ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਬਣਾਇਆ ਇੰਚਾਰਜ
Friday, Sep 19, 2025 - 01:36 PM (IST)

ਤਰਨਤਾਰਨ (ਰਮਨ, ਅੰਕੁਰ)- ਵਿਧਾਨ ਸਭਾ ਹਲਕਾ ਤਰਨਤਾਰਨ 'ਚ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਵੀ ਸਰਗਰਮ ਹੋਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਿਰਦੇਸ਼ਾਂ ਅਨੁਸਾਰ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਤਰਨਤਾਰਨ ਜ਼ਿਮਨੀ ਚੋਣਾਂ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਹੜ੍ਹਾਂ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੈੱਬਸਾਈਟ ਤਿਆਰ, ਸਿੰਘ ਸਾਹਿਬ ਨੇ ਦਿੱਤੀ ਜਾਣਕਾਰੀ
ਇਸ ਦੌਰਾਨ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨ ਗਿਆ ਸੀ, ਉੱਥੇ ਹੀ ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ਇਸ ਚੋਣ 'ਚ ਕਾਂਗਰਸ ਤੇ 'ਆਪ' ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਬਾਕੀ ਹੈ।
ਇਹ ਵੀ ਪੜ੍ਹੋ-ਪਰਵਾਸੀਆਂ ਦਾ ਇਕ ਹੋਰ ਹਮਲਾ: ਅੰਮ੍ਰਿਤਸਰ ‘ਚ ਦੋ ਸਿੱਖ ਭਰਾਵਾਂ ਦੀ ਕੁੱਟਮਾਰ ਤੇ ਦਸਤਾਰਾਂ ਦੀ ਕੀਤੀ ਬੇਅਦਬੀ
ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਡਾਕਟਰ ਕਸ਼ਮੀਰ ਸਿੰਘ ਸੋਹਲ ਦੇਹਾਂਤ ਦਾ ਹੋ ਗਿਆ ਸੀ। ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਸੀ ਤੇ ਹੁਣ ਇਸ ਸੀਟ 'ਤੇ ਜ਼ਿਮਨੀ ਚੋਣ ਹੋਣੀ ਹੈ।
ਇਹ ਵੀ ਪੜ੍ਹੋ-ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ : ਗੋਲੀਆਂ ਨਾਲ ਭੁੰਨ ਦਿੱਤਾ ਕਾਰ 'ਚ ਜਾ ਰਿਹਾ ਮੁੰਡਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8