ਛਿੰਝ ਮੇਲੇ ਦੇ ਲਈ ਪੈਸੇ ਇਕੱਠੇ ਕਰ ਰਹੇ ਨੌਜਵਾਨਾਂ ਨਾਲ ਹੋਈ ਤਕਰਾਰ, ਦੁਕਾਨਦਾਰ ਜ਼ਖ਼ਮੀ
Tuesday, Jun 25, 2024 - 06:26 PM (IST)
ਪਠਾਨਕੋਟ(ਸ਼ਾਰਦਾ)-ਨਜ਼ਦੀਕੀ ਪਿੰਡ ਬਾੜਵਾਂ ਵਿੱਚ ਛਿੰਝ ਕਰਵਾ ਰਹੇ ਕੁਝ ਨੌਜਵਾਨਾਂ ਵੱਲੋਂ ਪਿੰਡ ਵਿੱਚ ਹੀ ਆਟਾ ਚੱਕੀ ਦਾ ਕੰਮ ਕਰਨ ਵਾਲੇ ਨੌਜਵਾਨ ’ਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਲਿਆਂਦਾ ਗਿਆ। ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਥੇ ਹੀ ਆਪਣੇ ਉੱਪਰ ਹੋਏ ਹਮਲੇ ਨੂੰ ਲੈ ਕੇ ਜ਼ਖ਼ਮੀ ਨੌਜਵਾਨ ਨੇ ਪੁਲਸ ਤੋਂ ਇਨਸਾਫ ਦੀ ਮੰਗ ਕਰਦੇ ਹੋਏ ਜਾਂਚ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ 'ਯੋਗਾ' ਕਰਨ ਦੀ ਘਟਨਾ ਤੋਂ ਬਾਅਦ SGPC ਸਖ਼ਤ, ਜਾਰੀ ਕੀਤੀਆਂ ਵਿਸ਼ੇਸ਼ ਹਦਾਇਤਾਂ
ਹਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਬਾੜਵਾਂ ਵਾਸੀ ਆਦਿਤਿਆ ਨੇ ਦੱਸਿਆ ਕਿ ਪਿੰਡ ਵਿੱਚ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ। ਜਿਸ ਦੇ ਸਬੰਧ ਵਿੱਚ ਤਿੰਨ-ਚਾਰ ਦੇ ਕਰੀਬ ਨੌਜਵਾਨ ਉਸ ਦੇ ਕੋਲ ਆਏ ਅਤੇ ਬੋਲੇ ਕਿ ਛਿੰਝ ਲਈ ਇਕੱਠੇ ਕੀਤੇ ਜਾ ਰਹੇ ਪੈਸਿਆਂ ਵਿੱਚ ਉਹ ਆਪਣਾ ਵੀ ਸਹਿਯੋਗ ਦੇਵੇ। ਆਦਿਤਿਆ ਨੇ ਦੱਸਿਆ ਕਿ ਉਸ ਦੇ ਬਾਅਦ ਉਸ ਨੇ ਉਨ੍ਹਾਂ ਨੂੰ 200 ਰੁਪਏ ਦੇ ਦਿੱਤੇ ਪਰ ਇਸੇ ਗੱਲ ਨੂੰ ਲੈ ਕੇ ਉਨ੍ਹਾਂ ਨੇ ਨਾਹ-ਨੁੱਕਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਬਾਅਦ ਵਿੱਚ ਉਹ ਗਾਲਾਂ ਕੱਢਣ ਲੱਗ ਪਏ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਵੱਲੋਂ ਧਮਕੀਆਂ ਮਿਲਣ ਦੇ ਬਿਆਨ 'ਤੇ ਬੋਲੇ ਭਾਈ ਗਰੇਵਾਲ
ਉਨ੍ਹਾਂ ਨੂੰ ਜਦੋਂ ਗਾਲਾਂ ਕੱਢਣ ਤੋਂ ਰੋਕਿਆ ਤਾਂ ਉਨ੍ਹਾਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਸ ਕੋਲੋਂ ਨਕਦੀ ਵੀ ਖੋਹ ਕੇ ਲੈ ਗਏ, ਇਸ ਦੇ ਬਾਅਦ ਉਹ ਬੇਹੋਸ਼ ਹੋ ਗਿਆ। ਉਨ੍ਹਾਂ ਦੱਸਿਆ ਕਿ ਉਸ ਉੱਪਰ ਰੰਜਿਸ਼ ਦੇ ਚੱਲਦਿਆਂ ਹਮਲਾ ਕੀਤਾ ਗਿਆ ਹੈ ਜਿਸ ਦੇ ਚੱਲਦਿਆਂ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕਰ ਕੇ ਉਸ ਨੂੰ ਇਨਸਾਫ਼ ਦਿਵਾਇਆ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8