ਕੰਪਿਊਟਰ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਸਮੇਤ ਹੋਰ ਸਾਮਾਨ ਚੋਰੀ

Tuesday, Oct 22, 2024 - 04:48 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਪੁਲਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੇ ਇਲਾਕੇ ਅੰਦਰ ਨਿੱਤ ਦਿਨ ਚੋਰੀ ਦੀਆਂ ਘਟਨਾ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇਸ ਦੌਰਾਨ ਬੀਤੀ ਰਾਤ ਦੀਨਾਨਗਰ ਵਿਖੇ ਸਥਿਤ ਸਰਕਾਰੀ ਕੰਨਿਆ ਸਕੂਲ ਦੇ ਬਿਲਕੁਲ ਸਾਹਮਣੇ ਸਿੱਧ ਕੰਪਿਊਟਰ ਦੀ ਦੁਕਾਨ 'ਤੇ ਚੋਰਾਂ ਵੱਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿੱਧ ਕੰਪਿਊਟਰ ਸੈਂਟਰ ਦੇ ਮਾਲਕ ਸੰਨੀ ਨੇ ਦੱਸਿਆ ਕਿ ਉਸ ਦੀ ਦੁਕਾਨ ਪੁਲਸ ਸਟੇਸ਼ਨ ਤੋਂ ਕਰੀਬ 150 ਤੋਂ 200 ਮੀਟਰ ਦੀ ਦੂਰੀ 'ਤੇ ਸਥਿਤ ਹੈ ਪਰ ਚੋਰਾਂ ਵੱਲੋਂ ਫਿਰ ਵੀ ਪੁਲਸ ਦੀ ਕੋਈ ਪਰਵਾਹ ਕੀਤੇ ਬਿਨਾਂ ਰਾਤੀਂ ਦੁਕਾਨ ਦੇ ਸ਼ਟਰ ਦੇ ਤਾਲੇ ਤੋੜ ਕੇ ਅੰਦਰ ਪਿਆ ਇੱਕ ਬੈਟਰਾ ਅਤੇ ਗੱਲੇ ਵਿੱਚ ਰੱਖੇ ਕਰੀਬ 7 ਹਜ਼ਾਰ ਰੁਪਏ ਦੀ ਨਗਦੀ ਸਮੇਤ ਹੋਰ ਛੋਟਾ ਮੋਟਾ ਸਾਮਾਨ ਚੋਰੀ ਕਰ ਲਿਆ ਹੈ। 

ਇਹ ਵੀ ਪੜ੍ਹੋ- ਵਿਦੇਸ਼ 'ਚ ਪੰਜਾਬਣ ਨੇ ਬਣਾਇਆ ਨਾਮ, ਹਾਸਲ ਕੀਤੀ ਵੱਡੀ ਉਪਲਬਧੀ

ਉਹਨਾਂ ਦੱਸਿਆ ਕਿ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਸ ਪ੍ਰਸ਼ਾਸਨ ਕੋਲ ਮੰਗ ਕੀਤੀ ਹੈ ਕਿ ਜਲਦ ਚੋਰਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News