ਖੇਤਾਂ ''ਚ ਪਏ ਲਾਵਾਰਸ ਲਿਫਾਫੇ ਦੀ ਮਿਲੀ ਸ਼ਿਕਾਇਤ, ਵਿੱਚੋਂ ਨਿਕਲੀ ਕਰੋੜਾਂ ਦੀ ਹੈਰੋਇਨ
Tuesday, Oct 29, 2024 - 04:13 AM (IST)
ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਮਾਂਗਟ)- ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਵੱਲੋਂ ਨਜ਼ਦੀਕੀ ਪਿੰਡ ਅਗਵਾਨ ਦੇ ਖੇਤਾਂ ’ਚੋਂ ਇਕ ਕਿਲੋ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਅਮਰਜੀਤ ਸਿੰਘ ਨੇ ਦੱਸਿਆ ਕਿ ਸਵੇਰੇ 7 ਵਜੇ ਦੇ ਕਰੀਬ ਉਹ ਪੁਲਸ ਪਾਰਟੀ ਨਾਲ ਪਿੰਡ ਸ਼ਾਹਪੁਰ ਗੋਰਾਇਆ ਦੇ ਨਜ਼ਦੀਕ ਨਾਕਾਬੰਦੀ ਕੀਤੀ ਗਈ ਸੀ।
ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਅਗਵਾਨ ਦੇ ਇਕ ਖੇਤ ’ਚ ਇਕ ਲਿਫਾਫਾ ਪਿਆ ਹੋਇਆ ਹੈ, ਜਿਸ ਤੋਂ ਬਾਅਦ ਜਦ ਉਨ੍ਹਾਂ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਉਕਤ ਲਿਫਾਫੇ ਨੂੰ ਚੈੱਕ ਕੀਤਾ ਤਾਂ ਉਸ ’ਚੋਂ ਇਕ ਕਿਲੋ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਲਗਭਗ 5 ਕਰੋੜ ਰੁਪਏ ਦੱਸੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਉਕਤ ਹੈਰੋਇਨ ਨੂੰ ਕਬਜ਼ੇ ’ਚ ਲੈ ਕੇ ਥਾਣਾ ਡੇਰਾ ਬਾਬਾ ਨਾਨਕ ’ਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਕਤ ਇਲਾਕੇ ਅੰਦਰ ਬੀ.ਐੱਸ.ਐੱਫ. ਨੂੰ ਨਾਲ ਲੈ ਕੇ ਪੁਲਸ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਹੈ।
ਇਹ ਵੀ ਪੜ੍ਹੋ- 'ਹੈਲੋ ! ਸਾਡਾ ਮੁੰਡਾ 2 ਦਿਨ ਤੋਂ ਫ਼ੋਨ ਨੀ ਚੁੱਕਦਾ, ਤੂੰ ਦੇਖ ਕੇ ਆ...', ਦੋਸਤ ਨੇ ਜਾ ਕੇ ਖੋਲ੍ਹਿਆ ਦਰਵਾਜ਼ਾ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e