ਡਾ. ਸੁਖਚੈਨ ਸਿੰਘ ਗਿੱਲ ਨੇ ਬਤੌਰ ਕਮਿਸ਼ਨਰ ਅੰਮ੍ਰਿਤਸਰ ਦਾ ਚਾਰਜ ਸੰਭਾਲਿਆ

09/22/2021 4:37:48 PM

ਅੰਮ੍ਰਿਤਸਰ (ਵਿਪਨ ਅਰੋੜ, ਅਵਦੇਸ਼) : ਆਈ. ਪੀ. ਐਸ ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਅੱਜ ਬਤੌਰ ਕਮਿਸ਼ਨਰ ਪੁਲਸ ਅੰਮ੍ਰਿਤਸਰ ਦਾ ਚਾਰਜ਼ ਸੰਭਾਲ ਲਿਆ ਹੈ। ਇਸ ਉਪਰੰਤ ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਵਿਚ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣਾ ਅਤੇ ਟਰੈਫਿਕ ਨੂੰ ਨਿਰਵਿਘਨ ਚਲਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ। ਇਸ ਤੋਂ ਇਲਾਵਾ ਸਮਾਜ ਦੇ ਮਾੜੇ ਅਨਸਰਾਂ ਖ਼ਿਲਾਫ਼ ਸਪੈਸ਼ਲ ਮੁਹਿੰਮ ਚਲਾ ਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਕੇ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਸਾਈਬਰ ਕਰਾਈਮ ਵੱਲ ਵਿਸ਼ੇਸ਼ ਧਿਆਨ ਦੇ ਕੇ ਆਨਲਾਈਨ ਠੱਗੀ ਕਰਨ ਵਾਲਿਆ ਖ਼ਿਲਾਫ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਆਮ ਪਬਲਿਕ ਅਜਿਹੀ ਠੱਗੀ ਦਾ ਸ਼ਿਕਾਰ ਨਾ ਹੋ ਸਕੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤਰਜੀਹ ਦੇ ਕੇ ਦਰਖਾਸਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਥੇ ਇਹ ਦੱਸਣਯੋਗ ਹੈ ਕਿ ਡਾ. ਸੁਖਚੈਨ ਸਿੰਘ ਗਿੱਲ, ਆਈ. ਪੀ.ਐੱਸ, ਕਮਿਸ਼ਨਰ ਪੁਲਸ ਅੰਮ੍ਰਿਤਸਰ ਸਾਲ 2003-ਬੈਚ ਦੇ ਆਈ.ਪੀ.ਐਸ ਅਧਿਕਾਰੀ ਹਨ। ਕਮਿਸ਼ਨਰ ਪੁਲਸ ਜਲੰਧਰ ਤੋਂ ਬਦਲੀ ਹੋ ਕੇ ਕਮਿਸ਼ਨਰ ਅੰਮ੍ਰਿਤਸਰ ਦਾ ਚਾਰਜ ਲਿਆ।

Gurminder Singh

This news is Content Editor Gurminder Singh