ਕਾਰ ਸੇਵਾ ਸੰਪ੍ਰਦਾਇ ਸਰਹਾਲੀ ਪੀੜਤ ਲੋਕਾਂ ਦੀ ਕਰ ਰਹੇ ਮਦਦ, ਇਨ੍ਹਾਂ ਜ਼ਿਲ੍ਹਿਆਂ 'ਚ ਚੱਲ ਰਹੀਆਂ ਨਿਰੰਤਰ ਕਾਰਜ
Sunday, Jul 16, 2023 - 01:53 PM (IST)

ਤਰਨਤਾਰਨ (ਵਿਜੇ)- ਸਤਲੁਜ, ਬਿਆਸ ਦਰਿਆਵਾਂ ਅਤੇ ਤੇਜ਼ ਮੀਂਹ ਦੇ ਪਾਣੀ ਦੀ ਮਾਰ ਝੱਲ ਰਹੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਆਪਣੇ ਘਰਾਂ ਵਿੱਚ ਪਾਣੀ ਆ ਜਾਣ ਕਾਰਨ ਮੁਸ਼ਿਕਲਾਂ ਨਾਲ ਗੁਜ਼ਾਰਾ ਕਰ ਰਹੇ ਹਨ। ਪਾਣੀ ਦੀ ਮਾਰ ਦੇ ਫਲਸਰੂਪ ਜਿੱਥੇ ਕਿਸਾਨਾਂ ਦੀ ਝੋਨੇ ਅਤੇ ਬਾਸਮਤੀ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ, ਉੱਥੇ ਉਨ੍ਹਾਂ ਦਾ ਮਾਲ ਡੰਗਰ ਅਤੇ ਘਰੇਲੂ ਸਾਮਾਨ ਵੀ ਪਾਣੀ ਦੀ ਭੇਂਟ ਚੜ ਗਿਆ ਹੈ।
ਇਹ ਵੀ ਪੜ੍ਹੋ- ਭਾਰਤ ਦੀ ਤਰੱਕੀ ਤੋਂ ਬੌਖਲਾਇਆ ਪਾਕਿ, 14 ਅਗਸਤ ਨੂੰ ਲਹਿਰਾਏਗਾ ‘ਤਿਰੰਗੇ ਝੰਡੇ’ ਤੋਂ 80 ਫੁੱਟ ਉੱਚਾ ਝੰਡਾ
ਪਾਣੀ ਦੇ ਪ੍ਰਭਾਵ ਹੇਠ ਕਈ ਪਿੰਡਾਂ ਦੇ ਲੋਕ ਮਜ਼ਬੂਰੀ ਵੱਸ ਆਪਣੇ ਘਰਾਂ ਤੋਂ ਬਾਹਰ ਦਿਨ ਘੱਟ ਰਹੇ ਹਨ, ਜਿਨ੍ਹਾਂ ਦੀ ਸੇਵਾ ਲਈ ਕਾਰ ਸੇਵਾ ਸੰਪ੍ਰਦਾਇ ਸਰਹਾਲੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਬਾਬਾ ਸੁੱਖਾ ਸਿੰਘ ਦੀ ਅਗਵਾਈ ਹੇਠ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤਾਂ ਵੱਲੋਂ ਪਾਣੀ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪਿਛਲੇ ਕਈ ਦਿਨ ਜ਼ਿਲ੍ਹਾ ਜਲੰਧਰ, ਕਪੂਰਥਲਾ ਅਤੇ ਤਰਨਤਾਰਨ ਦੇ ਲਗਭਗ 40 ਪਿੰਡਾਂ 'ਚ ਆਮ ਲੋਕਾਂ ਦੀ ਸਹਾਇਤਾ ਲਈ ਨਿਰੰਤਰ ਯਤਨ ਜਾਰੀ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ: ਕਿਸਾਨ ਨੇ ਨਵੇਂ ਢੰਗ ਨਾਲ ਕੀਤੀ ਝੋਨੇ ਦੀ ਬਿਜਾਈ, 50 ਫ਼ੀਸਦੀ ਪਾਣੀ ਤੇ ਖਰਚੇ ਘੱਟ ਹੋਣ ਦਾ ਕੀਤਾ ਦਾਅਵਾ
ਸੰਪ੍ਰਦਾਇ ਵੱਲੋਂ ਜਿੱਥੇ ਪੀੜਤ ਲੋਕਾਂ ਅਤੇ ਮਾਲ ਡੰਗਰ ਦੀ ਸਹਾਇਤਾ ਲਈ ਖਾਣ-ਪੀਣ ਦੇ ਪਦਾਰਥ ਲੋਕਾਂ ਤੱਕ ਭੇਜੇ ਜਾ ਰਹੇ ਹਨ, ਉਥੇ ਬੇਘਰ ਹੋਏ ਲੋਕਾਂ ਲਈ ਰਿਹਾਇਸ਼ ਅਤੇ ਡਾਕਟਰੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦੇ ਨਾਲ-ਨਾਲ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮੁਠਿਆਂ ਵਾਲਾ ਵਿਖੇ ਦਰਿਆ ਤੇ ਬੰਨ੍ਹ ਲਗਾਉਣ ਦਾ ਕੰਮ ਵੀ ਸੰਪ੍ਰਦਾਇ ਦੇ ਮੁਖੀ ਬਾਬਾ ਸੁੱਖਾ ਸਿੰਘ ਵਲੋ ਖ਼ੁਦ ਹਾਜ਼ਰੀ ਭਰ ਕੇ ਸੰਗਤਾਂ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਨ ਦੇ ਯਤਨ ਜਾਰੀ ਹਨ।
ਇਹ ਵੀ ਪੜ੍ਹੋ- ਬੈਂਕ ’ਚ ਕਲਰਕ ਦੀ ਨੌਕਰੀ ਕਰਨ ਵਾਲੇ ਦੀ ਬਦਲੀ ਕਿਸਮਤ, ਰਾਤੋ-ਰਾਤ ਬਣ ਗਿਆ ਕਰੋੜਪਤੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8