ਵਿਆਹ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਲਈ ਬਟਾਲਾ ਪਹੁੰਚ ਰਹੀਆਂ ਸੰਗਤਾਂ

Monday, Sep 09, 2024 - 06:31 PM (IST)

ਵਿਆਹ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਲਈ ਬਟਾਲਾ ਪਹੁੰਚ ਰਹੀਆਂ ਸੰਗਤਾਂ

ਬਟਾਲਾ (ਸਾਹਿਲ)- ਬੀਤੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣ ਜੀ ਦੇ ਵਿਆਹ ਪੁਰਬ 10 ਸਤੰਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਬਟਾਲਾ ਵਿਚ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸਵਰੇ ਤੋਂ ਸ਼ੁਰੂ ਹੋ ਕੇ ਦੇਰ ਰਾਤ ਤੱਕ ਬਟਾਲਾ ਸ਼ਹਿਰ ਦੀ ਪਰਿਕਰਮਾ ਕਰਦਾ ਹੋਇਆ ਡੇਹਰਾ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਥੇ ਇਹ ਦੱਸ ਦੱਸੀਏ ਕਿ ਵਿਆਹ ਪੁਰਬ ਸਮਾਰੋਹ ਵਿਚ ਸ਼ਾਮਲ ਹੋਣ ਲਈ ਸੰਗਤਾਂ ਦੂਰ-ਦੁਰੇਡੇ ਤੋਂ ਪਹੁੰਚ ਰਹੀਆਂ ਹਨ। ਚਾਹੇ ਇਨ੍ਹਾਂ ਦਿਨਾਂ ਦੌਰਾਨ ਗਰਮੀ ਦਾ ਮੌਸਮ ਹੋਣ ਕਰ ਕੇ ਸਾਰੀ ਸੰਗਤ ਨੂੰ ਦਿੱਕਤ ਆਉਂਦੀ ਹੈ ਪਰ ਬਟਾਲਾ ਦੀ ਸੇਵਾ ਸੋਸਾਇਟੀ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਵੱਖ-ਵੱਖ ਤਰ੍ਹਾਂ ਦੇ ਇੰਤਜਾਮ ਕੀਤੇ ਹਨ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਾਬਕਾ ਮੰਤਰੀ ਸੋਹਣ ਸਿੰਘ ਥੰਡਲ, ਸੌਂਪਿਆ ਸਪੱਸ਼ਟੀਕਰਨ

PunjabKesari

ਇਸ ਤੋਂ ਇਲਾਵਾ ਮੁੱਖ ਤੌਰ ’ਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਚ ਸਜ਼ਾਵਟ ਕੀਤੀ ਗਈ ਹੈ ਅਤੇ ਰਾਤ ਸਮੇਂ ਲਾਈਟਿੰਗ ਕਾਰਨ ਗੁਰਦੁਆਰਾ ਸਾਹਿਬ ਦਾ ਆਲੌਕਿਕ ਦ੍ਰਿਸ਼ ਦੇਖਣ ਨੂੰ ਮਿਲਦਾ ਹੈ ਅਤੇ ਦੇਰ ਰਾਤ ਤੱਕ ਸੰਗਤ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਨਿਸ਼ਾਨੀ ਕੱਚੀ ਕੰਧ ਦੇ ਦਰਸ਼ਨ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News