ਗੁਰਦਾਸਪੁਰ ''ਚ ਸੀਤ ਲਹਿਰ ਨੇ ਫੜਿਆ ਜ਼ੋਰ, ਕੜਾਕੇਦਾਰ ਠੰਡ ਨਾਲ ਠਰੇ ਲੋਕ
Saturday, Jan 03, 2026 - 01:55 PM (IST)
ਗੁਰਦਾਸਪੁਰ (ਹਰਮਨ) : ਨਵੇਂ ਸਾਲ ਦੇ ਪਹਿਲੇ ਦਿਨ ਹੋਈ ਬਾਰਿਸ਼ ਤੋਂ ਬਾਅਦ ਗੁਰਦਾਸਪੁਰ ’ਚ ਮੌਸਮ ਸਾਫ ਹੋ ਗਿਆ ਹੈ ਪਰ ਇਸ ਨਾਲ ਹੀ ਠੰਢ ’ਚ ਕਾਫ਼ੀ ਵਾਧਾ ਦਰਜ ਕੀਤਾ ਗਿਆ ਹੈ। ਬਾਰਿਸ਼ ਕਾਰਨ ਇਲਾਕੇ ਦੇ ਤਾਪਮਾਨ ’ਚ ਲਗਭਗ ਦੋ ਡਿਗਰੀ ਸੈਂਟੀਗ੍ਰੇਡ ਦੀ ਗਿਰਾਵਟ ਆਈ ਹੈ, ਜਿਸ ਨਾਲ ਸੀਤ ਲਹਿਰ ਦਾ ਦੌਰ ਸ਼ੁਰੂ ਹੋ ਗਿਆ ਹੈ ਅਤੇ ਕੜਾਕੇਦਾਰ ਠੰਢ ਨੇ ਲੋਕਾਂ ਨੂੰ ਠਿੱਠੁਰ ਕੇ ਰਹਿਣ ’ਤੇ ਮਜਬੂਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- 328 ਪਾਵਨ ਸਰੂਪਾਂ ਦੀ ਜਾਂਚ 'ਤੇ CP ਦਾ ਵੱਡਾ ਬਿਆਨ, SIT ਦੀ ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ 'ਤੇ ਤਲਾਸ਼ੀ
ਮੌਸਮ ਸਾਫ ਹੋਣ ਨਾਲ ਹਵਾ ਦੀ ਗੁਣਵੱਤਾ ਵਿਚ ਵੀ ਸੁਧਾਰ ਆਇਆ ਹੈ ਅਤੇ ਅੱਜ ਏਅਰ ਕਵਾਲਿਟੀ ਇੰਡੈਕਸ ਕਰੀਬ 108 ਦਰਜ ਕੀਤਾ ਗਿਆ, ਜੋ ਮਨੁੱਖੀ ਸਿਹਤ ਲਈ ਜ਼ਿਆਦਾ ਹਾਨੀਕਾਰਕ ਨਹੀਂ ਮੰਨਿਆ ਜਾਂਦਾ। ਮੌਸਮੀ ਅੰਕੜਿਆਂ ਅਨੁਸਾਰ ਅੱਜ ਗੁਰਦਾਸਪੁਰ ’ਚ ਦਿਨ ਦਾ ਤਾਪਮਾਨ ਲਗਭਗ 16 ਡਿਗਰੀ ਸੈਂਟੀਗ੍ਰੇਡ ਅਤੇ ਰਾਤ ਦਾ ਤਾਪਮਾਨ ਕਰੀਬ 6 ਡਿਗਰੀ ਸੈਂਟੀਗ੍ਰੇਡ ਦਰਜ ਕੀਤਾ ਗਿਆ। ਪੂਰੇ ਦਿਨ ਦੌਰਾਨ ਠੰਢੀਆਂ ਹਵਾਵਾਂ ਚਲਦੀਆਂ ਰਹੀਆਂ, ਜਿਸ ਕਾਰਨ ਲੋਕਾਂ ਨੂੰ ਸਰਦੀ ਦਾ ਤੇਜ਼ ਅਹਿਸਾਸ ਹੁੰਦਾ ਰਿਹਾ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਾਸੀਆਂ ਨੂੰ ਵੱਡਾ ਤੋਹਫ਼ਾ, ਵੱਡੇ ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ, ਪੜ੍ਹੋ ਖ਼ਬਰ
ਸਵੇਰੇ ਸਮੇਂ ਇਲਾਕੇ ’ਚ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਦਿੱਖ ਕਾਫ਼ੀ ਘੱਟ ਰਹੀ। ਬਾਅਦ ’ਚ ਸੂਰਜ ਦੇ ਦਰਸ਼ਨ ਤਾਂ ਹੋਏ ਪਰ ਧੁੱਪ ਨਿਕਲਣ ਦੇ ਬਾਵਜੂਦ ਵੀ ਠੰਢ ਤੋਂ ਰਾਹਤ ਨਹੀਂ ਮਿਲੀ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ’ਚ ਵੀ ਠੰਢ ਅਤੇ ਸੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਨੂੰ ਦੇਖਦਿਆਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਡਾਕਖਾਨੇ 'ਚ ਹਿੰਦੀ ਬੋਲਦੇ 'ਕਾਮੇ' ਨੂੰ ਲੈ ਕੇ ਪੈ ਗਿਆ ਰੌਲਾ, ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
