆ। ਉੱਥੇ ਹੀ ਦੋਵਾਂ ਧਿਰਾਂ 'ਚ ਪਿਛਲੇ ਦਿਨੀਂ ਜੰਮਕੇ ਤਕਰਾਰ ਹੋਈ ਅਤੇ ਉਸ ਤਕਰਾਰ ਦੀਆਂ ਵੀਡੀਓ ਵੀ ਸੋਸ਼ਲ ਮੀਡਿਆ 'ਤੇ ਵਾਇਰਲ ਹੋਣ ਤੋਂ ਬਾਅਦ ਦੋਵਾਂ ਧਿਰਾਂ ਦੇ ਬਿਆਨਾਂ 'ਤੇ ਪੁਲਸ ਥਾਣਾ ਡੇਰਾ ਬਾਬਾ ਨਾਨਕ 'ਚ ਮਾਮਲਾ ਦਰਜ ਕਰ ਅਗਰੇਲੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪਿੰਡ ਧਾਰੀਵਾਲ ਕਲਾਂ ’ਚ ਵਾਪਰਿਆ ਭਾਣਾ, 2 ਸਾਲਾ ਬੱਚੇ ਦੀ ਟਿਊਬਵੈੱਲ ਦੇ ਚੁਬੱਚੇ ’ਚ ਡੁੱਬਣ ਕਾਰਨ ਮੌਤ

ਇਸ ਸੰਬੰਧੀ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਭਗਵਾਨ ਦਾਸ ਨੇ ਦੱਸਿਆ ਕਿ ਗੁਰਦੁਆਰਾ ਬਾਬਾ ਸ੍ਰੀ ਚੰਦ ਟਾਹਲੀ ਸਾਹਿਬ ਵਿਖੇ ਕਈ ਸਾਲਾਂ ਤੋਂ ਉਨ੍ਹਾਂ ਦੇ ਵੱਡੇ ਵਡੇਰੇ ਸੇਵਾ ਕਰਦੇ ਆ ਰਹੇ ਹਨ। ਇਸ ਸਥਾਨ ’ਤੇ ਸਥਾਪਤ ਪੁਰਾਤਨ ਬੁੰਗਾ ਸਾਹਿਬ ਦੇ ਹਾਲ ਦੀ ਸਜਾਵਟ ਦਾ ਕੰਮ ਚੱਲ ਰਿਹਾ ਸੀ ਜਿਸ ਕਰਕੇ ਪੁਰਾਤਨ ਬੁੰਗਾ ਸਾਹਿਬ ਵਿਖੇ ਸਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਲੰਗਰ ਹਾਲ ਦੀ ਬਣੀ ਬਿਲਡਿੰਗ ਵਿੱਚ ਕੀਤਾ ਗਿਆ ਸੀ। ਬੂੰਗਾ ਸਾਹਿਬ ਜੀ ਸਜਾਵਟ ਦਾ ਕੰਮ ਪੂਰਾ ਹੋਣ ਤੋਂ ਬਾਅਦ ਫਿਰ ਤੋਂ ਸ੍ਰੀ  ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਾਤਨ ਬੁੰਗਾ ਸਾਹਿਬ ਵਿਖੇ ਕੀਤਾ ਗਿਆ ਹੈ ਤੇ ਕਈ ਸਾਲਾਂ ਤੋਂ ਚੱਲ ਰਹੀ ਸੇਵਾ ਉਸੇ ਤਰ੍ਹਾਂ ਚੱਲਣ ਲੱਗ ਪਈ ਹੈ।

PunjabKesari

ਇਹ ਵੀ ਪੜ੍ਹੋ-  ਮੁੱਖ ਮੰਤਰੀ ਦੀ ਚੰਨੀ ਨੂੰ ਦਿੱਤੀ ਸਮਾਂ ਸੀਮਾ ਖ਼ਤਮ, ਅੱਜ ਕਰਨਗੇ ਪ੍ਰੈੱਸ ਕਾਨਫੰਰਸ

