ਫ਼ੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ 'ਤੇ CM ਮਾਨ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ
Friday, Jan 12, 2024 - 10:40 PM (IST)
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦਾ ਰਹਿਣ ਵਾਲਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਇਹ ਵੀ ਪੜ੍ਹੋ- CM ਮਾਨ ਨੇ ਸ਼ਹੀਦ ਜਸਪਾਲ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਤੇ ਪਰਿਵਾਰ ਨੂੰ ਸੌਂਪਿਆ 1 ਕਰੋੜ ਦਾ ਚੈੱਕ
ਮੁੱਖ ਮੰਤਰੀ ਨੇ ਬਹਾਦਰ ਜਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਲਗਨ ਦਿਖਾਈ ਹੈ ਅਤੇ ਸ਼ਹੀਦ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਅਤੇ ਸ਼ਹੀਦ ਦਾ ਸਸਕਾਰ ਉਸ ਦੇ ਜੱਦੀ ਪਿੰਡ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਬਲਾਕ ‘ਚ ਪੈਂਦੇ ਪਿੰਡ ਭੈਣੀ ਖਾਦਰ ਦਾ ਵਾਸੀ ਬਹਾਦਰ ਫੌਜੀ ਜਵਾਨ ਗੁਰਪ੍ਰੀਤ ਸਿੰਘ..ਜੋ ਕਿ ਜੰਮੂ ਕਸ਼ਮੀਰ ਵਿਖੇ ਆਪਣੀ ਡਿਊਟੀ ਕਰਦੇ ਸ਼ਹੀਦੀ ਪਾ ਗਿਆ ਹੈ...ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ…
— Bhagwant Mann (@BhagwantMann) January 12, 2024
ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਂਸਲੇ ਤੇ ਸਿਦਕ ਨੂੰ ਦਿਲੋਂ ਸਲਾਮ…ਸਰਕਾਰ ਵੱਲੋਂ ਵਾਅਦੇ ਮੁਤਾਬਕ… pic.twitter.com/w7ZnRGlZ1X
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8