ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਲਈ ਜਾਨ ਦੀ ਬਾਜ਼ੀ ਲਾ ਰਹੇ CM ਭਗਵੰਤ ਮਾਨ: ਔਲਖ

Tuesday, Feb 27, 2024 - 06:34 PM (IST)

ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਲਈ ਜਾਨ ਦੀ ਬਾਜ਼ੀ ਲਾ ਰਹੇ CM ਭਗਵੰਤ ਮਾਨ: ਔਲਖ

ਤਰਨਤਾਰਨ (ਰਮਨ)-ਜਿਵੇਂ ਮਾਤਾ-ਪਿਤਾ ਆਪਣੇ ਬੱਚਿਆਂ ਦਾ ਢਿੱਡ ਪਾਲਣ ਲਈ ਦਿਨ-ਰਾਤ ਮਿਹਨਤ ਕਰਦੇ ਹਨ ਅਤੇ ਉਨ੍ਹਾਂ ਦੀ ਲੰਮੀ ਉਮਰ ਲਈ ਰੱਬ ਅੱਗੇ ਅਰਦਾਸਾਂ ਕਰਦੇ ਹਨ, ਇਵੇਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬਾ ਵਾਸੀਆਂ ਦੀ ਖ਼ੁਸ਼ਹਾਲੀ ਲਈ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਮਿਲ ਰਹੇ ਹਨ ਅਤੇ ਅਪੀਲਾਂ ਕਰ ਰਹੇ ਹਨ। ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ਬਦਨੀਤੀਆਂ ਨੂੰ ਇਕ ਪਾਸੇ ਰੱਖ ਕੇ ਮੇਰੇ ਮੋਢੇ ਨਾਲ ਮੋਢਾ ਜੋੜ ਕੇ ਤੁਰੋ ਆਪਾਂ ਰਲ ਮਿਲ ਕੇ ਗੁਰੂਆਂ ਪੀਰਾਂ ਦੀ ਇਸ ਧਰਤੀ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਈਏ । 

ਇਹ ਵੀ ਪੜ੍ਹੋ : ਸ਼ਰਾਰਤ ਨਾਲ ਗੁਪਤ ਅੰਗ ਰਾਹੀਂ ਢਿੱਡ ’ਚ ਭਰੀ ਹਵਾ, ਵਿਅਕਤੀ ਦੀ ਦਰਦਨਾਕ ਮੌਤ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਮਦੀ ਪਾਰਟੀ ਦੇ ਸੀਨੀਅਰ ਬੁੱਧੀਜੀਵੀ ਆਗੂ ਅਤੇ ਪੰਜਾਬ ਉਦਯੋਗ ਵਿਕਾਸ ਕਾਰਪੋਰੇਸ਼ਨ ਦੇ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਨੇ ਕਿਹਾ ਕਿ ਜਿਵੇਂ ਕਿ ਕਹਾਵਤ ਹੈ, ਕਿ ਜਦ ਪਿਆਸੇ ਨੂੰ ਤਹਿ ਲੱਗਦੀ ਹੈ ਤਾਂ ਉਹ ਖੂਹ ਕੋਲ ਜਾਂਦਾ ਹੈ , ਇਸ ਕਹਾਵਤ ਨੂੰ ਸੱਚ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਐੱਨ. ਆਰ. ਆਈ. ਪਿਛਲੀਆਂ ਸਰਕਾਰਾਂ ਦੇ ਸਤਾਏ ਉਦਯੋਗਪਤੀਆਂ ( ਜਿਹੜੇ ਸੂਬੇ ਤੋਂ ਦੂਜਿਆਂ ਸੂਬੇ ਵਿਚ ਚਲੇ ਗਏ ਸਨ) ਨੂੰ ਪਿਆਰ ਸਹਿਤ ਵਾਪਿਸ ਲਿਆਉਣ ਲਈ ਵੱਖ-ਵੱਖ ਪੜਾਵਾਂ ਵਿਚ ਮੀਟਿੰਗਾਂ ਕਰਕੇ ਸੂਬੇ ਵਿੱਚ ਉਦਯੋਗ ਲਾਉਣ ਲਈ ਪ੍ਰਰਿਤ ਕਰ ਰਹੇ ਹਨ । 

ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ

ਔਲਖ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਅੱਜ ਤੱਕ ਕਿਸੇ ਵੀ ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਫ਼ਨੇ ਸਾਕਾਰ ਕਰਨ ਲਈ ਅਜਿਹੇ ਕਦਮ ਨਹੀਂ ਪੁੱਟੇ ਜਿਵੇਂ ਦੇ ਮੁੱਖ ਮੰਤਰੀ ਭਗਵੰਤ ਮਾਨ ਪੁੱਟ ਰਹੇ ਹਨ। ਔਲਖ ਨੇ ਕਿਹਾ ਕਿ ਪੰਜਾਬ ਦੇ ਹਰੇਕ ਵਰਗ ਨੂੰ ਖੁਸ਼ਹਾਲ ਕਰਨ ਲਈ ਮੁੱਖ ਮੰਤਰੀ ਜਾਨ ਦੀ ਬਾਜ਼ੀ ਲਾ ਰਹੇ ਹਨ, ਮਿਸਾਲ ਦੇ ਤੌਰ ’ਤੇ ਸਰਹੱਦਾਂ ਦੇਸ਼ ਦੀਆਂ ਵਿਦੇਸ਼ ਦੀਆਂ ਜਾਂ ਕੇਂਦਰ ਦੀਆਂ 'ਤੇ ਸ਼ਹੀਦ ਹੋਣ ਵਾਲਿਆਂ ਨੂੰ ਇਕ ਕਰੋੜ ਦੀ ਰਾਸ਼ੀ ਦੇਣਾ ਬਹੁਤ ਵੱਡੀ ਦੇਣ ਹੈ ( ਭਾਵੇਂ ਕਿ ਇਸਰਾਸੀ ਨਾਲ ਦੁਨੀਆ ਤੋਂ ਰੁਖ਼ਸਤ ਹੋਇਆ ਬੰਦਾ ਵਾਪਿਸ ਨਹੀਂ ਆਉਣਾ ) ਪਰ ਸ਼ਹੀਦ ਪਰੀਵਾਰ ਨੂੰ ਬਹੁਤ ਵੱਡੀ ਢਾਰਸ ਹੈ।

ਇਹ ਵੀ ਪੜ੍ਹੋ : ਡਿਊਟੀ ਦੌਰਾਨ ਥਾਣੇ 'ਚ ਸ਼ਰਾਬ ਪੀਣ ਵਾਲੇ ਸਬ-ਇੰਸਪੈਕਟਰ 'ਤੇ ਵੱਡੀ ਕਾਰਵਾਈ, ਵੀਡੀਓ ਹੋਈ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News