ਅੱਜ ਅੰਮ੍ਰਿਤਸਰ ਆਉਣਗੇ CM ਭਗਵੰਤ ਮਾਨ, ਕਈ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Friday, Nov 17, 2023 - 10:51 AM (IST)

ਅੱਜ ਅੰਮ੍ਰਿਤਸਰ ਆਉਣਗੇ CM ਭਗਵੰਤ ਮਾਨ, ਕਈ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਲਈ ਸਮੇਂ-ਸਮੇਂ 'ਤੇ ਐਲਾਨ ਕਰਦੇ ਰਹਿੰਦੇ ਹਨ। ਬੀਤੇ ਦਿਨ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਪੰਜਾਬ ਪੁਲਸ ਵਿੱਚ ਭਰਤੀ ਸਬੰਧੀ ਕਈ ਵੱਡੇ ਐਲਾਨ ਕੀਤੇ ਸਨ। ਜਾਣਕਾਰੀ ਅਨੁਸਾਰ ਅੱਜ  ਭਗਵੰਤ ਮਾਨ ਅੰਮ੍ਰਿਤਸਰ ਦਾ ਦੌਰਾ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, 24 ਸਾਲਾ ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲ਼ੀਆਂ

ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ 100 ਸਾਲ ਪੂਰੇ ਹੋਣ 'ਤੇ ਜਸ਼ਨ ਮਨਾਏ ਜਾ ਰਹੇ ਹਨ। ਇਹ ਰਸਮ ਅੱਜ ਬਾਅਦ ਦੁਪਹਿਰ 3 ਵਜੇ ਸ਼ੁਰੂ ਹੋਵੇਗੀ। ਇਸ ਸਮਾਗਮ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਮਾਨ ਮੈਡੀਕਲ ਕਾਲਜ ਨਾਲ ਸਬੰਧਤ ਕਈ ਪ੍ਰਾਜੈਕਟਾਂ ਦਾ ਉਦਘਾਟਨ ਵੀ ਕਰਨਗੇ। ਉਮੀਦ ਕੀਤੀ ਜਾਂਦੀ ਹੈ ਕਿ ਮੁੱਖ ਮੰਤਰੀ ਮਾਨ ਇਸ ਸਮਾਗਮ ਦੌਰਾਨ ਕੁਝ ਹੋਰ ਵੱਡੇ ਐਲਾਨ ਵੀ ਕਰ ਸਕਦੇ ਹਨ।

ਇਹ ਵੀ ਪੜ੍ਹੋ-  ਵਿਅਕਤੀ ਨੇ ਪਰਿਵਾਰਕ ਮੈਂਬਰਾਂ 'ਤੇ ਚਲਾਈਆਂ ਗੋਲੀਆਂ, ਪਤਨੀ, ਨੂੰਹ ਤੇ ਪੋਤੀ ਹੋਈਆਂ ਜ਼ਖ਼ਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News