ਠੰਡ ਨੇ ਫੜਨਾ ਸ਼ੁਰੂ ਕਰ ਦਿੱਤਾ ਜ਼ੋਰ, ਆਉਣ ਵਾਲੇ ਦਿਨਾਂ ’ਚ ਕੰਬਣਗੇ ਲੋਕ
Friday, Jan 03, 2025 - 10:51 AM (IST)
ਅੰਮ੍ਰਿਤਸਰ (ਜਸ਼ਨ)-ਨਵੇਂ ਸਾਲ ਦੀ ਆਮਦ ਦੇ ਨਾਲ ਹੀ ਠੰਡ ਨੇ ਵੀ ਆਪਣਾ ਅਸਲੀ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸੁੱਕੀ ਠੰਡ ਦਾ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈ ਰਿਹਾ ਹੈ। ਹਾਲ ਹੀ ਦੇ ਦਿਨਾਂ ਵਿਚ ਤੇਜ਼ ਠੰਡੀਆਂ ਹਵਾਵਾਂ ਨੇ ਠੰਡ ਨੂੰ ਹੋਰ ਵਧਾ ਦਿੱਤਾ ਹੈ। ਲਗਾਤਾਰ ਵੱਧ ਰਹੀ ਠੰਡ ਦਾ ਕਾਰਨ ਪਿਛਲੇ ਕੁਝ ਦਿਨਾਂ ਤੋਂ ਪਹਾੜਾਂ ’ਤੇ ਹੋ ਰਹੀ ਬਰਫਬਾਰੀ ਨੂੰ ਮੰਨਿਆ ਜਾ ਰਿਹਾ ਹੈ ਪਰ ਮਾਹਿਰਾਂ ਅਨੁਸਾਰ ਸੰਘਣੀ ਧੁੰਦ ਕਾਰਨ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਵੱਧਣ ਵਾਲੀਆਂ ਹਨ। ਦੂਜੇ ਪਾਸੇ ਸਵੇਰੇ-ਸ਼ਾਮ ਪੈ ਰਹੀ ਧੁੰਦ ਨੇ ਜਨਜੀਵਨ ਨੂੰ ਹੋਰ ਪ੍ਰਭਾਵਿਤ ਕੀਤਾ ਹੈ। ਧੁੰਦ ਕਾਰਨ ਵਾਹਨ ਚਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਇਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਠੰਡ ਕਾਰਨ ਜਨਜੀਵਨ ਕਿੰਨਾ ਪ੍ਰਭਾਵਿਤ ਹੋਵੇਗਾ? ਇਸ ਤੋਂ ਇਲਾਵਾ ਤੇਜ਼ ਠੰਡੀਆਂ ਹਵਾਵਾਂ ਇਸ ਸਮੱਸਿਆ ਨੂੰ ਹੋਰ ਬਲ ਦੇ ਰਹੀਆਂ ਹਨ। ਠੰਡ ਸ਼ੁਰੂ ਹੋਣ ਦੇ ਮੱਦੇਨਜ਼ਰ ਹੁਣ ਲੋਕਾਂ ਨੇ ਗਰਮ ਕੱਪੜੇ ਖਰੀਦਣ ਦੀ ਰਫ਼ਤਾਰ ਵਧਾ ਦਿੱਤੀ ਹੈ। ਖਾਸ ਕਰ ਕੇ ਬੱਚਿਆਂ ਅਤੇ ਬਜ਼ੁਰਗਾਂ ਲਈ ਗਰਮ ਸਵੈਟਰ, ਜੈਕਟ, ਊਨੀ ਮਫਲਰ, ਦਸਤਾਨੇ, ਜੁੱਤੀਆਂ ਅਤੇ ਬੂਟ ਆਦਿ ਖਰੀਦੇ ਜਾ ਰਹੇ ਹਨ, ਤਾਂ ਜੋ ਉਹ ਇਸ ਕੜਾਕੇ ਦੀ ਸਰਦੀ ਤੋਂ ਸੁਰੱਖਿਅਤ ਰਹਿ ਸਕਣ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8