ਜੰਡਿਆਲਾ ਗੁਰੂ ਟੋਲ ਪਲਾਜ਼ਾ ’ਤੇ ਕਰਮਚਾਰੀਆਂ ਵਿਚਕਾਰ ਝਗੜਾ, ਕਈ ਜ਼ਖ਼ਮੀ

Saturday, Aug 23, 2025 - 05:05 PM (IST)

ਜੰਡਿਆਲਾ ਗੁਰੂ ਟੋਲ ਪਲਾਜ਼ਾ ’ਤੇ ਕਰਮਚਾਰੀਆਂ ਵਿਚਕਾਰ ਝਗੜਾ, ਕਈ ਜ਼ਖ਼ਮੀ

ਅੰਮ੍ਰਿਤਸਰ(ਗੁਰਪ੍ਰੀਤ)- ਅੰਮ੍ਰਿਤਸਰ ਜੰਡਿਆਲਾ ਗੁਰੂ ਟੋਲ ਪਲਾਜ਼ਾ ’ਤੇ ਕਰਮਚਾਰੀਆਂ 'ਚ ਆਪਸੀ ਝਗੜੇ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਕਈ ਮੁਲਾਜ਼ਮ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਤੁਰੰਤ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ 'ਚ ਦਾਖਲ ਕਰਵਾਇਆ ਗਿਆ। ਜ਼ਖ਼ਮੀ ਕਰਮਚਾਰੀਆਂ ਨੇ ਦੱਸਿਆ ਕਿ ਉਹ ਟੋਲ ਪਲਾਜ਼ਾ ’ਤੇ ਕੰਮ ਕਰਦੇ ਹਨ ਅਤੇ ਪੀਐਫ ਫੰਡ ਬਾਰੇ ਲੇਬਰ ਕੋਰਟ 'ਚ ਰਿਪੋਰਟ ਦਿੱਤੀ ਸੀ। ਇਸ ਕਰਕੇ ਟੋਲ ਪਲਾਜ਼ਾ ਮਾਲਕ ਆਰ.ਕੇ. ਚੌਧਰੀ ਵੱਲੋਂ ਕੁਝ ਕਰਮਚਾਰੀਆਂ ਨੂੰ ਨੌਕਰੀ ਤੋਂ ਟਰਮਿਨੇਟ ਕਰ ਦਿੱਤਾ ਗਿਆ। ਇਸ ਦੇ ਵਿਰੋਧ ਵਿੱਚ ਕਰਮਚਾਰੀਆਂ ਨੇ ਸ਼ਾਂਤੀਪੂਰਨ ਢੰਗ ਨਾਲ ਧਰਨਾ ਲਗਾਇਆ ਸੀ। ਜ਼ਖਮੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਧਰਨੇ ਦੌਰਾਨ ਅਚਾਨਕ ਟੋਲ ਪਲਾਜ਼ਾ ਦੇ ਅਧਿਕਾਰੀ ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਦੋਸ਼ ਲਗਾਇਆ ਗਿਆ ਕਿ ਹਮਲਾਵਰਾਂ ਕੋਲ ਦਾਤਰ ਤੇ ਕਿਰਪਾਨ ਵਰਗੇ ਹਥਿਆਰ ਸਨ ਅਤੇ ਹਵਾਈ ਫਾਇਰ ਵੀ ਕੀਤੇ ਗਏ। ਇਸ ਹਮਲੇ 'ਚ ਤਿੰਨ ਕਰਮਚਾਰੀ ਗੰਭੀਰ ਜ਼ਖ਼ਮੀ ਹੋਏ, ਜਿਨ੍ਹਾਂ 'ਚੋਂ ਇਕ ਦੇ ਸਿਰ 'ਚ ਸੱਟ ਲੱਗ ਗਈ।

ਇਹ ਵੀ ਪੜ੍ਹੋ-ਪੰਜਾਬ ਦੀ ਵੱਡੀ ਦਾਣਾ ਮੰਡੀ 'ਚ ਲੱਗੀਆਂ ਵਿਸ਼ੇਸ਼ ਪਾਬੰਦੀਆਂ, ਆੜ੍ਹਤੀਆ ਐਸੋਸੀਏਸ਼ਨ ਨੇ ਬਣਾਏ ਨਵੇਂ ਨਿਯਮ

ਇਸ ਮਾਮਲੇ ਬਾਰੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਅੰਮ੍ਰਿਤਸਰ ਜੰਡਿਆਲਾ ਗੁਰੂ ਟੋਲ ਪਲਾਜ਼ਾ ਦੇ ਹੀ ਦੋ ਸਮੂਹਾਂ 'ਚ ਆਪਸੀ ਤਕਰਾਰ ਹੋ ਗਿਆ ਸੀ, ਜਿਸ ਕਾਰਨ ਇਹ ਝਗੜਾ ਵਾਪਰਿਆ। ਪੁਲਸ ਨੇ ਇੱਕ ਧਿਰ ਦੇ ਬਿਆਨ ’ਤੇ ਮੁਕੱਦਮਾ ਦਰਜ ਕਰ ਲਿਆ ਹੈ, ਜਦਕਿ ਦੂਜੇ ਪਾਸੇ ਦੇ ਕਰਮਚਾਰੀਆਂ ਦੇ ਬਿਆਨ ਵੀ ਰਿਕਾਰਡ ਕੀਤੇ ਜਾ ਰਹੇ ਹਨ। ਪੁਲਸ ਨੇ ਕਿਹਾ ਕਿ ਦੋਵਾਂ ਧਿਰਾਂ ਦੇ ਜ਼ਖ਼ਮੀਆਂ ਦੀ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਹੋਟਲ 'ਚ ਮੁੰਡੇ ਤੇ ਕੁੜੀਆਂ ਦੀ ਵਾਇਰਲ ਵੀਡੀਓ ਨੇ ਮਚਾਈ ਤਰਥੱਲੀ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News