20 ਰੁਪਏ ਦੀ ਟਿਕਟ ਨੂੰ ਲੈ ਰੋਡਵੇਜ਼ ਦੇ ਕੰਡਕਟਰ ਅਤੇ ਡਰਾਈਵਰ ਦੀ ਕੀਤੀ ਕੁੱਟਮਾਰ

04/05/2024 11:55:12 AM

ਤਰਨਤਾਰਨ (ਰਮਨ)- ਪੱਟੀ ਤੋਂ ਹੁਸ਼ਿਆਰਪੁਰ ਜਾ ਰਹੀ ਰੋਡਵੇਜ਼ ਦੀ ਪਨਬੱਸ ’ਚ ਸਵਾਰ ਦੋ ਵਿਅਕਤੀਆਂ ਵੱਲੋਂ ਟਿਕਟ ਦੇ 20 ਰੁਪਏ ਨੂੰ ਲੈ ਰਸੂਲਪੁਰ ਨਹਿਰਾਂ ਵਿਖੇ ਬੱਸ ਦੇ ਰੁਕਣ ਦੌਰਾਨ ਕੰਡਕਟਰ ਅਤੇ ਡਰਾਈਵਰ ਨਾਲ ਕੁੱਟ ਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਰਸੂਲਪੁਰ ਨਹਿਰਾਂ ਵਿਖੇ ਰੋਡਵੇਜ਼ ਕਰਮਚਾਰੀਆਂ ਵੱਲੋਂ ਬੱਸਾਂ ਦਾ ਚੱਕਾ ਜਾਮ ਕਰਦੇ ਹੋਏ ਥਾਣਾ ਸਦਰ ਤਰਨਤਾਰਨ ਦੀ ਪੁਲਸ ਪਾਸੋਂ ਫਰਾਰ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਕਰਨ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ-  ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਪਰਿਵਾਰ ਤੋਂ ਖੋਹ ਲਏ ਨੌਜਵਾਨ ਪੁੱਤ

ਰਸੂਲਪੁਰ ਨਹਿਰਾਂ ਵਿਖੇ ਜਾਣਕਾਰੀ ਦਿੰਦੇ ਹੋਏ ਪਨਬੱਸ ਦੇ ਕੰਡਕਟਰ ਪਰਮਜੀਤ ਸਿੰਘ ਅਤੇ ਡਰਾਈਵਰ ਸੁਖਜੀਤ ਸਿੰਘ ਨੇ ਦੱਸਿਆ ਕਿ ਵੀਰਵਾਰ ਸਵੇਰੇ ਉਹ ਪੱਟੀ ਤੋਂ ਹੁਸ਼ਿਆਰਪੁਰ ਲਈ ਸਵਾਰੀਆਂ ਸਮੇਤ ਬੱਸ ਨੰਬਰ ਪੀ.ਬੀ 46 ਐੱਮ 8995 ਰਾਹੀਂ ਰਵਾਨਾ ਹੋਏ ਸਨ। ਇਸ ਦੌਰਾਨ ਕਸਬਾ ਪਿੰਡ ਲੌਹਕਾ ਤੋਂ ਇਕ ਨੌਜਵਾਨ ਬੱਸ ਵਿਚ ਸਵਾਰ ਹੋ ਗਿਆ, ਜਿਸ ਨੇ 20 ਰੁਪਏ ਦੀ ਟਿਕਟ ਲੈਣ ਲਈ 500 ਰੁਪਏ ਦਾ ਨੋਟ ਦੇ ਦਿੱਤਾ। ਖੁੱਲੇ ਪੈਸੇ ਨਾ ਹੋਣ ਦੇ ਚੱਲਦਿਆਂ ਆਪਸ ਵਿਚ ਮਾਮੂਲੀ ਤਕਰਾਰ ਹੋ ਗਿਆ। ਜਦੋਂ ਬੱਸ ਰਸੂਲਪੁਰ ਨਹਿਰਾਂ ਵਿਖੇ ਰੁਕੀ ਤਾਂ ਸਬੰਧਤ ਵਿਅਕਤੀ ਵੱਲੋਂ ਆਪਣੇ ਇਕ ਸਾਥੀ ਨੂੰ ਬੁਲਾ ਕੇ ਉਨ੍ਹਾਂ ਨਾਲ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ। ਜਿਸ ਨਾਲ ਕੰਡਕਟਰ ਪਰਮਜੀਤ ਸਿੰਘ ਅਤੇ ਡਰਾਈਵਰ ਜ਼ਖ਼ਮੀ ਹੋ ਗਏ। ਸਬੰਧਤ ਹਮਲਾਵਰਾਂ ਵੱਲੋਂ ਕੰਡਕਟਰ ਦੇ ਬੈਗ ਵਿਚ ਮੌਜੂਦ ਨਕਦੀ ਵੀ ਖੋਹ ਲਈ ਗਈ।

ਇਹ ਵੀ ਪੜ੍ਹੋ- ਆਪਣੇ ਘਰ ਨਹੀਂ ਹੋਇਆ ਮੁੰਡਾ, ਜਾਇਦਾਦ ਭਰਾ ਕੋਲ ਨਾ ਚਲੀ ਜਾਵੇ, ਇਸ ਲਈ ਕੀਤਾ ਮਾਂ, ਭਤੀਜੇ ਤੇ ਭਾਬੀ ਦਾ ਕਤਲ

ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰਾ ਮਾਮਲਾ ਜਦੋਂ ਪਨਬੱਸ ਯੂਨੀਅਨ ਦੇ ਧਿਆਨ ਵਿਚ ਆਇਆ ਤਾਂ ਯੂਨੀਅਨ ਦੇ ਸੈਕਟਰੀ ਸਤਨਾਮ ਸਿੰਘ ਸਮੇਤ ਹੋਰ ਬੱਸਾਂ ਦੇ ਡਰਾਈਵਰ ਅਤੇ ਕੰਡਕਟਰਾਂ ਵੱਲੋਂ ਰਸੂਲਪੁਰ ਨਹਿਰਾਂ ਵਿਖੇ ਸਾਰੀਆਂ ਬੱਸਾਂ ਨੂੰ ਰੋਕ ਦਿੱਤਾ ਗਿਆ। ਇਸ ਹਮਲੇ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਅਸ਼ਵਨੀ ਕੁਮਾਰ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ, ਜਿਨ੍ਹਾਂ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ- ਆਪਣੇ ਘਰ ਨਹੀਂ ਹੋਇਆ ਮੁੰਡਾ, ਜਾਇਦਾਦ ਭਰਾ ਕੋਲ ਨਾ ਚਲੀ ਜਾਵੇ, ਇਸ ਲਈ ਕੀਤਾ ਮਾਂ, ਭਤੀਜੇ ਤੇ ਭਾਬੀ ਦਾ ਕਤਲ

ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਡਰਾਈਵਰ ਅਤੇ ਕੰਡਕਟਰ ਪਰਮਜੀਤ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ਉੱਪਰ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦਿੱਤੇ ਗਏ ਵਿਸ਼ਵਾਸ ਤੋਂ ਬਾਅਦ ਯੂਨੀਅਨ ਵੱਲੋਂ ਬੱਸਾਂ ਦੇ ਲਗਾਏ ਗਏ ਜਾਮ ਨੂੰ ਖੋਲ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan