ਗੁਰੂ ਨਗਰੀ ’ਚ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਵੱਛਤਾ ਮੁਹਿੰਮ ਦੀ ਸ਼ੁਰੂਆਤ, ਸਫ਼ਾਈ ਨੂੰ ਲੈ ਕੇ ਦਿੱਤੀਆਂ ਹਦਾਇਤਾਂ

Saturday, Feb 03, 2024 - 02:10 PM (IST)

ਗੁਰੂ ਨਗਰੀ ’ਚ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਵੱਛਤਾ ਮੁਹਿੰਮ ਦੀ ਸ਼ੁਰੂਆਤ, ਸਫ਼ਾਈ ਨੂੰ ਲੈ ਕੇ ਦਿੱਤੀਆਂ ਹਦਾਇਤਾਂ

ਅੰਮ੍ਰਿਤਸਰ (ਰਮਨ)- ਨਗਰ ਨਿਗਮ ਦੇ ਨਵ-ਨਿਯੁਕਤ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਅਹੁੱਦਾ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ਵਿਚ ਆਉਂਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਵੱਛਤਾ ਮੁਹਿੰਮ ਦਾ ਉਦਘਾਟਨ ਕੀਤਾ ਅਤੇ ਚਾਰਦੀਵਾਰੀ ਵਾਲੇ ਸ਼ਹਿਰ ਅਧੀਨ ਆਉਂਦੇ ਖ਼ੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ’ਤੇ ਝਾੜੂ ਲਗਾਉਣ ਲਈ ਮੌਕੇ ’ਤੇ ਹੀ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਕੂੜਾ ਚੁੱਕਣ ਵਾਲੀ ਕੰਪਨੀ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ’ਤੇ ਕੂੜਾ ਚੁੱਕਣ ਦੇ ਨਿਰਦੇਸ਼ ਦਿੱਤੇ। ਸਵੱਛਤਾ ਅਭਿਆਨ ਵਿਚ 200 ਤੋਂ ਵੱਧ ਕਰਮਚਾਰੀਆਂ ਨੇ ਭਾਗ ਲਿਆ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਅਜਨਾਲਾ ਵਾਸੀਆਂ ਨੂੰ ਵੱਡਾ ਤੋਹਫ਼ਾ, 35 ਕਰੋੜ ਦੀ ਲਾਗਤ ਨਾਲ ਬਣੇਗਾ 220 ਕੇ. ਵੀ. ਗਰਿਡ

ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ, ਸਰਾਏ ਗੁਰੂ ਰਾਮਦਾਸ, ਚੌਕ ਬਾਬਾ ਸਾਹਿਬ, ਗਲਿਆਰਾ, ਰਾਮਸਰ ਰੋਡ ਤੋਂ ਸ੍ਰੀ ਸ਼ਹੀਦਾਂ ਸਾਹਿਬ, ਫਿਰ ਬਾਜ਼ਾਰ ਘੰਟਾਘਰ, ਕੱਟੜਾ ਆਹਲੂਵਾਲੀਆ, ਮੋਤੀ ਬਾਜ਼ਾਰ, ਹੈਰੀਟੇਜ ਗਲੀ, ਟਾਊਨ ਹਾਲ, ਕੱਟੜਾ ਜੈਮਲ ਸਿੰਘ, ਕੇਸਰੀ ਬਾਗ, ਸ਼ੇਰਾਵਾਲਾ ਗੇਟ ਤੱਕ ਆਪਣਾ ਗੇੜਾ ਸ਼ੁਰੂ ਕੀਤਾ। ਉਨ੍ਹਾਂ ਨੇ ਸਿਵਲ ਅਤੇ ਆਪ੍ਰੇਸ਼ਨ ਅਤੇ ਮੇਨਟੇਨੈਂਸ ਅਧਿਕਾਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਸਾਰੇ ਖੇਤਰਾਂ ਵਿਚ ਟੋਏ ਭਰਨ ਅਤੇ ਸੀਵਰੇਜ ਦੀਆਂ ਲਾਈਨਾਂ ਨੂੰ ਸਾਫ਼ ਕਰਨ ਲਈ ਵੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਸਮੂਹ ਸੈਨੀਟੇਸ਼ਨ ਕਰਮਚਾਰੀਆਂ ਨੂੰ ਆਪਣੇ-ਆਪਣੇ ਖ਼ੇਤਰ ਨੂੰ ਸਾਫ਼ ਰੱਖਣ ਅਤੇ ਕੇਸਰੀ ਬਾਗ, ਸ਼ੇਰਾਵਾਲਾ ਗੇਟ ਆਦਿ ਕੂੜਾ ਚੁਕਾਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਹੁਕਮ, ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News