CM ਮਾਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਫ੍ਰੀ ਪ੍ਰਸਾਰਣ ਕਰਨ ਦੇ ਫ਼ੈਸਲੇ ਦਾ ਸਵਾਗਤ : ਭੋਮਾ
Monday, Jun 19, 2023 - 11:42 AM (IST)
ਅੰਮਿਤਸਰ (ਵਾਲੀਆ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦਿੱਲੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੀਤੇ ਦਿਨ ਦੋ ਟਵੀਟ ਕਰ ਕੇ ਜੋ ਐਲਾਨ ਕੀਤਾ ਹੈ ਉਸ ਫੈਸਲੇ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਟਵੀਟ ਕਰ ਕੇ ਜੋ ਐਲਾਨ ਕਿ ਉਹ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਤੇ ਮੰਗ ਅਨੁਸਾਰ ਸਿੱਖ ਗੁਰਦੁਆਰਾ ਐਕਟ 1925 ਵਿਚ ਇਕ ਨਵੀਂ ਧਾਰਾ ਜੋੜ ਰਹੇ ਹਨ ਕਿ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫ਼ਤ ਹੋਵੇਗਾ, ਜਿਸ ਵਾਸਤੇ ਕਿਸੇ ਟੈਂਡਰ ਦੀ ਲੋੜ ਨਹੀਂ ਹੋਵੇਗੀ। ਅੱਜ 19 ਜੂਨ ਨੂੰ ਪੰਜਾਬ ਕੈਬਨਿਟ ਵਿਚ ਤੇ 20 ਜੂਨ ਨੂੰ ਪੰਜਾਬ ਵਿਧਾਨ ਸਭਾ ਵਿਚ ਬਿੱਲ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ- ਵੱਡੇ-ਵੱਡੇ ਦਾਅਵੇ ਕਰਨ ਵਾਲੇ ਰੇਲਵੇ ਵਿਭਾਗ ਦੀਆਂ ਗੱਡੀਆਂ ਦੀ ਹਾਲਤ ਤਰਸਯੋਗ, ਸੁਰੱਖਿਆ ਰੱਬ ਭਰੋਸੇ
ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਜਿਸ ਮਕਸਦ ਵਾਸਤੇ ਪਿਛਲੇ ਸਮੇਂ ਤੋਂ ਮੈਂ ਤੇ ਦਿੱਲੀ ਧਰਮ ਪ੍ਰਚਾਰ ਕਮੇਟੀ ਸੰਘਰਸ਼ ਕਰਦੀ ਆ ਰਹੀ ਸੀ ਹੁਣ ਇਸ ਲਏ ਜਾ ਰਹੇ ਇਤਿਹਾਸਕ ਫ਼ੈਸਲੇ ਦਾ ਮੈਂ ਆਪਣੇ ਵਲੋਂ ਆਪਣੀ ਟੀਮ ਤੇ ਸਿੱਖ ਸੰਗਤਾਂ ਵਲੋਂ ਸਿੱਖ ਦਾ ਇਕ ਨਿਆਣਾ ਨੁਮਾਇੰਦਾ ਹੋਣ ਦੇ ਨਾਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦੀ ਹਾਂ ਤੇ ਭਰਵਾਂ ਸਵਾਗਤ ਕਰਦੇ ਹਾਂ ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਅਮਿਤ ਸ਼ਾਹ ਦੀ ਰੈਲੀ, ਮੋਦੀ ਸਰਕਾਰ ਦੇ 9 ਸਾਲਾਂ ਦੇ ਕੰਮਾਂ ਦਾ ਦਿੱਤਾ ਵੇਰਵਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।