CM ਮਾਨ ਦੀ SGPC ਪ੍ਰਧਾਨ ਧਾਮੀ ਨਾਲ ਮੁਲਾਕਾਤ, ਸੁਰੱਖਿਆ ਤੇ ਮਰਿਆਦਾ 'ਤੇ ਹੋਈ ਗੰਭੀਰ ਚਰਚਾ
Tuesday, Jul 22, 2025 - 03:27 PM (IST)

ਅੰਮ੍ਰਿਤਸਰ- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਰੱਖਿਆ ਦਾ ਜਾਇਜ਼ਾ ਲੈਣ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਵੀ ਕੀਤੀ। ਇਸ ਦੌਰਾਨ SGPC ਪ੍ਰਧਾਨ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਇੱਥੇ ਪੈਰਾਮਿਲਟਰੀ ਫੋਰਸ ਨਹੀਂ ਆਉਣੀ ਚਾਹੀਦੀ ਕਿਉਂਕਿ ਸੱਚਖੰਡ ਦੀ ਪਵਿੱਤਰਤਾ ਲਈ ਮਰਿਆਦਾ ਬੇਹੱਦ ਜ਼ਰੂਰੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੱਜ ਦੀ ਮੁਲਾਕਾਤ 'ਚ ਸਿਰਫ਼ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਸੰਬੰਧੀ ਹੀ ਚਰਚਾ ਹੋਈ ਹੈ, ਸ਼ਤਾਬਦੀ ਸਮਾਗਮ ਜਾਂ ਹੋਰ ਵਿਸ਼ਿਆਂ 'ਤੇ ਕੋਈ ਗੱਲਬਾਤ ਨਹੀਂ ਹੋਈ। ਪ੍ਰਧਾਨ ਧਾਮੀ ਨੇ ਕਿਹਾ ਭਗਵੰਤ ਮਾਨ ਨੇ ਭਰੋਸਾ ਦਿੱਤਾ ਹੈ ਕਿ ਸਬੂਤ ਮਿਲਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਾਂਝੇ ਕਰਨਗੇ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪਠਾਨਕੋਟ ਦਾ ਕਈ ਪਿੰਡਾਂ ਨਾਲੋਂ ਸੰਪਰਕ ਟੁੱਟਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8