ਉਨ੍ਹਾਂ ਆਖਿਆ ਕਿ ਬੀਤੇ ਦਿਨੀਂ ਧੰਨ ਧੰਨ ਸਾਹਿਬ ਸ੍ਰੀ ਅਰਜਨ ਦੇਵ ਜੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾਣਾ ਸੀ, ਇਸ ਨੂੰ ਲੈਕੇ ਸਾਡੇ ਪਰਿਵਾਰਿਕ ਮੈਂਬਰ ਗੁਰਦੁਆਰਾ ਸਾਹਿਬ ਵਿਖੇ ਬਣੇ ਲੰਗਰ ਹਾਲ ਚੋਂ ਬਰਤਨ ਲੈਣ ਗਏ ਸਨ ,ਕੀ ਕੁਝ ਹਥਿਆਰਬੰਦ ਬੀਬੀਆਂ ਵੱਲੋਂ ਜਾਨੋਂ ਮਾਰਨ ਦੀ ਨੀਅਤ ਨਾਲ ਸੇਵਾਦਾਰ ਬੀਬੀਆਂ 'ਤੇ ਹਮਲਾ ਕਰ ਦਿੱਤਾ ਗਿਆ। ਇਸ ਮਾਮਲੇ ਨੂੰ ਲੈਕੇ ਦੂਸਰੀ  ਧਿਰ ਪਿੰਡ ਚੰਦੂ ਨੰਗਲ ਦੇ ਕੁਝ ਲੋਕਾਂ ਨੇ ਕਿਸਾਨ ਆਗੂਆਂ ਤੇ ਸਤਿਕਾਰ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਟਾਹਲੀ ਸਾਹਿਬ ਜੀ ਦੇ ਮੁੱਖ ਸੇਵਾਦਾਰ ਅਤੇ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਸਾਹਮਣੇ ਧਰਨਾ ਲਾ ਦਿੱਤਾ। ਇਸ ਮੌਕੇ ਧਰਨਾਕਾਰੀਆਂ ਨੇ ਪੁਲਸ ਥਾਣਾ ਡੇਰਾ ਬਾਬਾ ਨਾਨਕ ਤੇ ਹੋਰ ਪੁਲਸ ਦੇ ਉੱਚ ਅਧਿਕਾਰੀਆਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।  

ਇਹ ਵੀ ਪੜ੍ਹੋ-  GNDU ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਯੂਨੀਵਰਸਿਟੀ ਨੇ ਤਬਦੀਲ ਕੀਤੇ ਪ੍ਰੀਖਿਆ ਕੇਂਦਰ

ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਇਲਜ਼ਾਮ ਲਗਾਉਂਦੇ ਹੋਏ ਮੰਗ ਕੀਤੀ ਗਈ ਕਿ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਖ਼ਿਲਾਫ਼ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮਾਂ ਤਹਿਤ ਮਾਮਲਾ ਦਰਜ ਕੀਤਾ ਜਾਵੇ । ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੀ ਇੰਚਾਰਜ ਦਿਲਪ੍ਰੀਤ ਕੌਰ ਨੇ ਦੱਸਿਆ ਕਿ ਉਕਤ ਝਗੜੇ ਦੇ ਮਾਮਲੇ ’ਚ ਦੋਵਾਂ ਧਿਰਾਂ ਦੇ ਬਿਆਨਾਂ ਅਤੇ ਮੈਡੀਕਲ ਰਿਪੋਰਟ ਅਨੁਸਾਰ ਮਾਮਲਾ ਦਰਜ ਕੀਤਾ ਗਿਆ ਹੈ, ਜਦਕਿ ਜੋ ਬੇਅਦਬੀ ਦੇ ਇਲਜ਼ਾਮ ਲਗਾਏ ਜਾ ਰਹੇ ਹਨ, ਉਨ੍ਹਾਂ ਇਲਜ਼ਾਮਾਂ ਦਾ ਕੋਈ ਸਬੂਤ ਸਾਹਮਣੇ ਨਹੀਂ ਆਇਆ ਹੈ। ਇਸ ਲਈ ਕੋਈ ਧਾਰਾ ਹੇਠ ਮਾਮਲਾ ਨਹੀਂ ਦਰਜ ਕੀਤਾ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News