ਪੰਜਾਬ 'ਚ ਛੇ ਜ਼ਿਲ੍ਹਿਆਂ 'ਚ ਧੁੰਦ ਦਾ ਕਹਿਰ, 23 ਦਸੰਬਰ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ

Monday, Dec 18, 2023 - 02:23 PM (IST)

ਪੰਜਾਬ 'ਚ ਛੇ ਜ਼ਿਲ੍ਹਿਆਂ 'ਚ ਧੁੰਦ ਦਾ ਕਹਿਰ, 23 ਦਸੰਬਰ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ

ਅੰਮ੍ਰਿਤਸਰ- ਪੰਜਾਬ ਵਿੱਚ ਠੰਡ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ 'ਚ ਹੋਰ ਠੰਡ ਪੈਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ ਪਹਾੜੀ ਇਲਾਕਿਆਂ ਵਿਚ ਬਰਫਬਾਰੀ ਕਾਰਨ ਪੰਜਾਬ ਵਿਚ ਠੰਡ ਦਾ ਅਚਨਚੇਤ ਵਾਧਾ ਹੋ ਗਿਆ ਹੈ। ਖਾਸ ਗੱਲ ਇਹ ਹੈ ਕਿ ਸੂਰਜ ਨਿਕਲਣ ਦੇ ਬਾਵਜੂਦ ਲੋਕਾਂ ਨੂੰ ਠੰਡ ਤੋਂ ਰਾਹਤ ਨਹੀਂ ਮਿਲੀ ਹੈ। ਦੂਜੇ ਪਾਸੇ ਪਹਾੜਾਂ ਦੇ ਉਪਰਲੇ ਇਲਾਕਿਆਂ ਵਿਚ ਬਰਫ਼ਬਾਰੀ ਹੋਣ ਦੇ ਨਾਲ ਹੀ ਪੰਜਾਬ ਭਰ ਦੇ ਮੈਦਾਨੀ ਇਲਾਕਿਆਂ ਵਿਚ ਠੰਡ ਵੱਧਣਾ ਤੈਅ ਹੈ। 

ਇਹ ਵੀ ਪੜ੍ਹੋ- ਪੰਜਾਬੀ ਨੌਜਵਾਨ ਦੀ ਦੁਬਈ ’ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

ਮੌਸਮ ਵਿਭਾਗ ਅਨੁਸਾਰ ਸਵੇਰੇ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਫਰੀਦਕੋਟ, ਮੋਗਾ ਅਤੇ ਬਠਿੰਡਾ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ। 22 ਦਸੰਬਰ ਤੋਂ ਅਗਲੇ ਦਿਨ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 23 ਦਸੰਬਰ ਤੋਂ ਬਾਅਦ ਪੰਜਾਬ ਦੇ ਕੁਝ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ- ਘਰ ’ਚ ਚੱਲ ਰਹੀਆਂ ਅਨੈਤਿਕ ਗਤੀਵਿਧੀਆਂ ’ਤੇ ਪੁਲਸ ਦਾ ਸ਼ਿਕੰਜਾ, ਦਰਜਨਾਂ ਮੁੰਡੇ-ਕੁੜੀਆਂ ਨੂੰ ਲਿਆ ਹਿਰਾਸਤ ’ਚ

ਕਈ ਥਾਵਾਂ ’ਤੇ ਪੈ ਰਹੀ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਰਹੀ ਹੈ। ਪੰਜਾਬ ’ਚ ਕੁਝ ਥਾਵਾਂ ’ਤੇ ਬੂੰਦਾਬਾਂਦੀ ਵੀ ਹੋਈ। ਸੂਬੇ ਦੇ ਛੇ ਜ਼ਿਲ੍ਹੇ ਧੁੰਦ ਦੀ ਚਾਦਰ ਨਾਲ ਢੱਕੇ ਹੋਏ ਹਨ। ਜਿੱਥੇ ਵਿਜ਼ੀਬਿਲਟੀ 50 ਮੀਟਰ ਦੇ ਕਰੀਬ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਧੁੰਦ ਦਾ ਪ੍ਰਭਾਵ 22 ਦਸੰਬਰ ਤੱਕ ਜਾਰੀ ਰਹੇਗਾ ਪਰ ਜਿਵੇਂ-ਜਿਵੇਂ ਦਿਨ ਚੜ੍ਹੇਗਾ, ਧੁੱਪ ਵੀ ਦਿਖਾਈ ਦੇਵੇਗੀ। ਇਸ ਦੇ ਨਾਲ ਹੀ ਤਾਪਮਾਨ ‘ਚ ਲਗਾਤਾਰ ਗਿਰਾਵਟ ਰਹੇਗੀ।

ਇਹ ਵੀ ਪੜ੍ਹੋ- ਤਲਾਕਸ਼ੁਦਾ ਔਰਤ ਨਾਲ ਇਸ਼ਕ ਦੀਆਂ ਪੀਂਘਾ ਪਾ ਬਣਾਏ ਸਰੀਰਕ ਸਬੰਧ, ਅਖ਼ੀਰ ਕਰ ਗਿਆ ਵੱਡਾ ਕਾਂਡ

ਪਹਾੜਾਂ ਦੇ ਉਪਰਲੇ ਇਲਾਕਿਆਂ ਵਿਚ ਬਰਫ਼ਬਾਰੀ ਹੁੰਦੇ ਹੀ ਹਵਾ ਦਾ ਰੁਖ ਪੰਜਾਬ ਵੱਲ ਵੱਧ ਗਿਆ ਹੈ। ਇਸ ਕਾਰਨ ਪੰਜਾਬ ਭਰ ਦੇ ਜ਼ਿਲ੍ਹਿਆਂ ਵਿਚ ਠੰਡ ਅਤੇ ਹਵਾ ਵਿਚ ਨਮੀ ਦੀ ਮਾਤਰਾ ਵੀ ਵਧ ਗਈ ਹੈ। ਇਕ ਪਾਸੇ ਜਿਥੇ ਸ਼ੀਤ ਲਹਿਰ ਦੀ ਸੰਭਾਵਨਾ ਹੈ। ਇਸ ਨਮੀ ਕਾਰਨ ਇਨ੍ਹੀਂ ਦਿਨੀਂ ਲੋਕਾਂ ਵਿਚ ਜ਼ੁਕਾਮ ਅਤੇ ਗਲੇ ਵਿਚ ਖਰਾਸ਼ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News