4 ਜੂਨ ਦੇ ਬਾਅਦ ਅਕਾਲੀ ਦਲ ਦੀ ਪੰਜਾਬ ਤੋਂ ਛੁੱਟੀ ਪੱਕੀ : ਮੁੱਖ ਮੰਤਰੀ ਭਗਵੰਤ ਮਾਨ
Saturday, May 25, 2024 - 11:10 AM (IST)
ਬਟਾਲਾ (ਬੇਰੀ)- 4 ਜੂਨ ਦੇ ਬਾਅਦ ਅਕਾਲੀ ਦਲ ਦੀ ਪੰਜਾਬ ਤੋਂ ਪੱਕੀ ਛੁੱਟੀ ਹੋ ਜਾਵੇਗੀ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੀ ਜਨਤਾ ਮੂੰਹ ਨਹੀਂ ਲਗਾਏਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਟਾਲਾ ਦੇ ਗਾਂਧੀ ਕੈਂਪ ਇਲਾਕੇ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ’ਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ’ਤੇ ਤੰਜ ਕੱਸਦੇ ਹੋਏ ਕਿਹਾ ਕਿ ‘‘ਕਿਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ, ਸਮਝ ਕੁਝ ਆਵੇ ਨਾ ਵੋਟ ਕੋਈ ਪਾਵੇ ਨਾ, ਮੱਖੀ ਉਡੇ ਨਾ ਪਿੰਡੇ ਤੋਂ ਸੀਟ ਫੱਸ ਗਈ ਬਠਿੰਡੇ ਤੋਂ’’। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਤੋਂ ਬਾਅਦ ਇੰਡੀਆ ਗਠਜੋੜ ਦੀ ਸਰਕਾਰ ਬਣੇਗੀ, ਜਿਸ ਵਿਚ ਪੰਜਾਬ ਦਾ ਪੂਰਾ ਹਿੱਸਾ ਹੋਵੇਗਾ ਕਿਉਂਕਿ ਪੰਜਾਬ ਵਾਸੀ ਸਾਰੀਆਂ ਸੀਟਾਂ ’ਤੇ ਆਮ ਆਦਮੀ ਪਾਰਟੀ ਨੂੰ ਜਿੱਤਾ ਕੇ ਇਕ ਨਵਾਂ ਇਤਿਹਾਸ ਰਚਣਗੇ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਫਤਿਹ ਰੈਲੀ PM ਮੋਦੀ ਦਾ ਵੱਡਾ ਬਿਆਨ, ਕਿਹਾ- 'ਭਾਜਪਾ ਦਾ ਜਿੱਤਣਾ ਤੈਅ ਹੈ'
ਉਨ੍ਹਾਂ ਕਿਹਾ ਕਿ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਿੱਲੀ ’ਚ ਬੋਲੇਗਾ ਅਤੇ ਪੰਜਾਬ ’ਚ ਆਪਣੀ ਸਰਕਾਰ ਹੋਵੇਗੀ ਤਾਂ ਕਿਸੇ ਵੀ ਮਾਂ ਦੇ ਪੁੱਤ ’ਚ ਇਨ੍ਹੀ ਹਿੰਮਤ ਨਹੀਂ ਹੋਵੇਗੀ ਕਿ ਉਹ ਪੰਜਾਬ ਦਾ ਪੈਸਾ ਰੋਕ ਸਕੇ। ਉਨ੍ਹਾਂ ਕਿਹਾ ਕਿ 4 ਜੂਨ ਦੇ ਬਾਅਦ ਜਨਤਾ ਦੀ ਜ਼ਿੰਮੇਵਾਰੀ ਖ਼ਤਮ ਅਤੇ ਸਰਕਾਰ ਦੀ ਜ਼ਿੰਮੇਵਾਰੀ ਸ਼ੁਰੂ ਹੋਵੇਗੀ ਕਿਉਂਕਿ ਬਟਾਲਾ ’ਚ ਜੋ ਪੁਰਾਣਾ ਸੀਰਵੇਜ ਪਾਇਆ ਗਿਆ ਹੈ, ਉਸ ਵਿਚ ਪਾਈਪਾਂ ਛੋਟੀਆਂ ਰੱਖੀਆਂ ਗਈਆਂ ਹਨ ਜਿਸਦੇ ਚਲਦਿਆਂ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਜਿਹੇ ਪੁਰਾਣੇ ਸੀਵਰੇਜ ਨੂੰ ਬਦਲਾ ਕੇ ਨਵਾਂ ਸੀਵਰੇਜ ਪਾਇਆ ਜਾਵੇ ਤਾਂ ਜੋ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣ ਅਤੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਹੋ ਸਕੇ।
