2 ਮੋਟਰਸਾਈਕਲਾਂ ਦਰਮਿਆਨ ਹੋਈ ਟੱਕਰ, ਇਕ ਦੀ ਮੌਤ

Saturday, Oct 03, 2026 - 11:14 AM (IST)

2 ਮੋਟਰਸਾਈਕਲਾਂ ਦਰਮਿਆਨ ਹੋਈ ਟੱਕਰ, ਇਕ ਦੀ ਮੌਤ

ਤਰਨਤਾਰਨ (ਰਾਜੂ)- ਤਰਨਤਾਰਨ-ਗੋਇੰਦਵਾਲ ਸਾਹਿਬ ਮਾਰਗ ’ਤੇ ਪੈਂਦੇ ਪੁਲ ਝੰਡੇਰ ਦੇ ਕੋਲ ਤੇਜ਼ ਰਫ਼ਤਾਰ ਮੋਟਰ ਸਾਈਕਲ ਸਵਾਰ ਵੱਲੋਂ ਟੱਕਰ ਮਾਰਨ ਕਰਕੇ 40 ਸਾਲ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਜਸਵੰਤ ਸਿੰਘ ਪੁੱਤਰ ਮਹਿਤਾਬ ਸਿੰਘ ਵਾਸੀ ਪਿੰਡ ਕੱਲ੍ਹਾ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਲੜਕਾ ਪਵਨਦੀਪ ਸਿੰਘ (40 ਸਾਲ) ਆਪਣੇ ਮੋਟਰਸਾਈਕਲ ਨੰਬਰ ਪੀ.ਬੀ.46.ਏ.ਐੱਫ.8539 ’ਤੇ ਸਵਾਰ ਹੋ ਕੇ ਤਰਨਤਾਰਨ ਤੋਂ ਵਾਪਸ ਪਿੰਡ ਕੱਲ੍ਹਾ ਨੂੰ ਆ ਰਿਹਾ ਸੀ। ਜਦੋਂ ਉਹ ਪਿੰਡ ਝੰਡੇਰ ਦੇ ਪੁਲ ਕੋਲ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਇਕ ਮੋਟਰ ਸਾਈਕਲ ਚਾਲਕ ਨੇ ਲਾਪਰਵਾਹੀ ਨਾਲ ਉਸ ਦੇ ਲੜਕੇ ਨੂੰ ਟੱਕਰ ਮਾਰ ਦਿੱਤੀ। ਜਿਸ ਕਰਕੇ ਉਸ ਦਾ ਲੜਕਾ ਸੜਕ ’ਤੇ ਡਿੱਗ ਪਿਆ, ਜਿਸ ਦੇ ਮੱਥੇ ਵਿਚ ਕਾਫੀ ਗਹਿਰੀ ਸੱਟ ਲੱਗ ਗਈ, ਜਿਸ ਨੂੰ ਤੁਰੰਤ ਤਰਨਤਾਰਨ ਦੇ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੇ ਡਾਕਟਰ ਨੇ ਉਸ ਦੇ ਲੜਕੇ ਨੂੰ ਮ੍ਰਿਤਕ ਕਰਾਰ ਦਿੱਤਾ। ਓਧਰ ਤਫਤੀਸ਼ੀ ਅਫ਼ਸਰ ਏ.ਐੱਸ.ਆਈ ਰਾਜਪਾਲ ਸਿੰਘ ਨੇ ਦੱਸਿਆ ਕਿ ਟੱਕਰ ਮਾਰਨ ਵਾਲੇ ਬੇਦੀ ਰਾਮ ਪੁੱਤਰ ਸੁਖਵਿੰਦਰ ਸਿੰਘ ਵਾਸੀ ਝੰਡੇਰ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Shivani Bassan

Content Editor

Related News