ਭਲਕੇ ਤਰਨਤਾਰਨ ਪਹੁੰਚ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ, ਥਰਮਲ ਪਲਾਂਟ ਲੋਕਾਂ ਨੂੰ ਕਰਨਗੇ ਸਮਰਪਿਤ

02/10/2024 3:07:28 PM

ਤਰਨਤਾਰਨ (ਬਿਊਰੋ)- 11 ਫਰਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋਵੇਂ ਜ਼ਿਲ੍ਹਾ ਤਰਨਤਾਰਨ ਸ਼ੇਰੋ ਮਿੱਲ ਵਿਖੇ ਪਹੁੰਚ ਰਹੇ ਹਨ। ਜਿਥੇ ਇਕ ਵਿਸ਼ਾਲ ਰੈਲੀ ਲੋਕ ਸਭਾ ਹਲਕਾ ਖਡੂਰ ਸਾਹਿਬ ਵਿਖੇ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੀ.ਵੀ.ਕੇ. ਥਰਮਲ ਪਲਾਂਟ ਜੋ ਖਰੀਦਿਆ ਗਿਆ ਹੈ, ਉਹ ਲੋਕਾਂ ਨੂੰ ਸਮਰਪਿਤ ਕਰਨਗੇ ਅਤੇ ਇਸ ਦਾ ਨਾਮ ਵੀ ਬਦਲਿਆ ਜਾਵੇਗਾ। ਜਾਣਕਾਰੀ ਮੁਤਾਬਕ ਇਸ ਨਾਲ ਕੁਝ ਹੋਰ ਵੀ ਤੋਹਫੇ ਹੋਣਗੇ ਜੋ ਲੋਕਾਂ ਨੂੰ ਦੱਸੇ ਜਾਣਗੇ। ਇਹ ਸਾਰੀ ਜਾਣਕਾਰੀ ਵਿਧਾਨ ਸਭਾ ਹਲਕਾ ਖਡੂਰ ਸਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਮੀਡੀਆ ਨੂੰ ਦਿੱਤੀ। ਉਨ੍ਹਾਂ ਕਿਹਾ ਇਸ ਰੈਲੀ 'ਚ ਲੱਖ ਦੇ ਕਰੀਬ ਲੋਕ ਪਹੁੰਚਣਗੇ ਜਿਸ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ : ਕੇਂਦਰ ਸਰਕਾਰ 13 ਫਰਵਰੀ ਤੋਂ ਪਹਿਲਾਂ ਮੰਗਾਂ ਦਾ ਦੇਵੇ ਜਵਾਬ, ਦਿੱਲੀ ਮਾਰਚ ਦੀਆਂ ਤਿਆਰੀਆਂ ਮੁਕੰਮਲ

ਦੱਸ ਦੇਈਏ ਅੱਜ ਮੁੱਖ ਮੰਤਰੀ ਭਗਵਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੁਧਿਆਣਾ ਪਹੁੰਚੇ ਸਨ, ਜਿਥੇ ਉਨ੍ਹਾਂ ਨੇ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਵੰਡਿਆ ਅਤੇ 'ਘਰ-ਘਰ ਰਾਸ਼ਨ ਸਕੀਮ' ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਲਕੇ ਗੋਇੰਦਵਾਲ ਸਾਹਿਬ ਜਾਵਾਂਗੇ ਅਤੇ ਰਸਮੀ ਤੌਰ 'ਤੇ ਚਾਬੀਆਂ ਲੈ ਕੇ ਉਸ ਦਾ ਸਵਿੱਚ ਦੱਬਾਂਗੇ। ਇਸ ਨਾਲ ਲੋਕਾਂ ਅਤੇ ਇੰਡਸਟਰੀ ਲਈ ਬਿਜਲੀ ਸਸਤੀ ਹੋਵੇਗੀ। 

 ਇਹ ਵੀ ਪੜ੍ਹੋ : ਭਾਜਪਾ ਪ੍ਰਤੀ ਤਿੱਖੇ ਹੋਏ ਨਵਜੋਤ ਸਿੱਧੂ ਦੇ ਤੇਵਰ, ਦਿੱਤੀ ਇਹ ਪ੍ਰਤਿਕਿਰਿਆ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News