ਸਕਾਰਪੀਓ ਤੇ ਈ-ਰਿਕਸ਼ਾ ’ਚ ਟੱਕਰ, ਇਕ ਜ਼ਖ਼ਮੀ

Thursday, Feb 29, 2024 - 06:31 PM (IST)

ਸਕਾਰਪੀਓ ਤੇ ਈ-ਰਿਕਸ਼ਾ ’ਚ ਟੱਕਰ, ਇਕ ਜ਼ਖ਼ਮੀ

ਬਟਾਲਾ(ਖੋਖਰ)- ਸਥਾਨਕ ਗੁਰਦਾਸਪੁਰ ਰੋਡ ’ਤੇ ਸਥਿਤ ਸਕਾਰਪੀਓ ਤੇ ਈ-ਰਿਕਸ਼ਾ ਦੀ ਟੱਕਰ ਵਿਚ ਈ-ਰਿਕਸ਼ਾ ਚਾਲਕ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ। ਇਕੱਤਰ ਜਾਣਕਾਰੀ ਮੁਤਾਬਕ ਸੁਰਿੰਦਰ ਕੁਮਾਰ ਵਾਸੀ ਗਾਂਧੀ ਕੈਂਪ ਬਟਾਲਾ ਜੋ ਆਪਣੇ ਈ-ਰਿਕਸ਼ਾ ’ਤੇ ਸਵਾਰ ਹੋ ਕੇ ਸਥਾਨਕ ਗੁਰਦਾਸਪੁਰ ਰੋਡ ਸਥਿਤ ਕਾਦੀਆਂ ਫਾਟਕ ਵੱਲੋਂ ਸਿੰਬਲ ਚੌਕ ਵੱਲ ਨੂੰ ਆ ਰਿਹਾ ਸੀ। ਜਦੋਂ ਉਹ ਗੁਰਦਾਸਪੁਰ ਰੋਡ ’ਤੇ ਪੈਂਦੇ ਗੁਰੂ ਨਾਨਕ ਸਕੂਲ ਨੇੜੇ ਪਹੁੰਚਿਆ ਤਾਂ ਸਿੰਬਲ ਚੌਕ ਵੱਲੋਂ ਆ ਰਹੀ ਇਕ ਸਕਾਰਪੀਓ ਗੱਡੀ ਨਾਲ ਅਚਾਨਕ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਉਕਤ ਰਿਕਸ਼ਾ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। 

ਇਹ ਵੀ ਪੜ੍ਹੋ : ਪੇਪਰ ਦੇ ਕੇ ਘਰ ਪਰਤ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, ਇਕ ਦੀ ਦਰਦਨਾਕ ਮੌਤ, 2 ਗੰਭੀਰ ਜ਼ਖ਼ਮੀ

ਸਕਾਰਪੀਓ ਦੇ ਡਰਾਈਵਰ ਨੇ ਤੁਰੰਤ ਜ਼ਖ਼ਮੀ ਈ-ਰਿਕਸ਼ਾ ਚਾਲਕ ਸੁਰਿੰਦਰ ਕੁਮਾਰ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ। ਇਸ ਹਾਦਸੇ ਵਿਚ ਦੋਵੇਂ ਵਾਹਨ ਨੁਕਸਾਨੇ ਗਏ।

ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ : ਸੁਖਬੀਰ ਬਾਦਲ ਤੇ ਸੈਣੀ ਨੇ ਸਿਆਸੀ ਲਾਹਾ ਲੈਣ ਲਈ ਰਚੀ ਸਾਜ਼ਿਸ਼, SIT ਨੇ ਕੀਤਾ ਦਾਅਵਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News