ਪੰਜਾਬ ''ਚ ਇਸ ਦਿਨ ਸਰਕਾਰੀ ਤੇ ਗੈਰ-ਸਰਕਾਰੀ, ਵਪਾਰਕ ਤੇ ਸਿੱਖਿਆ ਸੰਸਥਾਵਾਂ ਸਮੇਤ ਕਈ ਅਦਾਰੇ ਰਹਿਣਗੇ ਬੰਦ
Saturday, Dec 28, 2024 - 02:22 PM (IST)
ਬਟਾਲਾ (ਬੇਰੀ, ਬਲਜੀਤ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੀਨੀਅਰ ਆਗੂ ਸੁਵਿੰਦਰ ਸਿੰਘ ਚਤਾਲਾ ਅਤੇ ਹਰਵਿੰਦਰ ਸਿੰਘ ਮਸਾਣੀਆਂ ਨੇ ਪ੍ਰੈੱਸ ਨੂੰ ਸਾਂਝਾ ਬਿਆਨ ਦਿੰਦਿਆਂ ਹੋਇਆਂ ਕਿਹਾ ਕਿ 30 ਦਸੰਬਰ ਨੂੰ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਵੱਲੋਂ ਮੁਕੰਮਲ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅੰਦੋਲਨ ਦੌਰਾਨ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਵਿਰੋਧ ਵਿਚ ਲਗਾਤਾਰ ਦਸ ਮਹੀਨੇ ਤੋਂ ਸ਼ੰਭੂ ’ਤੇ ਖਨੌਰੀ ਬਾਰਡਰ ਉੱਤੇ ਧਰਨਾ ਚੱਲ ਰਿਹਾ ਹੈ ਜਿਸ ਦੇ ਵਿਚ ਲਗਭਗ 38 ਸੰਘਰਸ਼ੀ ਯੋਧੇ ਸ਼ਹੀਦੀਆਂ ਪਾ ਗਏ ਹਨ ਅਤੇ ਪਿਛਲੇ 29 ਦਿਨ ਤੋਂ ਗੈਰ- ਰਾਜਨੀਤਿਕ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹੋਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਉਨ੍ਹਾਂ ਕਿਹਾ ਕਿ ਅਜੇ ਵੀ ਸਰਕਾਰ ਝੂਠੇ ਬਿਆਨਾਂ ਤੋਂ ਇਲਾਵਾ ਕਿਸਾਨਾਂ ਦੀਆਂ ਜਾਇਜ਼ ਮੰਗਾਂ ਉੱਤੇ ਕੋਈ ਵੀ ਧਿਆਨ ਨਹੀਂ ਦੇ ਰਹੀ। ਉਨ੍ਹਾਂ ਪੰਜਾਬ ਦੀਆਂ ਸਾਰੀਆਂ ਸਰਕਾਰੀ ਅਤੇ ਗੈਰ-ਸਰਕਾਰੀ, ਵਪਾਰਕ ਸੰਸਥਾਵਾਂ, ਸਿੱਖਿਆ ਸੰਸਥਾਵਾਂ, ਆਵਾਜਾਈ ਵਿਭਾਗ, ਵਿਦਿਆਰਥੀ ਜਥੇਬੰਦੀਆਂ ਨੂੰ ਵੱਡੇ ਪੱਧਰ ’ਤੇ ਅਪੀਲ ਕੀਤੀ ਕਿ ਇਹ ਜੰਗ ਜੇਕਰ ਸਮਾਂ ਰਹਿੰਦਿਆਂ ਨਾ ਲੜੀ ਗਈ ਤਾਂ ਹਰੇਕ ਦੇ ਘਰ ਤੱਕ ਇਹ ਪਹੁੰਚ ਜਾਵੇਗੀ ਅਤੇ ਅੱਜ ਏਕਤਾ ਦੇ ਰੂਪ ਦੇ ਵਿਚ ਸਾਨੂੰ ਸਾਰਿਆਂ ਨੂੰ ਅੱਗੇ ਵੱਧ ਕੇ ਇਸ ਬੰਦ ਦੀ ਕਾਲ ਦਾ ਸਮਰਥਨ ਕਰਦਿਆਂ ਸੰਘਰਸ਼ਾਂ ਦੇ ਮੈਦਾਨ ਦੇ ਵਿਚ ਡਟਣ ਤੇ ਸਾਥ ਦੇਣ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ 30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਲੈ ਕੇ 4 ਵਜੇ ਤੱਕ ਮੁਕੰਮਲ ਬੰਦ ਰਹੇਗਾ। ਇਸ ਮੌਕੇ ਜ਼ੋਨ ਪ੍ਰਧਾਨ ਹਰਭਜਨ ਸਿੰਘ ਵੈਰੋ ਨੰਗਲ, ਸਤਨਾਮ ਸਿੰਘ, ਪਰਮਿੰਦਰ ਸਿੰਘ ਚੀਮਾ, ਅਨੋਖ ਸਿੰਘ ਸੁਲਤਾਨੀ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8