ਡੇਰਾ ਬਾਬਾ ਨਾਨਕ ਦੀ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ

Friday, Oct 25, 2024 - 03:10 PM (IST)

ਗੁਰਦਾਸਪੁਰ (ਗੁਰਪ੍ਰੀਤ)- ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਅੱਜ ਕਾਂਗਰਸ ਪਾਰਟੀ ਦੇ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਇਸ ਮੌਕੇ ਉਨ੍ਹਾਂ ਨਾਲ ਪੂਰਾ ਪਰਿਵਾਰ, ਪਤੀ ਸੁਖਜਿੰਦਰ ਸਿੰਘ ਰੰਧਾਵਾ, ਪੁੱਤਰ ਉਦੇਵੀਰ ਸਿੰਘ ਅਤੇ ਹੋਰ ਕਾਂਗਰਸੀ ਨੇਤਾ ਵੀ ਮੌਜੂਦ ਰਹੇ । ਉੱਥੇ ਹੀ ਇਸ ਮੌਕੇ ਕਾਂਗਰਸ ਪਾਰਟੀ ਦੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਉਮੀਦਵਾਰ ਵਜੋਂ ਉਹ ਪਹਿਲੀ ਵਾਰ ਚੋਣ ਮੈਦਾਨ 'ਚ ਹਨ ਪਰ ਆਪਣੇ ਪਤੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਹਿਲੀ ਚੋਣ ਤੋਂ ਹੀ ਉਹ ਹਮੇਸ਼ਾ ਚੋਣ ਪ੍ਰਚਾਰ 'ਚ ਰਹੇ  ਹਨ ਅਤੇ ਹਲਕੇ ਦੇ ਲੋਕਾਂ ਨਾਲ ਰਾਜਨੀਤੀ ਤੋਂ ਹਟ ਕੇ ਪਰਿਵਾਰ ਵਾਲਾ ਰਿਸ਼ਤਾ ਹੈ ।

ਇਹ ਵੀ ਪੜ੍ਹੋ-  ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਜਾਰੀ ਹੋਏ ਵੱਡੇ ਹੁਕਮ

ਇਸ ਦੇ ਨਾਲ ਹੀ ਜਤਿੰਦਰ ਕੌਰ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਮੈਦਾਨ 'ਚ ਹਾਂ ਹੁਣ ਕੋਈ ਵੀ ਮੁਕਾਬਲੇ ਲਈ ਆ ਜਾਵੇ । ਉਥੇ ਹੀ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ 'ਚੋਂ ਕਾਂਗਰਸ ਦਾ ਜਿੱਤ ਦਾ ਝੰਡਾ ਬੁਲੰਦ ਕਰਨ ਦਾ ਦਾਅਵਾ ਕਰਦੇ ਵਿਰੋਧੀ ਪਾਰਟੀਆਂ 'ਤੇ ਤਿੱਖੇ ਸ਼ਬਦੀ ਵਾਰ ਕੀਤੇ । 

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News