ਟਰੱਕ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ ਨੇ ਵਿਛਾਏ ਸਥੱਰ, ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

Saturday, May 25, 2024 - 01:54 PM (IST)

ਟਰੱਕ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ ਨੇ ਵਿਛਾਏ ਸਥੱਰ, ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਚੌਕ ਮਹਿਤਾ (ਕੈਪਟਨ)- ਬੀਤੇ ਦਿਨ ਦੇਰ ਸ਼ਾਮ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਘਟਨਾ ਸਥਾਨ ’ਤੇ ਪੁੱਜੀ ਥਾਣਾ ਮਹਿਤਾ ਦੀ ਪੁਲਸ ਪਾਰਟੀ ਵਿਚ ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਜਗਦੇਵ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਅਰਜਨਮਾਂਗਾ ਦੇਰ ਸ਼ਾਮ ਸਵਿਫਟ ਕਾਰ ਤੇ ਆਪਣੇ ਇਕ ਹੋਰ ਸਾਥੀ ਨਾਲ ਘਰੇਲੂ ਖਰੀਦੋ ਫਰੋਖਤ ਕਰਨ ਲਈ ਜਾ ਰਿਹਾ ਸੀ। ਜਦ ਉਹ ਕਸਬਾ ਚੌਕ ਮਹਿਤਾ ਵਿਖ਼ੇ ਬਾਬਾ ਇਲਾਹੀ ਸ਼ਾਹ ਦੀ ਦਰਗਾਹ ਕੋਲ ਪੁੱਜਾ ਤਾਂ ਅੱਗੋਂ ਤੇਜ਼ ਰਫ਼ਤਾਰ ਵਿਚ ਆ ਰਹੇ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਕਾਰ ਚਾਲਕ ਜਗਦੇਵ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਫਤਿਹ ਰੈਲੀ PM ਮੋਦੀ ਦਾ ਵੱਡਾ ਬਿਆਨ, ਕਿਹਾ- 'ਭਾਜਪਾ ਦਾ ਜਿੱਤਣਾ ਤੈਅ ਹੈ'

PunjabKesari

ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਦੌਰਾਨ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਟਰੱਕ ਸੜਕ ਦੇ ਕਿਨਾਰੇ ਦਰੱਖ਼ਤ ਵਿਚ ਜਾ ਵੱਜਾ। ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਹਾਦਸੇ ਦੇ ਤੁਰੰਤ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

ਇਹ ਵੀ ਪੜ੍ਹੋ- ਫਰੀਦਕੋਟ ਲੋਕ ਸਭਾ ਸੀਟ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਜਾਣੋ ਕੀ ਹੈ ਪਿਛਲੇ 5 ਸਾਲਾਂ ਦਾ ਇਤਿਹਾਸ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News