ਨੌਜਵਾਨਾਂ ਨੂੰ ਸਵੈ ਰੋਜ਼ਗਾਰ ’ਚ ਸਥਾਪਿਤ ਹੋਣ ਲਈ ਕੰਪਿਊਟਰ ਸਿੱਖਿਆ ਜ਼ਰੂਰੀ : ਡੀ. ਸੀ. ਥੋਰੀ

Wednesday, Jul 31, 2024 - 11:19 AM (IST)

ਅੰਮ੍ਰਿਤਸਰ (ਨੀਰਜ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ-ਰੈੱਡ ਕਰਾਸ ਸੋਸਾਇਟੀ ਘਣਸ਼ਾਮ ਥੋਰੀ ਨੇ ਬੀਤੇ ਦਿਨ ਰੈਡ ਕਰਾਸ ਵਿਖੇ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਤਹਿਸੀਲਪੁਰਾ ਵਿਖੇ ਚਲ ਰਹੇ ਕੰਪਿਊਟਰ ਟ੍ਰੇਨਿੰਗ ਦਾ ਦੌਰਾ ਵੀ ਕੀਤਾ। ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਵਲੋਂ ਰੈਡ ਕਰਾਸ ਦੀ ਸਾਂਝੀ ਰਸੋਈ, ਵਰਕਿੰਗ ਵੂਮਨ ਹੋਸਟਲ ਦਾ ਵੀ ਦੌਰਾ ਕੀਤਾ ਗਿਆ।

ਇਹ ਵੀ ਪੜ੍ਹੋ-  ਲੱਖਾਂ ਰੁਪਏ ਲਗਾ ਅਮਰੀਕਾ ਭੇਜੇ ਪੁੱਤ ਦਾ ਨਹੀਂ ਮਿਲਿਆ ਸੁਰਾਗ, ਪਿਓ ਨੇ ਕਿਹਾ- 7 ਸਾਲ ਪਹਿਲਾਂ ਹੋਈ ਸੀ ਗੱਲ

ਡੀ. ਸੀ. ਨੇ ਨੌਜਵਾਨ ਬੱਚੇ ਅਤੇ ਬੱਚਿਆਂ ਦੇ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ ਕਿਹਾ ਕਿ ਅਜੋਕੇ ਸਮੇਂ ਵਿਚ ਨੌਜਵਾਨਾਂ ਦਾ ਕੰਪਿਊਟਰ ਸਿੱਖਿਆ ਹੋਣਾ ਜ਼ਰੂਰੀ ਹੈ, ਕਿਉਂਕਿ ਕੰਪਿਊਟਰ ਸਿੱਖਿਆ ਬੇਰੋਜ਼ਗਾਰ ਨੌਜਵਾਨਾਂ ਲਈ ਇਕ ਸਵੈ ਰੋਜ਼ਗਾਰ ਅਤੇ ਰੋਜ਼ਗਾਰ ਦਾ ਸਾਧਨ ਹੋ ਸਕਦਾ ਹੈ। ਉਨ੍ਹਾਂ ਰੈੱਡ ਕਰਾਸ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਹਦਾਇਤਾਂ ਕੀਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ 15 ਕੰਪਿਊਟਰ ਵੀ ਰੈਡ ਕਰਾਸ ਦੇ ਤਹਿਸੀਲਪੁਰਾ ਸੈਂਟਰ ਨੂੰ ਦਿੱਤੇ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਇਸ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਤਹਿਸੀਲਪੁਰਾ ਵਿਖੇ ਚਲ ਰਹੇ ਸਪੈਸ਼ਲ ਬੱਚਿਆਂ ਦੇ ਸਕੂਲ ਦਾ ਵੀ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਪੈਸ਼ਲ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸਾਡੇ ਸਮਾਜ ਦਾ ਇਕ ਹਿੱਸਾ ਹਨ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਨਾਂ ਦੀਆਂ ਜ਼ਰੂਰਤਾਂ ਨੂੰ ਵੀ ਅਸੀਂ ਪੂਰਾ ਕਰੀਏ। ਇਸ ਮੌਕੇ ਸਕੱਤਰ ਰੈਡ ਕਰਾਸ ਸੈਮਸਨ ਮਸੀਹ ਅਤੇ ਰੈਡ ਕਰਾਸ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।

ਇਹ ਵੀ ਪੜ੍ਹੋ- 25 ਸਾਲਾ ਨੌਜਵਾਨ ਦਾ ਸ਼ਰਮਨਾਕ ਕਾਰਾ, 2 ਸਾਲ ਦੀ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News