ਇਹ ਵੀ ਪੜ੍ਹੋ- ਫਰੀਦਕੋਟ ਲੋਕ ਸਭਾ ਸੀਟ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਜਾਣੋ ਕੀ ਹੈ ਪਿਛਲੇ 5 ਸਾਲਾਂ ਦਾ ਇਤਿਹਾਸ
ਉਨ੍ਹਾਂ ਕਿਹਾ ਕਿ ਅਜੇ ਸਰਕਾਰ ਨੇ 2 ਸਾਲ ਦਾ ਕਾਰਜਕਾਲ ਪੂਰਾ ਕੀਤਾ ਹੈ ਅਤੇ ਵਿਰੋਧੀਆਂ ਦੇ ਕੋਲ ਬੋਲਣ ਲਈ ਕੁਝ ਵੀ ਨਹੀਂ ਹੈ ਅਤੇ ਜੇਕਰ ਅਗਲੇ ਦੋ ਸਾਲ ਵੀ ਅਸੀਂ ਇਸੇ ਤਰ੍ਹਾਂ ਹੀ ਕੰਮ ਕੀਤਾ ਤਾਂ ਵਿਰੋਧੀ ਚਾਰੋ ਖਾਣੇ ਚਿੱਤ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜੋ ਪਿਆਰ ਅੱਜ ਬਟਾਲਾ ਦੀ ਜਨਤਾ ਤੋਂ ਮਿਲਿਆ ਹੈ, ਉਸਦਾ ਕਿਸੇ ਵੀ ਕਰੰਸੀ ’ਚ ਕੋਈ ਮੁੱਲ ਨਹੀਂ ਬਲਕਿ ਇਹ ਬੇਸ਼ਕੀਮਤੀ ਹੈ ਅਤੇ ਉਸਨੂੰ ਦੁਨੀਆ ਦੀ ਕਿਸੇ ਵੀ ਤਕੜੀ ’ਚ ਤੋਲਿਆ ਨਹੀਂ ਜਾ ਸਕਦਾ।
ਇਹ ਵੀ ਪੜ੍ਹੋ- ਗੁਰੂ ਨਗਰੀ ’ਚ ਰਿਕਾਰਡਤੋੜ ਗਰਮੀ, ਦਿਨ ਦਾ ਤਾਪਮਾਨ 42 ਡਿਗਰੀ ਤੋਂ ਪਾਰ, ਮਾਹਿਰਾਂ ਵਲੋਂ ਅਪਡੇਟ ਜਾਰੀ
ਅੰਤ ’ਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਸੰਸਦ ’ਚ ਭੇਜਣ। ਇਸ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਵੀ ਲੋਕਾਂ ਦਾ ਉਨ੍ਹਾਂ ਨੂੰ ਸਮਰਥਨ ਦੇਣ ਲਈ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਨਰੇਸ਼ ਗੋਇਲ, ਸਵਰਨ ਸਲਾਰੀਆ, ਯਸ਼ਪਾਲ ਚੌਹਾਨ, ਅੰਮਿ੍ਰਤ ਕਲਸੀ, ਰਾਕੇਸ਼ ਤੁੱਲੀ, ਆਸ਼ੂ ਗੋਇਲ, ਬੰਟੀ ਟਰੈਂਡਜ਼, ਮਨਦੀਪ ਸਿੰਘ ਗਿੱਲ, ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ, ਰਾਜੇਸ਼ ਤੁਲੀ, ਤਿਲਕ ਰਾਜ, ਦਲਵਿੰਦਰ ਸੋਨੀ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਸਹੇਲੀ ਦੇ ਨਾਜਾਇਜ਼ ਸਬੰਧਾਂ ਦੇ ਚੱਕਰ 'ਚ ਖੁਦ ਫਸ ਗਈ ਨਾਬਾਲਗ ਕੁੜੀ, ਹੋਇਆ ਉਹ ਜੋ ਸੋਚਿਆ ਵੀ ਨਾ ਸੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8