ਭਿਆਨਕ ਹਾਦਸੇ ਨੇ ਵਿਛਾਏ ਸਥੱਰ, ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਇਕ ਦੀ ਮੌਤ
Thursday, Jul 03, 2025 - 11:02 AM (IST)

ਬਟਾਲਾ (ਸਾਹਿਲ)- ਅਲੀਵਾਲ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੇ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਇਕ ਜ਼ਖ਼ਮੀ ਹੋਇਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਇੰਦਰਜੀਤ ਸਿੰਘ ਪੁੱਤਰ ਪ੍ਰਭਪਾਲ ਸਿੰਘ ਵਾਸੀ ਸੁਨਈਆ ਬਾਈਪਾਸ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ ਪ੍ਰੇਸ਼ਾਨੀਆਂ ਦੇ ਰੋੜੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘਣੀਏ ਕੇ ਬਾਂਗਰ ਦੇ ਸਬ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਇੰਦਰਜੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਤੋਂ ਅਲੀਵਾਲ ਨੂੰ ਆ ਰਿਹਾ ਸੀ ਜਦ ਉਹ ਅਲੀਵਾਲ ਚੌਂਕ ਨਜ਼ਦੀਕ ਪੁੱਜਾ ਤਾਂ ਅੱਗੋਂ ਆ ਰਹੇ ਮੋਟਰਸਾਈਕਲ ਨਾਲ ਜ਼ਬਰਦਸਤ ਟੱਕਰ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ
ਉਨ੍ਹਾਂ ਦੱਸਿਆ ਕਿ ਇਸ ਹਾਦਸੇ ’ਚ ਇੰਦਰਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਮੋਟਰਸਾਈਕਲ ਸਵਾਰ ਜ਼ਖਮੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਦੇ ਮੋਰਚਰੀ ਹਾਊਸ ’ਚ ਰਖਵਾ ਦਿੱਤੀ ਗਈ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8